17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਪੇਂਡੂ ਮਜ਼ਦੂਰ ਯੂਨੀਅਨ ਕਰੇਗੀ ਰੋਸ ਪ੍ਰਦਰਸ਼ਨ 7 ਨੂੰ - ਕਮਲਜੀਤ ਸਨਾਵਾ <br/>

ਅਜੀਤ ਡੈਸਕ 26-12-2025
ਨਵਾਂਸ਼ਹਿਰ, 25 ਦਸੰਬਰ (ਜਸਬੀਰ ਸਿੰਘ ਨੂਰਪੁਰ) - ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਕੇਂਦਰ ਸਰਕਾਰ ਵੱਲੋਂ ਮਜ਼ਦੂਰਾਂ ਵਿਰੋਧੀ ਲਿਆਂਦੇ ਗਏ ਨਵਾਂ ਬਿੱਲ ਜੋ ਕਿ ਰਾਸ਼ਟਰਪਤੀ ਦੀ ਮੋਹਰ ਲੱਗਣ ਤੋਂ ਬਾਅਦ ਕਾਨੂੰਨ ਬਣ ਚੁੱਕਾ ਹੈ ਜਿਸ ਵਿੱਚ ਨਰੇਗਾ ਮਨਰੇਗਾ ਦੇ ਕੰਮ ਦਾ ਭੋਗ ਪਾਉਣ ਦੀਆਂ ਸਾਜਿਸ਼ਾਂ ਹਨ | ਕੇਂਦਰ ਸਰਕਾਰ ਨੇ ਨਰੇਗਾ ਮਨਰੇਗਾ ਕਾਨੂੰਨ ਵਿੱਚ ਕੀਤੀਆਂ ਗਈਆਂ ਨਵੀਆਂ ਸੋਧਾਂ ਦੀ ਮਨਜ਼ੂਰੀ ਲਈ ਗ੍ਰਾਮ ਸਭਾਵਾਂ ਤੋਂ ਮਤੇ ਪਵਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਮਜ਼ਦੂਰਾਂ ਦੇ ਬਿਲਕੁਲ ਖਿਲਾਫ ਹੈ ਪੇਂਡੂ ਮਜ਼ਦੂਰ ਯੂਨੀਅਨ ਇਸ ਮਤੇ ਦੇ ਖਿਲਾਫ ਗ੍ਰਾਮ ਸਭਾਵਾਂ ਤੋਂ ਇਸ ਕਾਨੂੰਨ ਦੇ ਹੱਕ ਵਿੱਚ ਮਤੇ ਪਾਉਣ ਦੇ ਖਿਲਾਫ 26 ਨੂੰ ਪਿੰਡਾਂ ਵਿੱਚ ਭਾਰੀ ਰੋਸ ਪ੍ਰਦਰਸ਼ਨ ਕਰੇਗੀ | ਇਸ ਮੌਕੇ ਪ੍ਰੈੱਸ ਨੂੰ ਬਿਆਨ ਦਿੰਦੇ ਹੋਏ ਜ਼ਿਲ੍ਹੇ ਦੇ ਆਗੂ ਕਮਲਜੀਤ ਸਨਾਵਾ ਨੇ ਕਿਹਾ ਕਿ ਪੇਂਡੂ ਮਜ਼ਦੂਰ ਯੂਨੀਅਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਬਿੱਲ ਦੀ ਵਾਪਸੀ ਕਰਾਉਣ ਲਈ ਜ਼ੋਰਦਾਰ ਸੰਘਰਸ਼ ਕਰੇਗੀ ਇਸ ਦੀ ਤਿਆਰੀ ਵਜੋਂ ਜੋ ਪਿੰਡਾਂ ਦੇ ਵਿੱਚ ਜਾ ਕੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਨਾਲ ਦੀ ਨਾਲ ਹੀ ਉਨ੍ਹਾਂ ਨੇ ਇਹ ਐਲਾਨ ਕੀਤਾ ਕਿ ਪੇਂਡੂ ਮਜ਼ਦੂਰ ਯੂਨੀਅਨ ਇਸ ਨਵੇਂ ਬਿੱਲ ਨੂੰ ਵਾਪਸ ਕਰਾਉਣ ਲਈ ਜ਼ੋਰਦਾਰ ਸੰਘਰਸ਼ ਕਰੇਗੀ | ਇਸ ਮੌਕੇ ਇਲਾਕਾ ਪ੍ਰਧਾਨ ਸੁਰਿੰਦਰ ਮੀਰਪੁਰੀ, ਆਗੂ ਕਿਰਨਜੀਤ ਕੌਰ ਨੇ ਕਿਹਾ ਕਿ ਜੇਕਰ ਸਰਕਾਰ ਇਸ ਤਰੀਕੇ ਦੀਆਂ ਨੀਤੀਆਂ ਬਣਾਵੇਗੀ ਜੋ ਕਿ ਮਜ਼ਦੂਰਾਂ ਦੇ ਬਿਲਕੁਲ ਖਿਲਾਫ ਹਨ | ਇਸ ਮੌਕੇ ਸਲੋਹ ਪਿੰਡ ਦੇ ਸਰਪੰਚ ਪਰਮਜੀਤ ਸਿੰਘ ਪੰਮਾ ਵੀ ਹਾਜ਼ਰ ਰਹੇ | ਇਸ ਤੋਂ ਇਲਾਵਾ ਸਲੋਹ ਪਿੰਡ ਦੇ ਪਰਮਜੀਤ ਕੌਰ ਪੰਮੀ, ਸਤਿਆ, ਚਰਨਜੀਤ ਕੌਰ, ਕੁਲਵਿੰਦਰ ਕੌਰ, ਪਿਆਰੀ, ਸੋਮਲਾਲ ਅਤੇ ਚਰਾਣ ਪਿੰਡ ਦੇ ਆਗੂ ਪਰਮਜੀਤ ਕੌਰ ਪੰਮੀ ਤੇ ਪਿੰਡ ਸੁਨਾਵਾ ਤੋਂ ਸੁਰਿੰਦਰ ਸਿੰਘ ਸ਼ਿੰਦਾ ਵੀ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਸਨ |

ਪਿਛਲੀ ਖ਼ਬਰ ਬਲਾਕ ਪੱਧਰੀ ਸਪੋਰਟਸ ਇੱਕ ਰੋਜ਼ਾ ਟੂਰਨਾਮੈਂਟ 27 ਨੂੰ ਅਗਲੀ ਖ਼ਬਰ ਹਰਪਾਲ ਸਾਬਕਾ ਸਰਪੰਚ ਟੋਰੋਵਾਲ ਵਲੋਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿ ਤੋਂ ਅਸਤੀਫ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।