27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਸ਼੍ਰੋਮਣੀ ਅਕਾਲੀ ਦਲ (ਅ) ਇਸਤਰੀ ਵਿੰਗ ਨੇ ਝੂਠੇ ਪੁਲਿਸ ਮੁਕਾਬਲਿਆਂ ਦੀ ਕੀਤੀ ਨਿਖੇਧੀ

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਇਸਤਰੀ ਵਿੰਗ ਦੇ ਆਗੂ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ | ਤਸਵੀਰ: ਕਰਨ <br/> 15-07-2025
ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਇਸਤਰੀ ਵਿੰਗ ਦੀ ਅਹਿਮ ਮੀਟਿੰਗ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਚ ਪ੍ਰਧਾਨ ਬੀਬੀ ਰਜਿੰਦਰ ਕੌਰ ਜੈਤੋਂ ਦੀ ਰਹਿਨੁਮਾਈ ਹੇਠ ਹੋਈ | ਜਿਸ ਦੌਰਾਨ ਬੁਲਾਰਿਆਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਤੇ ਪੁਲਿਸ ਵਲੋਂ ਸਿੱਖ ਨੌਜਵਾਨੀ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰਨ ਦੇ ਦੁਖਦਾਇਕ ਅਮਲਾਂ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ, ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਜਲਦ ਕਰਵਾਉਣ ਦੀ ਜ਼ੋਰਦਾਰ ਮੰਗ ਵੀ ਕੀਤੀ ਗਈ |
ਮੀਟਿੰਗ ਵਿਚ ਸਮੁੱਚੀਆਂ ਬੀਬੀਆਂ ਨੇ ਮਤਾ ਪਾਸ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਅ) ਦੀ ਭਰਤੀ ਮੁਹਿੰਮ ਵਿਚ ਬੀਬੀਆਂ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿਚ ਪਹੁੰਚ ਕਰਕੇ ਆਮ ਲੋਕਾਂ ਨੂੰ ਇਸ ਭਰਤੀ ਮੁਹਿੰਮ ਰਾਹੀਂ ਮੈਂਬਰਸ਼ਿਪ ਹਾਸਲ ਕਰਨ ਲਈ ਪ੍ਰੇਰਿਤ ਕਰਨਗੀਆਂ | ਇਸ ਮੌਕੇ ਪ੍ਰਧਾਨ ਰਜਿੰਦਰ ਕੌਰ ਜੈਤੋਂ, ਮਨਦੀਪ ਕੌਰ ਸੰਧੂ ਮੀਤ ਪ੍ਰਧਾਨ ਅਤੇ ਰਛਪਿੰਦਰ ਕੌਰ ਗਿੱਲ ਨੇ ਕਿਹਾ ਕਿ ਇਸ ਵੇਲੇ ਕਿਸਾਨ ਅਤੇ ਬੇਰੁਜ਼ਗਾਰ ਨੌਜਵਾਨ ਵੱਖ-ਵੱਖ ਸਮੱਸਿਆਵਾਂ ਤੇ ਮਸਲਿਆਂ ਨਾਲ ਜੂਝ ਰਹੇ ਹਨ ਅਤੇ ਸਰਕਾਰਾਂ ਨੂੰ ਇਨ੍ਹਾਂ ਮਸਲਿਆਂ ਦੇ ਹੱਲ ਠੋਸ ਨੀਤੀ ਬਣਾਉਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੁਲਿਸ ਵਲੋਂ ਨਿੱਤ ਦਿਨ ਝੂਠੇ ਪੁਲਿਸ ਮੁਕਾਬਲਿਆਂ ਵਿਚ ਨੌਜਵਾਨੀ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਪੁਲਿਸ ਦੀਆਂ ਇਹ ਕਾਰਵਾਈਆਂ ਸਵਾਲਾਂ ਦੇ ਘੇਰੇ ਵਿਚ ਹਨ | ਉਨ੍ਹਾਂ ਮੰਗ ਕੀਤੀ ਕਿ ਇਹ ਝੂਠੇ ਪੁਲਿਸ ਮੁਕਾਬਲੇ ਬਣਾਉਣੇ ਤੁਰੰਤ ਬੰਦ ਕੀਤੇ ਜਾਣ, ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਠੋਸ ਕਦਮ ਚੁੱਕੇ ਜਾਣ | ਇਸ ਮੀਟਿੰਗ ਵਿਚ ਰਛਪਿੰਦਰ ਕੌਰ ਗਿੱਲ, ਮਨਦੀਪ ਕੌਰ ਸੰਧੂ ਮੀਤ ਪ੍ਰਧਾਨ, ਹਰਪਾਲ ਕੌਰ ਜਨਰਲ ਸਕੱਤਰ, ਦਿਲਪ੍ਰੀਤ ਕੌਰ ਮੀਡੀਆ ਇੰਚਾਰਜ, ਕੁਲਵਿੰਦਰ ਕੌਰ, ਸੁਖਜੀਤ ਕੌਰ, ਬਲਜਿੰਦਰ ਕੌਰ ਸੰਧੂ, ਮਨਦੀਪ ਕੌਰ ਅੰਮਿ੍ਤਸਰ, ਜਸਵਿੰਦਰ ਕੌਰ, ਕਰਮਜੀਤ ਕੌਰ, ਤੇਜ਼ ਕੌਰ, ਜਸਵੀਰ ਕੌਰ ਫ਼ਿਰੋਜਪੁਰ, ਸੁਰਿੰਦਰ ਕੌਰ ਹੁਸ਼ਿਆਰਪੁਰ, ਰਮਨਦੀਪ ਕੌਰ ਅੰਮਿ੍ਤਸਰ, ਬਲਜੀਤ ਕੌਰ ਸੰਗਰੂਰ, ਗੁਰਜੀਤ ਕੌਰ, ਸਰਬਜੀਤ ਕੌਰ, ਮਨਜੀਤ ਕੌਰ, ਸੁਰਿੰਦਰ ਕੌਰ, ਕਰਮਜੀਤ ਕੌਰ ਤੋਂ ਇਲਾਵਾ ਗੁਰਜੰਟ ਸਿੰਘ ਕੱਟੂ ਜਨਰਲ ਸਕੱਤਰ, ਧਰਮ ਸਿੰਘ ਕਲੌੜ ਪੀ.ਏ.ਸੀ ਮੈਂਬਰ, ਗੁਰਪ੍ਰੀਤ ਸਿੰਘ ਝਾਂਮਪੁਰ ਜ਼ਿਲ੍ਹਾ ਯੂਥ ਪ੍ਰਧਾਨ, ਹਰਜੀਤ ਸਿੰਘ ਸਜੁਮਾ ਕਾਰਜਕਾਰੀ ਮੈਂਬਰ, ਸਤਨਾਮ ਸਿੰਘ ਰੱਤੋਕੇ ਯੂਥ ਪ੍ਰਧਾਨ ਸੰਗਰੂਰ, ਸੰਦੀਪ ਸਿੰਘ ਖ਼ਾਲਸਾ, ਸੁਰਜੀਤ ਸਿੰਘ ਨੇ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਖੇ ਨਵੇਂ ਭਰਤੀ ਹੋਏ ਅਧਿਆਪਕਾਂ ਲਈ ਪੰਜ-ਰੋਜ਼ਾ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਅਗਲੀ ਖ਼ਬਰ ਬਸਪਾ ਦੀ 'ਪੰਜਾਬ ਸੰਭਾਲੋ' ਮੁਹਿੰਮ ਨਾਲ ਵੱਡੀ ਪੱਧਰ 'ਤੇ ਪੰਜਾਬੀ ਜੁੜ ਰਹੇ ਹਨ-ਮਹਿਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।