27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

16 ਜੁਲਾਈ ਤੱਕ 8.5 ਲੱਖ ਬੂਟੇ ਲਗਾ ਕੇ ਪੰਜਾਬ ਨੂੰ ਹਰਾ ਭਰਿਆ ਬਣਾਇਆ ਜਾਵੇਗਾ-ਭੁਪਿੰਦਰ ਸਿੰਘ

ਅਜੀਤ ਡੈਸਕ 15-07-2025
ਦੇਵੀਗੜ੍ਹ, 14 ਜੁਲਾਈ (ਰਾਜਿੰਦਰ ਸਿੰਘ ਮੌਜੀ)-ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਵਲੋਂ ਮਿਸ਼ਨ ਹਰਿਆਲੀ ਮੁਹਿੰਮ ਤਹਿਤ 16 ਜੁਲਾਈ ਤੱਕ ਸੂਬੇ ਭਰ ਵਿਚ 8.5 ਲੱਖ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਲਈ ਨਵਾਂ ਇਤਿਹਾਸ ਰਚਿਆ ਜਾਵੇਗਾ | ਇਹ ਪ੍ਰਗਟਾਵਾ ਅੱਜ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਨਿਰਦੇਸ਼ਕ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਇਹ ਬੂਟੇ ਨਾ ਸਿਰਫ਼ ਹਰੇ ਭਰੇ ਪੰਜਾਬ ਦੀ ਨਿਸ਼ਾਨੀ ਹੋਣਗੇ ਸਗੋਂ ਭਵਿੱਖ ਦੀਆਂ ਪੀੜ੍ਹੀਆਂ ਲਈ ਸਾਫ਼ ਹਵਾ ਤੇ ਸਿਹਤਮੰਦ ਵਾਤਾਵਰਨ ਦੀ ਭੇਟ ਵੀ ਹੋਣਗੇ | ਉਨ੍ਹਾਂ ਕਿਹਾ ਕਿ ਇਹ ਬੂਟੇ ਸਕੂਲਾਂ, ਕਾਲਜਾਂ, ਪੰਚਾਇਤ ਘਰਾਂ, ਗੁਰਦਵਾਰਿਆਂ, ਮੰਦਰਾਂ, ਸਮਾਧਾਂ, ਨਦੀ ਕਿਨਾਰਿਆਂ, ਖਾਲੀ ਪਏ ਕਬਜ਼ਾ ਮੁਕਤ ਜ਼ਮੀਨ ਤੇ ਹੋਰ ਸਰਵਜਨਕ ਥਾਵਾਂ 'ਤੇ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸਿਰਫ਼ ਬੂਟੇ ਲਗਾਉਣਾ ਹੀ ਕਾਫੀ ਨਹੀਂ, ਉਨ੍ਹਾਂ ਦੀ ਸੰਭਾਲ ਕਰਨਾ ਵੀ ਜ਼ਰੂਰੀ ਹੈ | ਉਨ੍ਹਾਂ ਅਪੀਲ ਕੀਤੀ ਕਿ ਹਰ ਪਿੰਡ, ਸ਼ਹਿਰ ਅਤੇ ਨਗਰ ਪਾਲਿਕਾ ਪੱਧਰ 'ਤੇ ਲੋਕ ਇਸ ਮੁਹਿੰਮ ਵਿਚ ਭਾਗੀਦਾਰੀ ਕਰਕੇ ਆਪਣਾ ਯੋਗਦਾਨ ਪਾਉਣ | ਉਨ੍ਹਾਂ ਕਿਹਾ ਕਿ ਇਹ ਸਾਡਾ ਫ਼ਰਜ਼ ਹੈ ਕਿ ਅਸੀਂ ਆਪਣੇ ਵਾਤਾਵਰਨ ਦੀ ਸੁਰੱਖਿਆ ਕਰੀਏ, ਕਿਉਂਕਿ ਇਹ ਧਰਤੀ ਸਾਡੀ ਅਗਲੀ ਪੀੜ੍ਹੀ ਦੀ ਵੀ ਹੈ | ਉਨ੍ਹਾਂ ਦੱਸਿਆ ਕਿ ਫੈਡਰੇਸ਼ਨ ਦੀ ਇਸ ਮੁਹਿੰਮ ਵਿਚ ਵਿਦਿਆਰਥੀਆਂ ਦੇ ਨਾਲ-ਨਾਲ ਮਾਪੇ ਵੀ ਭਾਗ ਲੈਣਗੇ |
ਪਿਛਲੀ ਖ਼ਬਰ ਵਿਸ਼ਾਲ ਸ਼ਰਮਾ ਆਮ ਆਦਮੀ ਪਾਰਟੀ ਫ਼ਤਹਿਗੜ੍ਹ ਸਾਹਿਬ ਯੂਥ ਵਿੰਗ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ ਅਗਲੀ ਖ਼ਬਰ ਮੁਫ਼ਤ ਸਿਹਤ ਬੀਮਾ ਯੋਜਨਾ ਦੌਰਾਨ ਇਲਾਜ ਲਈ ਕੋਈ ਸ਼ਰਤ ਨਾ ਹੋਵੇ-ਪਿ੍ੰਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।