12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਫੁੱਟਬਾਲ ਟੂਰਨਾਮੈਂਟ ਦੂਸਰੇ ਦਿਨ ਵੀ ਜਾਰੀ <br/>

ਅਜੀਤ ਡੈਸਕ 28-12-2025
ਨਵਾਂਸ਼ਹਿਰ, 27 ਦਸੰਬਰ (ਹਰਮਿੰਦਰ ਸਿੰਘ ਪਿੰਟੂ) - ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਯੂਥ ਫੁੱਟਬਾਲ ਵੈੱਲਫੇਅਰ ਕਲੱਬ ਰਜਿਸਟਰ ਨਵਾਂਸ਼ਹਿਰ ਵੱਲੋਂ 20ਵਾਂ ਪਿੰਡ ਪੱਧਰ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਜੇ.ਐਸ.ਐਫ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਕਰਵਾਇਆ | ਫੁੱਟਬਾਲ ਟੂਰਨਾਮੈਂਟ ਦੇ ਦੂਸਰੇ ਦਿਨ ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਨੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ ਉਪਰੰਤ ਯਾਦਗਾਰੀ ਤਸਵੀਰ ਖਿਚਵਾਉਣ ਉਪਰੰਤ ਦੱਸਿਆ ਕਿ ਖੇਡਾਂ ਸਾਡੇ ਜੀਵਨ ਦਾ ਅਨਿਖੜਵਾਂ ਅੰਗ ਹਨ | ਉਹਨਾਂ ਯੂਥ ਫੁੱਟਬਾਲ ਵੈਲਫੇਅਰ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਿਨ੍ਹਾਂ ਵੱਲੋਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਫੁੱਟਬਾਲ ਟੂਰਨਾਮੈਂਟ ਕਰਵਾਉਂਦੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਖੇਡਾਂ ਨਾਲ ਜੁੜ ਸਕੇ | ਇਸ ਮੌਕੇ ਜਗਜੀਤ ਸਿੰਘ ਰੰਧਾਵਾ, ਗੁਰਿੰਦਰ ਸਿੰਘ ਗਰੇਵਾਲ ਫਾਰਮ, ਕਮਲਜੀਤ ਕਾਕੂ ਅਤੇ ਕਮੇਟੀ ਮੈਂਬਰ ਪਿ੍ੰਸੀਪਲ ਦਲਜੀਤ ਸਿੰਘ ਬੋਲਾ, ਕਰਨਜੀਤ ਸਿੰਘ ਪ੍ਰਧਾਨ ਯੂਥ ਫੁੱਟਬਾਲ ਕਲੱਬ, ਸਰਬਦੀਪ ਸਿੰਘ ਸੈਕਟਰੀ, ਮਨਜੀਤ ਸਿੰਘ, ਰਘਵਿੰਦਰ ਪਾਲ ਸਿੰਘ ਅਤੇ ਵਰਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਚੋਰਾਂ ਵੱਲੋਂ ਰੱਤੇਵਾਲ ਵਿਖੇ ਸਕੂਲ ਤੇ ਦੁਕਾਨ ਨੂੰ ਬਣਾਇਆ ਗਿਆ ਨਿਸ਼ਾਨਾ <br/> ਅਗਲੀ ਖ਼ਬਰ ਨਵਾਂਸ਼ਹਿਰ ਵਿਖੇ ਦੁਕਾਨਦਾਰ 'ਤੇ ਚੱਲੀ ਦਿਨ ਦਿਹਾੜੇ ਗੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।