09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲਗਾਇਆ ਚਾਹ-ਪਕੌੜਿਆਂ ਦਾ ਲੰਗਰ <br/>

ਅਜੀਤ ਡੈਸਕ 27-12-2025
ਬਲਾਚੌਰ, 26 ਦਸੰਬਰ (ਨਰੇਸ਼ ਧੌਲ)-ਬਲਾਚੌਰ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਖ਼ਾਲਸਾ ਫਾਰਮ ਬਾਬਾ ਦਲਜੀਤ ਸਿੰਘ ਸ਼ਿਕਾਗੋ ਵਾਲਿਆਂ ਦੇ ਪਰਿਵਾਰ ਅਤੇ ਸੂਰੀ ਹਸਪਤਾਲ ਬਲਾਚੌਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਚਾਹ-ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਅਰਦਾਸ ਕਰਨ ਉਪਰੰਤ ਰਾਹਗੀਰਾਂ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਦੇ ਨਾਲ ਚਾਹ-ਪਕੌੜਿਆਂ ਦਾ ਲੰਗਰ ਵਰਤਾਇਆ ਗਿਆ | ਇਸ ਮੌਕੇ ਸ੍ਰੀ ਫ਼ਤਿਹਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੰਗਤਾਂ ਨੂੰ ਜਿੱਥੇ ਚਾਹ-ਪਕੌੜਿਆਂ ਦਾ ਲੰਗਰ ਛਕਾਇਆ ਗਿਆ, ਉੱਥੇ ਸੂਰੀ ਹਸਪਤਾਲ ਬਲਾਚੌਰ ਵਾਲਿਆਂ ਦੀ ਟੀਮ ਵੱਲੋਂ ਸੰਗਤਾਂ ਲਈ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ | ਇਸ ਮੌਕੇ ਮਸ਼ਹੂਰ ਪੰਜਾਬੀ ਫ਼ਿਲਮ ਅਦਾਕਾਰਾ ਸਿਮਰਨ ਸਹਿਜਪਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਆਪਣੇ ਬੱਚਿਆਂ ਨੂੰ ਸ਼ਹੀਦਾਂ ਦੇ ਇਤਿਹਾਸ ਬਾਰੇ ਦੱਸਣਾ ਚਾਹੀਦਾ ਹੈ ਤਾਂ ਜੋ ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਹੋ ਸਕੇ | ਇਸ ਮੌਕੇ ਡਾ. ਭੁਪਿੰਦਰ ਸਿੰਘ ਸੂਰੀ, ਡਾ. ਅਮਨਦੀਪ ਕੌਰ ਸੂਰੀ, ਗੁਰਮੇਹਰ ਕੌਰ, ਹਰਦੀਪ ਸਿੰਘ, ਤਰਨਜੋਤ ਸਿੰਘ, ਮਨਜੋਤ ਕੌਰ, ਪਰਮਜੀਤ ਸਿੰਘ, ਹਰਦੀਪ ਸਿੰਘ, ਐਡਵੋਕੇਟ ਅੰਮਿ੍ਤਪਾਲ, ਅਮਨਦੀਪ ਕੌਰ ਤੇ ਸਮੂਹ ਸੇਵਾਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦੀ ਪੰਦ੍ਹਰਵਾੜੇ ਨੂੰ ਸਮਰਪਿਤ ਕਿਤਾਬਾਂ ਤੇ ਦੁੱਧ ਦਾ ਲੰਗਰ ਲਗਾਇਆ <br/> ਅਗਲੀ ਖ਼ਬਰ ਮਨਰੇਗਾ ਖ਼ਤਮ ਕਰ ਕੇ ਮਹਾਤਮਾ ਗਾਂਧੀ ਦਾ ਕੀਤਾ ਅਪਮਾਨ -ਬੰਗਾ, ਘੁੰਮਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।