12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਟੱਪਰੀਆਂ ਰਾਣੇਵਾਲ ਵਿਖੇ ਲਗਾਇਆ ਸਵੈ-ਇਛੁੱਕ ਖ਼ੂਨਦਾਨ ਕੈਂਪ <br/>

ਅਜੀਤ ਡੈਸਕ 28-12-2025
ਮਜਾਰੀ/ਸਾਹਿਬਾ, 27 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਟੱਪਰੀਆਂ ਰਾਣੇਵਾਲ ਦੀਆਂ ਸੰਗਤਾਂ ਵਲੋਂ ਗੁਰੂ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਦੀ ਨਿੱਘੀ ਯਾਦ ਵਿਚ 14ਵਾਂ ਖ਼ੂਨਦਾਨ ਕੈਂਪ ਗੁਰਦੁਆਰਾ ਬਾਬਾ ਜਵਾਹਰ ਸਿੰਘ ਜੀ ਵਿਖੇ ਬਲੱਡ ਬੈਂਕ ਨਵਾਂਸ਼ਹਿਰ ਦੇ ਸਹਿਯੋਗ ਨਾਲ ਡਾ. ਅਜੇ ਬੱਗਾ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਡਾ. ਅਜੇ ਬੱਗਾ ਨੇ ਕਿਹਾ ਕਿ ਤੁਹਾਡੇ ਵਲੋਂ ਦਾਨ ਕੀਤਾ ਗਿਆ ਖ਼ੂਨ ਕਿਸੇ ਲੋੜਵੰਦ ਦੀ ਜਾਨ ਬਚਾਉਂਦਾ ਹੈ | ਅੱਜ ਹਸਪਤਾਲਾਂ ਵਿਚ ਦਾਖਲ ਮਰੀਜ਼ਾਂ ਨੂੰ ਖ਼ੂਨ ਦੀ ਬਹੁਤ ਜ਼ਰੂਰਤ ਹੈ | ਹਰੇਕ ਤੰਦਰੁਸਤ ਵਿਅਕਤੀ ਨੂੰ ਆਪਣਾ ਖ਼ੂਨਦਾਨ ਕਰਕੇ ਜਿੱਥੇ ਪਰਉਪਕਾਰੀ ਬਣਨਾ ਚਾਹੀਦਾ ਹੈ, ਉੱਥੇ ਉਸ ਦੇ ਸਰੀਰ ਦੇ ਸਾਰੇ ਟੈੱਸਟ ਮੁਫ਼ਤ ਵਿਚ ਹੋ ਜਾਂਦੇ ਹਨ | ਇਸ ਮੌਕੇ 25 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ ਤੇ ਹਰਦੀਪ ਕੌਰ ਨੇ 12ਵੀਂ ਵਾਰ ਆਪਣਾ ਖ਼ੂਨਦਾਨ ਕਰਕੇ ਔਰਤਾਂ ਨੂੰ ਵੀ ਖ਼ੂਨਦਾਨ ਕਰਨ ਦੀ ਅਪੀਲ ਕੀਤੀ | ਇਸ ਮੌਕੇ ਸਮਾਜਸੇਵੀ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਿਲਾਵਰ ਸਿੰਘ ਦਿਲੀ, ਪ੍ਰਧਾਨ ਦਰਸ਼ਨ ਸਿੰਘ, ਸਾਬਕਾ ਸਰਪੰਚ ਜਥੇ: ਮੋਹਣ ਸਿੰਘ ਤੇ ਗੁਰਨੇਕ ਸਿੰਘ, ਮੁਲਾਜ਼ਮ ਆਗੂ ਬਗ਼ੀਚਾ ਸਿੰਘ ਰੱਕੜ, ਗੁਰਨਾਮ ਸਿੰਘ, ਹਰਭਜਨ ਸਿੰਘ, ਬਲਵਿੰਦਰ ਸਿੰਘ, ਨੰਬਰਦਾਰ ਹਰਜਿੰਦਰ ਸਿੰਘ, ਸੁਲੱਖਣ ਸਿੰਘ, ਪ੍ਰਦੀਪ ਸਿੰਘ, ਜਸਪਾਲ ਸੰਘਾ, ਸੁਰਿੰਦਰ ਸਿੰਘ, ਬਲਵੀਰ ਸਿੰਘ, ਕੁਲਵਿੰਦਰ ਸਿੰਘ, ਜਰਨੈਲ ਸਿੰਘ, ਹਰਦੀਪ ਸਿੰਘ, ਹਰਮੇਸ਼ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ, ਪ੍ਰਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗਹੂੰਣ ਜ਼ੋਨ ਦੀ ਜੇਤੂ ਪੰਚਾਇਤ ਸੰਮਤੀ ਮੈਂਬਰ ਵਲੋਂ ਕਰਵਾਇਆ ਗਿਆ ਸ਼ੁਕਰਾਨਾ ਸਮਾਗਮ ਅਗਲੀ ਖ਼ਬਰ ਨਾਨੋਵਾਲ ਬੇਟ ਦੀ ਸੰਗਤ ਵਲੋਂ ਲਗਾਇਆ ਦੁੱਧ ਬਿਸਕੁਟਾਂ ਦਾ ਲੰਗਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।