12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮਿਰਗੀ ਦੇ ਇਲਾਜ 'ਚ ਲਗਾਤਾਰਤਾ ਬਹੁਤ ਜ਼ਰੂਰੀ-ਡਾ. ਗਗਨਦੀਪ ਸਿੰਘ <br/>

ਅਜੀਤ ਡੈਸਕ 28-12-2025
ਨਵਾਂਸ਼ਹਿਰ, 27 ਦਸੰਬਰ (ਦੀਦਾਰ ਸਿੰਘ ਸ਼ੇਤਰਾ) - ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਵੱਲੋਂ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ 'ਸਟਾਪ ਐਪੀਲੈਪਸੀ' ਪ੍ਰੋਜੈਕਟ ਤਹਿਤ ਮਿਰਗੀ (ਐਪੀਲੈਪਸੀ) ਦੀ ਬਿਮਾਰੀ ਦੇ ਇਲਾਜ ਨੂੰ ਹੋਰ ਬਿਹਤਰ, ਪ੍ਰਭਾਵਸ਼ਾਲੀ ਅਤੇ ਆਮ ਲੋਕਾਂ ਲਈ ਪਹੁੰਚਯੋਗ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਦੇ ਨਿਊਰੋਲੌਜੀ ਵਿਭਾਗ ਦੇ ਮੁਖੀ ਪ੍ਰੋਫੈਸਰ ਡਾ. ਗਗਨਦੀਪ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਮਿਰਗੀ ਨਾਲ ਪੀੜਤ ਗੰਭੀਰ ਮਰੀਜ਼ਾਂ ਦੀ ਵਿਸ਼ੇਸ਼ ਸਿਹਤ ਜਾਂਚ ਕੀਤੀ ਗਈ | ਇਸ ਦੌਰਾਨ ਮਰੀਜ਼ਾਂ ਦੀ ਵਿਸਥਾਰ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਇਲਾਜ ਸਬੰਧੀ ਲੋੜੀਂਦੀ ਸਲਾਹ ਅਤੇ ਮੁਫ਼ਤ ਦਵਾਈਆਂ ਬਾਰੇ ਮਾਰਗਦਰਸ਼ਨ ਦਿੱਤਾ ਗਿਆ | ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਮਿਰਗੀ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੀ ਨਿਊਰੋਲੋਜੀਕਲ ਬਿਮਾਰੀ ਹੈ, ਪਰ ਸਮੇਂ ਸਿਰ ਸਹੀ ਜਾਂਚ ਅਤੇ ਨਿਯਮਤ ਇਲਾਜ ਨਾਲ ਇਸ ਨੂੰ ਕਾਫੀ ਹੱਦ ਤੱਕ ਨਿਯੰਤਰਿਤ ਕੀਤਾ ਜਾ ਸਕਦਾ ਹੈ | ਮਿਰਗੀ ਦੇ ਇਲਾਜ ਵਿੱਚ ਲਗਾਤਾਰਤਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਟਾਪ ਐਪੀਲੈਪਸੀ ਪ੍ਰੋਜੈਕਟ ਦਾ ਮੁੱਖ ਉਦੇਸ਼ ਮਿਰਗੀ ਬਾਰੇ ਲੋਕਾਂ ਵਿੱਚ ਜਾਗਰੂਕਤਾ ਵਧਾਉਣਾ, ਗੰਭੀਰ ਮਰੀਜ਼ਾਂ ਦੀ ਪਛਾਣ ਕਰਨਾ ਅਤੇ ਉਨ੍ਹਾਂ ਨੂੰ ਉੱਚ ਪੱਧਰੀ ਇਲਾਜ ਨਾਲ ਜੋੜਨਾ ਹੈ |

ਪਿਛਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਦੀ ਨਿੱਘੀ ਯਾਦ 'ਚ ਬੰਗਾ 'ਚ ਦੁੱਧ ਦਾ ਲੰਗਰ ਲਗਾਇਆ <br/> ਅਗਲੀ ਖ਼ਬਰ ਨਵੇਂ ਸਾਲ ਮੌਕੇ ਪੰਜਾਬ ਸਰਕਾਰ ਵਲੋਂ ਖੇਡਾਂ ਲਈ ਵੱਡੇ ਤੋਹਫ਼ੇ -ਜਲਾਲਪੁਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।