12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਨਸ਼ਾ ਮੁਕਤ ਪੰਜਾਬ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ-ਖੁਰਦ, ਭਾਰਤੀ <br/>

ਅਜੀਤ ਡੈਸਕ 28-12-2025
ਔੜ, 27 ਦਸੰਬਰ (ਗੁਰਨਾਮ ਸਿੰਘ ਸੈਣੀ) - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਪਰਸਨ ਕਮ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਪ੍ਰੀਆ ਸੂਦ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਸਕੱਤਰ ਜ਼ਿਲ੍ਹਾ ਕਨੂੰਨੀ ਸੇਵਾਵਾ ਅਥਾਰਟੀ ਕਮ ਸੀ.ਜੀ.ਐਮ. ਡਾ. ਅਮਨਦੀਪ ਦੀ ਯੋਗ ਅਗਵਾਈ ਹੇਠ 'ਯੂਥ ਨਸ਼ਾ ਮੁਕਤ ਪੰਜਾਬ', ਬਾਲ ਵਿਆਹ ਦੇ ਨਾਲ-ਨਾਲ ਇਸ ਮੁਹਿੰਮ ਤਹਿਤ ਹੋਰ ਵੀ ਅਨੇਕਾਂ ਕਾਨੂੰਨੀ ਜਾਣਕਾਰੀਆਂ ਦੇਣ ਲਈ ਪਿੰਡ ਗੜ੍ਹੀ ਭਾਰਟੀ ਵਿਖੇ ਵਿਸ਼ਾਲ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸੀਨੀਅਰ ਪੀ.ਐਲ.ਵੀ. ਬਲਦੇਵ ਭਾਰਤੀ, ਜਰਨੈਲ ਸਿੰਘ ਖੁਰਦ ਅਤੇ ਸਿਮਰਨਜੋਤ ਕੌਰ ਆਦਿ ਦੀ ਟੀਮ ਨੇ ਨਸ਼ਿਆਂ ਅਤੇ ਬਾਲ ਵਿਆਹ ਵਿਰੁੱਧ ਜਾਗਰੂਕਤਾ ਦੇਣ ਦੇ ਨਾਲ-ਨਾਲ ਇਸ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਦੋਹਾਂ ਪਿੰਡਾਂ ਦੇ ਵਸਨੀਕਾਂ ਨੂੰ ਸਹੁੰ ਵੀ ਚੁਕਾਈ ਗਈ, ਇਸ ਤੋਂ ਇਲਾਵਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨੌਜਵਾਨ ਵਰਗ ਦੇ ਮੁੰਡੇ, ਕੁੜੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧੀ ਜਾਗਰੂਕਤਾ ਰੈਲੀਆਂ ਕੱਢੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਇਆ ਜਾ ਸਕੇ | ਉਨ੍ਹਾਂ ਬਾਲ ਵਿਆਹ ਬਾਰੇ ਦੱਸਿਆ ਕਿ ਸਰਕਾਰ ਨੇ ਮੁੰਡੇ-ਕੁੜੀ ਦੇ ਵਿਆਹ ਲਈ ਬਣਾਏ ਨਿਯਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਵਿਆਹ ਲਈ ਲੜਕੇ ਦੀ ਉਮਰ 21 ਸਾਲ ਅਤੇ ਲੜਕੀ ਦੀ ਉਮਰ 18 ਸਾਲ ਤੋਂ ਘੱਟ ਨਹੀ ਹੋਣੀ ਚਾਹੀਦੀ |

ਪਿਛਲੀ ਖ਼ਬਰ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ <br/> ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ 'ਚ ਸਰਕਾਰੀ ਸਕੂਲ ਬਾਗੋਵਾਲ ਨੇ ਮਾਰੀ ਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।