17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਜਿੱਤਣ ਲਈ ਪਾਰਟੀਆਂ ਵਲੋਂ ਸਰਗਰਮੀਆਂ ਸ਼ੁਰੂ <br/>

ਅਜੀਤ ਡੈਸਕ 09-12-2025
ਗੁਣਾਚੌਰ, 8 ਦਸੰਬਰ (ਅਮਰੀਕ ਕਟਾਰੀਆ) - ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਾਸਤੇ ਪਿੰਡਾਂ ਵਿੱਚ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ | ਸਿਆਸੀ ਪਾਰਟੀਆਂ ਨੇ ਅੱਡੀ ਚੋਟੀ ਦਾ ਜੋਰ ਲਾਉਣਾ ਸ਼ੁਰੂ ਕਰ ਦਿੱਤਾ ਹੈ | ਦੇਖਣ ਸੁਣਨ ਵਿੱਚ ਆਇਆ ਹੈ ਕਿ ਵਿਧਾਨ ਸਭਾ ਹਲਕਾ ਬੰਗਾ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਜੋਨ ਮੁਕੰਦਪੁਰ ਅੰਦਰ ਮੁੱਖ ਮੁਕਾਬਲਾ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਵਿੱਚਕਾਰ ਹੋਵੇਗਾ | ਵਿਧਾਨ ਸਭਾ ਹਲਕਾ ਬੰਗਾ ਦੇ ਸਾਬਕਾ ਵਿਧਾਇਕ ਚੌ. ਤਰਲੋਚਨ ਸਿੰਘ ਸੂੰਢ ਜਿਨ੍ਹਾਂ ਦਾ ਪਿਛਲੇ ਦਿਨੀ ਤਰਨ ਤਾਰਨ ਵਿਖੇ ਦੇਹਾਂਤ ਹੋ ਗਿਆ ਸੀ ਉਹਨਾਂ ਦੀ ਕਮੀ ਵਰਕਰਾਂ ਨੂੰ ਵੱਡੇ ਪੱਧਰ 'ਤੇ ਰੜਕ ਰਹੀ ਹੈ | ਭਾਵੇਂ ਉਨ੍ਹਾਂ ਦੀ ਮੌਤ ਨਾਲ ਕਾਂਗਰਸ ਪਾਰਟੀ ਨੂੰ ਵਿਧਾਨ ਸਭਾ ਹਲਕਾ ਬੰਗਾ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਪਰ ਫਿਰ ਵੀ ਕਾਂਗਰਸੀ ਵਰਕਰਾਂ ਦੇ ਸਾਰੀਆਂ ਹੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਤੀ ਸੀਟਾਂ ਉੱਪਰ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਹਨ | ਬਲਾਕ ਸੰਮਤੀ ਜ਼ੋਨ ਮੁਕੰਦਪੁਰ ਤੋਂ ਆਸ਼ਾ ਰਾਣੀ, ਜਗਤਪੁਰ ਤੋਂ ਸਤਨਾਮ ਸੰਧੂ, ਸ਼ੇਖਪੁਰ ਤੋਂ ਸੰਦੀਪ ਕੌਰ, ਚੱਕ ਬਿਲਗਾ ਤੋਂ ਸਰਜੀਤ ਕੌਰ, ਹਕੀਮਪੁਰ ਤੋਂ ਜੁਝਾਰ ਸਿੰਘ, ਗੁਣਾਚੌਰ ਤੋਂ ਨਿਰਮਲ ਮਹਿਮੀ, ਬਖਲੌਰ ਤੋਂ ਕਮਲਜੀਤ ਕੌਰ, ਗੋਸਲਾਂ ਤੋਂ ਬਲਵੀਰ ਰਾਮ, ਬਹਿਰਾਮ ਤੋਂ ਤਰਸੇਮ ਲਾਲ, ਸਾਹਲੋ ਤੋਂ ਰਾਮ ਲੁਭਾਇਆ ਅਤੇ ਜ਼ਿਲ੍ਹਾ ਪ੍ਰੀਸ਼ਦ ਜੋਨ ਮੁਕੰਦਪੁਰ ਤੋਂ ਰਾਮਦਾਸ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ | ਡਾਕਟਰ ਨਰੰਜਣ ਪਾਲ ਸਾਬਕਾ ਸੀਨੀਅਰ ਮੈਡੀਕਲ ਅਫਸਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੁਕੰਦਪੁਰ ਅਧੀਨ ਆਉਂਦੀਆਂ ਦਸ ਬਲਾਕ ਸੰਮਤੀਆਂ ਉੱਪਰ ਚੋਣ ਲੜ ਰਹੇ ਸਾਡੇ ਸਾਰੇ ਹੀ ਉਮੀਦਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਚਿੱਤ ਕਰਕੇ ਚੋਣਾਂ ਜਿੱਤਣਗੇ | ਕਿਉਂਕਿ ਆਮ ਲੋਕਾਂ ਦਾ ਆਮ ਆਦਮੀ ਪਾਰਟੀ ਉਪਰੋਂ ਭਰੋਸਾ ਖਤਮ ਹੋ ਚੁੱਕਾ ਹੈ | ਇਸ ਕਰਕੇ ਲੋਕ ਇਨ੍ਹਾਂ ਵੋਟਾਂ ਵਿੱਚ ਹੀ ਆਮ ਆਦਮੀ ਪਾਰਟੀ ਨੂੰ ਦੱਸ ਦੇਣਗੇ ਕਿ ਪੰਜਾਬ ਵਿਚ ਆਉਣ ਵਾਲੀ ਸਰਕਾਰ ਕਾਂਗਰਸ ਦੀ ਹੋਵੇਗੀ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸ਼ਾਨ ਨਾਲ ਜਿੱਤੇਗਾ - ਜਥੇਦਾਰ ਸ਼ੁਕਾਰ <br/> ਅਗਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸੰਬੰਧੀ ਅਕਾਲੀ ਆਗੂਆਂ ਬਹਿਰਾਮ ਨੇ 'ਚ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।