16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਵਿਧਾਇਕ ਹੈਪੀ ਵਲੋਂ ਸਕੂਲ ਮੁਖੀਆਂ ਤੇ ਅਧਿਆਪਕਾਂ ਦਾ ਸਨਮਾਨ

ਅਜੀਤ ਡੈਸਕ 01-06-2025
ਬਸੀ ਪਠਾਣਾਂ, 31 ਮਈ (ਯਤਿੰਦਰ ਮੌਦਗਿਲ, ਐਚ.ਐਸ. ਗੌਤਮ)-ਆਮ ਆਦਮੀ ਪਾਰਟੀ ਵਲੋਂ ਬਸੀ ਪਠਾਣਾਂ ਵਿਖੇ ਕਰਵਾਏ ਸਮਾਗਮ ਵਿਚ ਉਚੇਚੇ ਤੌਰ 'ਤੇ ਪੁੱਜੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਵਿਚ ਹਿੱਸਾ ਪਾਉਣ ਵਾਲੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ | ਸ. ਹੈਪੀ ਨੇ ਕਿਹਾ ਕਿ ਬਿਹਤਰ ਸਮਾਜ ਦੀ ਸਿਰਜਣਾ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਵਿਚ ਅਧਿਆਪਕਾਂ ਦਾ ਵਡਮੁੱਲਾ ਯੋਗਦਾਨ ਹੁੰਦਾ ਹੈ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ | ਵਿਧਾਇਕ ਨੇ ਕਿਹਾ ਕਿ ਅਧਿਆਪਕ ਹੀ ਬਚਪਨ ਦੀ ਨੀਂਹ ਸੇਧ ਦੇ ਕੇ ਸਮਾਜ ਵਿਚ ਚੰਗੇ ਨਾਗਰਿਕ ਵਜੋਂ ਵਿਚਰਨ ਦੇ ਸਮਰੱਥ ਬਣਾਉਂਦੇ ਹਨ | ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਮਨਪ੍ਰੀਤ ਸਿੰਘ ਸੋਮਲ, ਕੌਂਸਲਰ ਤੇ ਮੈਂਬਰ ਲੇਬਰ ਵੈਲਫੇਅਰ ਬੋਰਡ ਰਾਜ ਪੁਰੀ, ਇੰਦਰਜੀਤ ਸਿੰਘ ਇੰਦਰੀ ਮੈਂਬਰ ਮੰਡੀ ਬੋਰਡ, ਕਮਲਜੀਤ ਕੌਰ, ਪ੍ਰੀਤੀ ਅਰੋੜਾ, ਕਸ਼ਮੀਰ ਸਿੰਘ ਬਲਾਕ ਪ੍ਰਧਾਨ, ਰਸ਼ਵਿੰਦਰ ਕਲੌਂਦੀ, ਜਗਜੀਤ ਸਿੰਘ ਸੇਵਾਮੁਕਤ ਸੂਬੇਦਾਰ, ਸਰਪੰਚ ਗੁਰਸ਼ਰਨ ਸਿੰਘ ਮੈੜਾਂ, ਜਸਵਿੰਦਰ ਸਿੰਘ ਪਿੰਕਾ, ਕੋਆਰਡੀਨੇਟਰ ਸਿੱਖਿਆ ਕ੍ਰਾਂਤੀ ਧਰਮਿੰਦਰ ਲਵਲੀ ਉੱਚਾ ਪਿੰਡ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖ਼ਾਲੀ ਪਈਆਂ ਅਸਾਮੀਆਂ ਨੂੰ ਤੁਰੰਤ ਭਰੇ-ਜੇ. ਈਜ਼ ਕੌਂਸਲ ਆਗੂ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਐਮ. ਬੀ. ਏ. ਪਾਸਿੰਗ ਆਊਟ ਲਈ ਇਕ ਵਿਦਾਇਗੀ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।