18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸਤਿਗੁਰੂ ਲਾਲ ਦਾਸ ਭੂਰੀ ਵਾਲਿਆਂ ਦੇ ਪ੍ਰਕਾਸ਼ ਉਤਸਵ ਸਮਾਗਮ ਦੀ ਤਿਆਰੀ ਸਬੰਧੀ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਸੇਵਾਦਾਰਾਂ ਦੀ ਮੀਟਿੰਗ <br/>

ਅਜੀਤ ਡੈਸਕ 08-12-2025
ਪੋਜੇਵਾਲ ਸਰਾਂ, 7 ਦਸੰਬਰ (ਬੂਥਗੜ੍ਹੀਆ) - ਸਤਿਗੁਰੂ ਬ੍ਰਹਮਸਾਗਰ ਭੂਰੀਵਾਲੇ ਗਰੀਬਦਾਸੀ ਗੁਰਗੱਦੀ ਪਰੰਪਰਾ ਗਰੀਬਦਾਸੀ ਸੰਪਰਦਾਇ ਦੇ ਦੂਸਰੇ ਗੁਰੂਗੱਦੀ ਨਸ਼ੀਨ ਸਤਿਗੁਰੂ ਲਾਲ ਦਾਸ ਜੀ ਮਹਾਰਾਜ ਭੂਰੀਵਾਲਿਆਂ ਦੇ ਅਵਤਾਰ ਦਿਵਸ ਨੂੰ ਸਮਰਪਿਤ ਰਾਮਸਰ ਮੋਕਸ਼ ਧਾਮ ਟੱਪਰੀਆਂ ਖੁਰਦ ਵਿਖੇ ਮਿਤੀ 20, 21 ਦਸੰਬਰ ਤੋਂ 22 ਦਸੰਬਰ ਨੂੰ ਹੋਣ ਜਾ ਰਹੇ ਤਿੰਨ ਰੋਜ਼ਾ ਸੰਤ ਸਮਾਗਮ ਦੀ ਰੂਪ ਰੇਖਾ ਉਲੀਕਣ ਦੇ ਲਈ ਭੂਰੀਵਾਲੇ ਗੁਰਗੱਦੀ ਪ੍ਰੰਪਰਾ ਦੇ ਸੇਵਾਦਾਰਾਂ ਦੀ ਅਹਿਮ ਮੀਟਿੰਗ ਗੁਰਗੱਦੀ ਦੇ ਮੌਜੂਦਾ ਗੱਦੀਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਹੋਈ ਮੀਟਿੰਗ ਦੌਰਾਨ ਵੇਦਾਂਤ ਅਚਾਰੀਆ ਸਵਾਮੀ ਨੇ ਸੇਵਾਦਾਰਾਂ ਨੂੰ ਪ੍ਰੇਰਨਾ ਕਰਦਿਆਂ ਆਖਿਆ ਕਿ ਜੀਵਨ ਵਿੱਚ ਜੀਵ ਨੂੰ ਸੇਵਾ ਦੇ ਨਾਲ ਦਾਨ ਪੁੰਨ ਕਰਨਾ ਚਾਹੀਦਾ ਹੈ | ਜਿਸ ਦੇ ਨਾਲ ਫਲ ਦੀ ਪ੍ਰਾਪਤੀ ਹੁੰਦੀ ਹੈ | ਇਸ ਮੌਕੇ ਭੂਰੀਵਾਲੇ ਚੈਰੀਟੇਬਲ ਟਰੱਸਟ ਦੇ ਮੈਂਬਰਾਂ ਵੱਲੋਂ ਤਿੰਨ ਰੋਜ਼ਾ ਸੰਤ ਸਮਾਗਮ ਨੂੰ 6 ਸੈਕਟਰਾਂ ਵਿੱਚ ਵੰਡ ਕੇ 42 ਵੱਖਰੇ-ਵੱਖਰੇ ਵਿੰਗਾ ਵਿੱਚ ਵੰਡਿਆ ਗਿਆ | ਮਹਾਰਾਜ ਵੱਲੋਂ ਸੇਵਾਦਾਰਾਂ ਨੂੰ ਰਾਮਸਰ ਮੋਕਸ਼ ਧਾਮ ਟੱਪਰੀਆਂ ਖੁਰਦ ਵਿਖੇ ਪਹੁੰਚ ਕੇ ਆਪਣੀਆਂ-ਆਪਣੀਆ ਡਿਊਟੀਆਂ ਸੰਭਾਲਣ ਦੀ ਪ੍ਰੇਰਨਾ ਕੀਤੀ | ਮੀਟਿੰਗ ਦੌਰਾਨ ਤਿੰਨ ਰੋਜ਼ਾ ਸੰਤ ਸਮਾਗਮ ਦੀ ਬੇਹਤਰੀ ਲਈ ਸੇਵਾਦਾਰਾਂ ਤੋਂ ਸੁਝਾਅ ਵੀ ਲਏ ਗਏ ਅੱਜ ਦੀ ਮੀਟਿੰਗ ਦੌਰਾਨ ਸਮੂਹ ਟਰੱਸਟ ਮੈਂਬਰਾਂ ਤੋਂ ਇਲਾਵਾ ਭੂਰੀਵਾਲੇ ਗੁਰਗੱਦੀ ਪ੍ਰੰਪਰਾ ਦੇ ਵੱਡੀ ਗਿਣਤੀ ਵਿੱਚ ਸੇਵਾਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਅਰੰਭ - ਡਾ. ਹੀਉਂ <br... ਅਗਲੀ ਖ਼ਬਰ ਬਕਾਪੁਰ ਜ਼ੋਨ 'ਚ ਫਸਵਾਂ ਮੁਕਾਬਲਾ ਹੋਣ ਦੇ ਅਸਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।