27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਸਾਬਕਾ ਮੰਤਰੀ ਡਾ. ਲਾਲ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਅਜੀਤ ਡੈਸਕ 15-07-2025
ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਕੀਤੀਆਂ ਗਈਆਂ ਅਪਮਾਨ ਜਨਕ ਟਿੱਪਣੀਆਂ 'ਤੇ ਸਖ਼ਤ ਇਤਰਾਜ਼ ਉਠਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਨਮਾਨਯੋਗ ਸੰਵਿਧਾਨਕ ਅਹੁਦਿਆਂ ਦਾ ਸਨਮਾਨ ਕਰਨਾ ਭੁੱਲ ਚੁੱਕੇ ਹਨ, ਜਿਸ ਕਰਕੇ ਮੁੱਖ ਮੰਤਰੀ ਨੂੰ ਆਪਣੀ ਗ਼ਲਤੀ ਲਈ ਤੁਰੰਤ ਦੇਸ਼ ਦੀ ਜਨਤਾ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ | ਡਾ. ਲਾਲ ਨੇ ਕਿਹਾ ਕਿ ਮੁੱਖ ਮੰਤਰੀ ਦੁਆਰਾ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਖ਼ਿਲਾਫ਼ ਕੀਤੀਆਂ ਟਿੱਪਣੀਆਂ ਤੋਂ ਇੰਜ ਪ੍ਰਤੀਤ ਹੁੰਦਾ ਹੈ, ਜਿਵੇਂ ਉਹ ਆਪਣਾ ਦਿਮਾਗ਼ੀ ਸੰਤੁਲਨ ਖੋਹ ਬੈਠੇ ਹੋਣ, ਕਿਉਂਕਿ ਉਨ੍ਹਾਂ ਉਕਤ ਟਿੱਪਣੀਆਂ ਕਰਕੇ ਨਾ ਕੇਵਲ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦੇ ਸਨਮਾਨਯੋਗ ਅਹੁਦੇ ਦਾ ਨਿਰਾਦਰ ਕੀਤਾ ਹੈ ਸਗੋਂ 140 ਕਰੋੜ ਭਾਰਤੀ ਨਾਗਰਿਕਾਂ ਦੀਆਂ ਭਾਵਨਾਵਾਂ ਨੂੰ ਵੱਡੀ ਠੇਸ ਪਹੁੰਚਾਈ ਹੈ | ਇਸ ਮੌਕੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਪ੍ਰਦਰਸ਼ਨਕਾਰੀਆਂ 'ਚ ਪਰਮਜੀਤ ਸਿੰਘ ਭੱਟਮਾਜਰਾ, ਗੁਰਦੀਪ ਸਿੰਘ ਵਿਸ਼ਵਕਰਮਾ ਇਨਕਲੇਵ, ਸੰਦੀਪ ਸਿੰਘ ਲਵਲੀ, ਸਰਦਾਰਾ ਸਿੰਘ ਰਾਮਦਾਸ ਨਗਰ, ਸੁੱਚਾ ਖ਼ਾਨ ਮਹਾਂਦੀਆ, ਬਲਵਿੰਦਰ ਸਿੰਘ, ਹਰਵਿੰਦਰ ਸਿੰਘ ਵਰਮਾ, ਮਨਜੀਤ ਸਿੰਘ ਮਹਿਰਾ ਜੰਡਾਲੀ, ਲਖਵਿੰਦਰ ਸਿੰਘ, ਗੁਰਮੇਲ ਕੌਰ, ਪ੍ਰਕਾਸ਼ ਕੌਰ, ਸਰਬਜੀਤ ਕੌਰ, ਰਵਿੰਦਰ ਸਿੰਘ ਘੁੰਮਣ ਬਹਾਦਰਗੜ੍ਹ, ਬਲਵਿੰਦਰ ਸਿੰਘ ਗੋਗੀ, ਗੁਰਮੇਲ ਸਿੰਘ, ਰਾਉਫ ਖ਼ਾਨ, ਮੁਸਕਾਨ ਵਰਮਾ ਗਿੰਨੀ, ਜਸਪ੍ਰੀਤ ਕੌਰ, ਬਲਦੇਵ ਸਿੰਘ ਚੌਰਵਾਲਾ, ਅਜਬੀਰ ਸਿੰਘ ਗਡਹੇੜਾ, ਗੁਰਦੀਪ ਸਿੰਘ ਭਾਗਨਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਸ਼ਾਮਿਲ ਸਨ |
ਪਿਛਲੀ ਖ਼ਬਰ ਮੁਫ਼ਤ ਸਿਹਤ ਬੀਮਾ ਯੋਜਨਾ ਦੌਰਾਨ ਇਲਾਜ ਲਈ ਕੋਈ ਸ਼ਰਤ ਨਾ ਹੋਵੇ-ਪਿ੍ੰਸੀ ਅਗਲੀ ਖ਼ਬਰ ਬਰਸਾਤੀ ਮੌਸਮ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੀ ਵਰਤੋਂ ਧਿਆਨ ਨਾਲ ਕੀਤੀ ਜਾਵੇ-ਡਾ. ਦਵਿੰਦਰਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।