17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ - ਜਸਵਿੰਦਰ ਮੱਟੂ ਫਰਾਲਾ <br/>

ਅਜੀਤ ਡੈਸਕ 09-12-2025
ਕਟਾਰੀਆਂ, 8 ਦਸੰਬਰ (ਪ੍ਰੇਮੀ ਸੰਧਵਾਂ) - ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸੈਕਟਰੀ ਤੇ ਦਲਿਤ ਸਮਾਜ ਦੇ ਸੀਨੀਅਰ ਆਗੂ ਪੰਚਾਇਤ ਮੈਂਬਰ ਜਸਵਿੰਦਰ ਮੱਟੂ ਨੇ ਐਸ. ਸੀ ਰਿਜਰਵ ਸੀਟ ਕੁਲਥਮ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੀ ਤੇ ਗਰੀਬਾਂ ਦੀ ਸੱਚੀ ਹਮਦਰਦ ਸਰਪੰਚ ਬਿਮਲਾ ਦੇਵੀ ਬੰਗਾ ਪਤਨੀ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਮਲਜੀਤ ਬੰਗਾ ਤੇ ਸੰਧਵਾਂ ਜੋਨ ਤੋਂ ਬਲਾਕ ਸੰਮਤੀ ਦੀ ਚੋਣ ਲੜ ਰਹੀ ਕਾਂਗਰਸ ਪਾਰਟੀ ਦੀ ਉਮੀਦਵਾਰ ਮੈਡਮ ਰਮਨਪ੍ਰੀਤ ਕੌਰ ਸੰਧੂ ਪਤਨੀ ਸਮਾਜ ਸੇਵੀ ਸੁਰਜੀਤ ਸਿੰਘ ਸੰਧੂ ਵਾਸੀ ਸੰਧਵਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਤੋਂ ਬਾਅਦ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕਰੇਗੀ | ਦਲਿਤ ਆਗੂ ਜਸਵਿੰਦਰ ਮੱਟੂ ਫਰਾਲਾ ਤੇ ਨੰਬਰਦਾਰ ਹਰਮੇਸ਼ ਲਾਲ, ਪ੍ਰੋ. ਪ੍ਰਗਣ ਸਿੰਘ ਅਟਵਾਲ, ਮੀਨੂੰ ਮੱਟੂ ਸਾਬਕਾ ਪੰਚ, ਹਰਪ੍ਰੀਤ ਸਿੰਘ ਹੈਪੀ, ਅਵਤਾਰ ਚੰਦ ਤੇ ਰਾਣਾ ਬਾਬਾ ਆਦਿ ਸ਼ਖਸ਼ੀਅਤਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵੱਡੇ ਫਰਕ ਨਾਲ ਜਿੱਤ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਡੂੰਘੀ ਨੀਂਹ ਰੱਖੇਗੀ |

ਪਿਛਲੀ ਖ਼ਬਰ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਆਪ ਦੇ ਉਮੀਦਵਾਰਾਂ ਵਲੋਂ ਸ਼ਾਨਦਾਰ ਜਿੱਤਾਂ ਦਰਜ ਕਰਵਾਈਆਂ ਜਾਣਗੀਆਂ -... ਅਗਲੀ ਖ਼ਬਰ ਹਲਕਾ ਬੰਗਾ ਦੀਆਂ ਚਾਰੇ ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਆਪ ਦੀ ਹੋਵੇਗੀ ਸ਼ਾਨਦਾਰ ਜਿੱਤ -ਕੁਲਜੀਤ ਸਰਹਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।