12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪਿੰਡ ਕੱਟ 'ਚ ਮੈਂਬਰ ਬਲਾਕ ਸੰਮਤੀ ਸਤਿੰਦਰ ਕੌਰ ਕਲੇਰ ਦਾ ਨਗਰ ਨਿਵਾਸੀਆ ਵਲੋਂ ਕੀਤਾ ਸਨਮਾਨ <br/>

ਅਜੀਤ ਡੈਸਕ 28-12-2025
ਬਹਿਰਾਮ, 27 ਦਸੰਬਰ (ਨਛੱਤਰ ਸਿੰਘ ਬਹਿਰਾਮ) - ਆਮ ਆਦਮੀ ਪਾਰਟੀ ਬਲਾਕ ਸੰਮਤੀ ਜੋਨ ਚੱਕ ਬਿਲਗਾਂ ਤੋਂ ਵੱਡੀ ਲੀਡ ਨਾਲ ਜਿੱਤੇ ਬੀਬੀ ਸਤਿੰਦਰ ਕੌਰ ਕਲੇਰ ਦਾ ਪਿੰਡ ਕੱਟ ਵਿਖੇ ਪਹੁੰਚਣ 'ਤੇ ਨਗਰ ਨਿਵਾਸੀਆਂ ਵਲੋਂ ਸਿਰੋਪਾਓ ਨਾਲ ਸਨਮਾਨ ਕੀਤਾ | ਉਪਰੰਤ ਉਨ੍ਹਾਂ ਜਿਥੇ ਉਕਤ ਸੰਮਤੀ ਅਧੀਨ ਆਉਂਦੇ ਪਿੰਡਾਂ ਦੇ ਵੋਟਰਾਂ ਸਪੋਰਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਉਥੇ ਉਨ੍ਹਾਂ ਵਿਸ਼ਵਾਸ਼ ਦਵਾਇਆ ਕਿ ਉਕਤ ਪਿੰਡਾਂ ਦੇ ਵਿਕਾਸ ਲਈ ਯਤਨ ਕਰਾਂਗੀ | ਇਸ ਮੌਕੇ ਆਮ ਆਦਮੀ ਪਾਰਟੀ ਆਗੂ ਪਰਮਜੀਤ ਸਿੰਘ, ਜੋਗਾ ਸਿੰਘ ਖੜੌਦ, ਸੁਖਵਿੰਦਰ ਸਿੰਘ ਸੁੱਖੀ, ਸੁਰਿੰਦਰ ਸਿੰਘ, ਅਵਤਾਰ ਸਿੰਘ, ਸੰਦੀਪ ਸਿੰਘ, ਭੁਪਿੰਦਰ ਸਿੰਘ, ਹਰਭਜਨ ਸਿੰਘ, ਰਵਿੰਦਰ ਸਿੰਘ ਬਿੰਦੂ, ਕੁਲਵੀਰ ਰਾਮ ਚੱਕ ਬਿਲਗਾਂ, ਰਾਮ ਕਿ੍ਸ਼ਨ ਚੱਕ ਬਿਲਗਾਂ, ਰਾਵਿੰਦਰ ਕੁਮਾਰ, ਮਨਿੰਦਰ ਸਿੰਘ, ਨਿਰਮਲ ਦਾਸ, ਕਮਾਲ ਸਿੰਘ, ਚਰਨਪ੍ਰੀਤ ਸਿੰਘ, ਬੀਬੀ ਬਲਵੀਰ ਕੌਰ ਪੰਚ ਨੂਰਪੁਰ, ਬੀਬੀ ਭਜਨ ਕੌਰ ਨੂਰਪੁਰ, ਬੀਬੀ ਰਸ਼ਪਾਲ ਕੌਰ ਪੰਚ ਕੱਟ, ਰਾਜਵਿੰਦਰ ਕੌਰ, ਇੰਦਰਜੀਤ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੰਗਾ ਵਿਖੇ ਹੋਈ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ <br/> ਅਗਲੀ ਖ਼ਬਰ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।