12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਐੱਮ.ਟੀ.ਪੀ. ਐਕਟ, 1971 ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ-ਸਿਵਲ ਸਰਜਨ <br/>

ਅਜੀਤ ਡੈਸਕ 28-12-2025
ਨਵਾਂਸ਼ਹਿਰ, 27 ਦਸੰਬਰ( ਦੀਦਾਰ ਸਿੰਘ ਸ਼ੇਤਰਾ) - ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਐੱਮ.ਟੀ.ਪੀ. ਸੈਂਟਰਾਂ ਦੀ ਅਚਨਚੇਤ ਜਾਂਚ ਕੀਤੀ ਗਈ | ਇਸ ਦੌਰਾਨ ਟੀਮ ਵੱਲੋਂ ਐੱਮ.ਟੀ.ਪੀ. ਸੈਂਟਰਾਂ ਦੀ ਰਜਿਸਟ੍ਰੇਸ਼ਨ, ਮਰੀਜ਼ਾਂ ਦੇ ਰਿਕਾਰਡ ਅਤੇ ਹੋਰ ਲਾਜ਼ਮੀ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ | ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਾਰੇ ਐੱਮ.ਟੀ.ਪੀ. ਸੈਂਟਰਾਂ ਨੂੰ ਹਦਾਇਤ ਕੀਤੀ ਕਿ ਐੱਮ. ਟੀ. ਪੀ. ਐਕਟ, 1971 ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਗਰਭਪਾਤ ਦੇ ਗੈਰਕਾਨੂੰਨੀ ਤਰੀਕਿਆਂ 'ਤੇ ਰੋਕ ਲਗਾਈ ਜਾ ਸਕੇ ਅਤੇ ਗਰਭਵਤੀ ਔਰਤਾਂ ਦੀ ਸਿਹਤ ਦੀ ਸੁਰੱਖਿਆ ਕੀਤੀ ਜਾ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਐੱਮ.ਟੀ.ਪੀ. ਸੈਂਟਰਾਂ 'ਚ ਸਾਰੇ ਰਿਕਾਰਡ ਅਪਡੇਟ ਰੱਖੇ ਜਾਣ | ਡਾ. ਗੁਰਿੰਦਰਜੀਤ ਸਿੰਘ ਨੇ ਸਾਰੇ ਸੈਂਟਰਾਂ ਦੇ ਪ੍ਰਬੰਧਕਾਂ ਨੂੰ ਸਪੱਸ਼ਟ ਕੀਤਾ ਕਿ ਉਹ ਸਰਕਾਰੀ ਨਿਯਮਾਂ ਅਨੁਸਾਰ ਹੀ ਕੰਮ ਕਰਨ ਅਤੇ ਮਰੀਜ਼ਾਂ ਨੂੰ ਗੁਣਵੱਤਾਪੂਰਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ | ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਜਾਂਚ ਮੁਹਿੰਮਾਂ ਜਾਰੀ ਰਹਿਣਗੀਆਂ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਦੱਸਿਆ ਕਿ ਐੱਮ.ਟੀ.ਪੀ. ਐਕਟ ਅਧੀਨ ਕਾਨੂੰਨਨ ਗਰਭਪਾਤ ਸਿਰਫ਼ ਨਿਯਮਾਂ ਅਨੁਸਾਰ ਅਤੇ ਕੇਵਲ ਅਧਿਕਾਰਿਤ ਡਾਕਟਰਾਂ ਵੱਲੋਂ ਹੀ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਸੈਂਟਰ ਐੱਮ.ਟੀ.ਪੀ. ਐਕਟ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਜਸਵਿੰਦਰ ਸਿੰਘ, ਗਾਈਨਾਕੋਲੋਜਿਸਟ ਡਾ. ਮੋਨਿਕਾ ਜੈਨ, ਡਾ. ਬਲਵਿੰਦਰ ਕੁਮਾਰ, ਡਾ. ਊਸ਼ਾ ਕਿਰਨ, ਕਾਰਜਕਾਰੀ ਪੀ.ਐੱਨ.ਡੀ.ਟੀ. ਕੋਆਰਡੀਨੇਟਰ ਹਰਨੇਕ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ |

ਪਿਛਲੀ ਖ਼ਬਰ ਲੜੋਆ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਗਹੂੰਣ ਜ਼ੋਨ ਦੀ ਜੇਤੂ ਪੰਚਾਇਤ ਸੰਮਤੀ ਮੈਂਬਰ ਵਲੋਂ ਕਰਵਾਇਆ ਗਿਆ ਸ਼ੁਕਰਾਨਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।