27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਸੁਖਚੈਨ ਸਿੰਘ ਦੀਵਾ ਹਲਕਾ ਅਮਲੋਹ ਤੋਂ ਨਸ਼ਾ ਮੁਕਤੀ ਮੋਰਚੇ ਦੇ ਵਾਈਸ ਕੋਆਰਡੀਨੇਟਰ ਨਿਯੁਕਤ

ਅਜੀਤ ਡੈਸਕ 15-07-2025
ਅਮਲੋਹ, 14 ਜੁਲਾਈ (ਕੇਵਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਏ ਜਾ ਰਹੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸੂਬੇ ਭਰ 'ਚ ਨਵੇਂ ਅਹੁਦੇਦਾਰ ਨਿਯੁਕਤ ਕੀਤੇ ਜਾ ਰਹੇ ਹਨ | ਇਸੇ ਤਹਿਤ ਹਲਕਾ ਅਮਲੋਹ ਤੋਂ ਸੁਖਚੈਨ ਸਿੰਘ ਦੀਵਾ ਨੂੰ ਨਸ਼ਾ ਮੁਕਤੀ ਮੋਰਚੇ ਦਾ ਵਾਈਸ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ 'ਤੇ ਸਥਾਨਕ ਵਰਕਰਾਂ ਤੇ ਸਾਥੀਆਂ ਵਲੋਂ ਖ਼ੁਸ਼ੀ ਜਤਾਈ ਗਈ | ਇਸ ਮੌਕੇ ਉਨ੍ਹਾਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਕੋਈ ਘਾਟ ਨਹੀਂ ਛੱਡਣਗੇ | ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਵਿਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪਾਰਟੀ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀਆਂ ਕਾਰਵਾਈਆਂ ਕੀਤੀਆਂ ਗਈਆਂ ਹਨ ਅਤੇ ਲੋਕਾਂ ਨੇ ਵੀ ਇਸ ਮੁਹਿੰਮ ਵਿਚ ਵੱਡਾ ਸਹਿਯੋਗ ਦਿੱਤਾ ਹੈ | ਸੁਖਚੈਨ ਸਿੰਘ ਨੇ ਅਪੀਲ ਕੀਤੀ ਕਿ ਹਲਕਾ ਵਾਸੀ ਵੀ ਆਪਣਾ ਸਹਿਯੋਗ ਦੇਣ ਤਾਂ ਜੋ ਨਸ਼ਿਆਂ ਦੇ ਇਸ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ |
ਪਿਛਲੀ ਖ਼ਬਰ ਬਸਪਾ ਦੀ 'ਪੰਜਾਬ ਸੰਭਾਲੋ' ਮੁਹਿੰਮ ਨਾਲ ਵੱਡੀ ਪੱਧਰ 'ਤੇ ਪੰਜਾਬੀ ਜੁੜ ਰਹੇ ਹਨ-ਮਹਿਤੋਂ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਦਾ ਨਾਭਾ ਪਹੁੰਚਣ 'ਤੇ ਜਥੇਦਾਰ ਖੋਖ ਤੇ ਅਕਾਲੀ ਆਗੂਆਂ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।