07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਹਲਕਾ ਬੰਗਾ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ 'ਆਪ' ਦਾ ਸ਼ਾਨਦਾਰ ਪ੍ਰਦਰਸ਼ਨ -ਡਾ. ਸੁੱਖੀ <br/>

ਅਜੀਤ ਡੈਸਕ 25-12-2025
ਬੰਗਾ, 24 ਦਸੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਹਲਕਾ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਬੇਹੱਦ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਹ ਜਿੱਤ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਇਮਾਨਦਾਰ ਅਗਵਾਈ ਅਤੇ ਮੈਦਾਨੀ ਪੱਧਰ 'ਤੇ ਵਰਕਰਾਂ ਦੀ ਅਣਥਕ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਨੇ ਦੱਸਿਆ ਕਿ ਬੰਗਾ ਹਲਕੇ ਦੀਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚਾਰ ਸੀਟਾਂ ਚੋਂ ਤਿੰਨ ਸੀਟਾਂ ਅਤੇ ਬਲਾਕ ਸੰਮਤੀ ਦੀਆਂ ਪੱਚੀ ਸੀਟਾਂ 'ਚੋਂ ਸਤਾਰਾਂ ਸੀਟਾਂ 'ਤੇ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਡਾ. ਸੁੱਖੀ ਨੇ ਦੱਸਿਆ ਕਿ ਹਲਕਾ ਬੰਗਾ ਦੇ ਵੋਟਰਾਂ ਨੇ ਆਪ ਸਰਕਾਰ ਦੇ ਕੀਤੇ ਵਿਕਾਸ ਕਾਰਜਾਂ 'ਤੇ ਮੋਹਰ ਲਗਾਈ ਹੈ | ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਸੜਕਾਂ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਕੀਤੇ ਕੰਮ ਲੋਕਾਂ ਨੂੰ ਸਪਸ਼ਟ ਨਜ਼ਰ ਆ ਰਹੇ ਹਨ, ਜਿਸ ਕਾਰਨ ਪਾਰਟੀ ਨੂੰ ਭਰਵਾਂ ਸਮਰਥਨ ਮਿਲਿਆ | ਉਨ੍ਹਾਂ ਨੇ ਪਾਰਟੀ ਦੇ ਸਾਰੇ ਜੇਤੂ ਉਮੀਦਵਾਰਾਂ, ਵਰਕਰਾਂ ਅਤੇ ਸਮਰਥਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰਣ ਲਈ ਹੋਰ ਵੀ ਜ਼ੋਰ-ਸ਼ੋਰ ਨਾਲ ਕੰਮ ਕਰੇਗੀ | ਉਨ੍ਹਾਂ ਨੇ ਅਖੀਰ 'ਚ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਜੇਤੂ ਮੈਂਬਰ ਇਲਾਕੇ ਦੇ ਵਿਕਾਸ, ਪਾਰਦਰਸ਼ਤਾ ਅਤੇ ਲੋਕ-ਭਲਾਈ ਨੂੰ ਪਹਿਲ ਦੇਣਗੇ ਅਤੇ ਹਲਕਾ ਬੰਗਾ ਨੂੰ ਵਿਕਾਸ ਦੇ ਨਵੇਂ ਮੀਲ ਪੱਥਰਾਂ ਤੱਕ ਲੈ ਕੇ ਜਾਣਗੇ |

ਪਿਛਲੀ ਖ਼ਬਰ ਹਲਕਾ ਬੰਗਾ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ 'ਆਪ' ਦਾ ਸ਼ਾਨਦਾਰ ਪ੍ਰਦਰਸ਼ਨ -ਡਾ. ਸੁੱਖੀ <br/> ਅਗਲੀ ਖ਼ਬਰ 18 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।