12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਨਾਨੋਵਾਲ ਬੇਟ ਦੀ ਸੰਗਤ ਵਲੋਂ ਲਗਾਇਆ ਦੁੱਧ ਬਿਸਕੁਟਾਂ ਦਾ ਲੰਗਰ <br/>

ਅਜੀਤ ਡੈਸਕ 28-12-2025
ਬਲਾਚੌਰ, 27 ਦਸੰਬਰ (ਨਰੇਸ਼ ਧੌਲ)-ਪਿੰਡ ਨਾਨੋਵਾਲ ਬੇਟ ਦੀ ਸਮੂਹ ਸੰਗਤ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਬਲਾਚੌਰ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਸੁੱਜੋਵਾਲ ਪੁਲ ਨਜ਼ਦੀਕ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੁੱਧ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਪਿੰਡ ਸੁਜੋਵਾਲ ਦੇ ਸਮੂਹ ਨੌਜਵਾਨਾਂ ਵੱਲੋਂ ਬੜੀ ਸ਼ਰਧਾ ਅਤੇ ਪਿਆਰ ਦੇ ਨਾਲ ਰਾਹ ਜਾਂਦੀਆਂ ਸੰਗਤਾਂ ਨੂੰ ਦੁੱਧ ਅਤੇ ਬਿਸਕੁਟਾਂ ਦਾ ਲੰਗਰ ਛਕਾਇਆ ਗਿਆ | ਪਿੰਡ ਨਾਨੋਵਾਲ ਬੇਟ ਦੇ ਸਰਪੰਚ ਪੁਸ਼ਪਿੰਦਰ ਸਿੰਘ ਰਾਣਾ ਨੇ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ, ਸਾਨੂੰ ਆਪਣੇ ਬੱਚਿਆਂ ਨੂੰ ਸ਼ਹੀਦਾਂ ਦੇ ਇਤਿਹਾਸ ਬਾਰੇ ਵੀ ਦੱਸਣਾ ਜ਼ਰੂਰੀ ਹੈ | ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੇ ਇਤਿਹਾਸ ਤੋਂ ਜ਼ਰੂਰ ਜਾਣੂ ਕਰਵਾਉਣ | ਇਸ ਮੌਕੇ ਸਮੂਹ ਪਿੰਡ ਵਾਸੀ ਅਤੇ ਨੌਜਵਾਨ ਹਾਜ਼ਰ ਸਨ |

ਪਿਛਲੀ ਖ਼ਬਰ ਟੱਪਰੀਆਂ ਰਾਣੇਵਾਲ ਵਿਖੇ ਲਗਾਇਆ ਸਵੈ-ਇਛੁੱਕ ਖ਼ੂਨਦਾਨ ਕੈਂਪ <br/> ਅਗਲੀ ਖ਼ਬਰ ਸਬ-ਇੰਸਪੈਕਟਰ ਚੌਧਰੀ ਰਾਮ ਪਾਲ ਨੇ ਥਾਣਾ ਸਿਟੀ ਬਲਾਚੌਰ ਦਾ ਚਾਰਜ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।