27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਡੇਰਾ ਬਾਬਾ ਸ੍ਰੀ ਚੰਦ ਦੇ ਅਸਥਾਨ ਵਿਖੇ ਲੰਗਰ ਹਾਲ 'ਤੇ ਸ਼ੈੱਡ ਪਾਉਣ ਦੀ ਕਾਰ ਸੇਵਾ ਹੋਈ ਸ਼ੁਰੂ

ਡੇਰਾ ਬਾਬਾ ਸ੍ਰੀ ਚੰਦ ਦੇ ਅਸਥਾਨ ਵਿਖੇ ਲੰਗਰ ਹਾਲ 'ਤੇ ਸ਼ੈੱਡ ਪਾਉਣ ਦੀ ਕਾਰਸੇਵਾ ਸ਼ੁਰੂ ਕਰਵਾਉਣ ਮੌਕੇ ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਦਵਿੰਦਰ ਸਿੰਘ ਬਾਜਵਾ ਤੇ ਹੋਰ | ਤਸਵੀਰ: ਕਰਨ <br/> 15-07-2025
ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਬਲਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਨੇੜੇ ਸਥਿਤ ਡੇਰਾ ਬਾਬਾ ਸ੍ਰੀ ਚੰਦ ਦੇ ਅਸਥਾਨ ਵਿਖੇ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਦਸੰਬਰ ਮਹੀਨੇ ਦੇ ਅਖੀਰਲੇ ਹਫ਼ਤੇ ਵਿਚ ਲੱਗਣ ਵਾਲੀ ਸਾਲਾਨਾ ਸ਼ਹੀਦੀ ਸਭਾ ਦੌਰਾਨ ਬਾਬਾ ਸ੍ਰੀ ਚੰਦ ਜੀ ਸੇਵਾ ਸੁਸਾਇਟੀ ਤੇ ਬਾਬਾ ਗਾਜ਼ੀ ਦਾਸ ਜੀ ਕਲੱਬ ਰੋਪੜ ਵਲੋਂ 9 ਰੋਜ਼ਾ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ ਜਿਸ ਦੌਰਾਨ 9 ਦਿਨ ਹੀ 24 ਘੰਟੇ ਅਤੁੱਟ ਲੰਗਰ ਵਰਤਾਏ ਜਾਂਦੇ ਹਨ ਪਰ ਸ਼ੈੱਡ ਨਾ ਹੋਣ ਕਰਕੇ ਬਾਰਸ਼ ਦੇ ਮੌਸਮ ਵਿਚ ਸੰਗਤਾਂ ਨੂੰ ਬੜੀ ਦਿੱਕਤ ਪੇਸ਼ ਆਉਂਦੀ ਹੈ, ਜਿਸ ਨੂੰ ਮੁੱਖ ਰੱਖਦਿਆਂ 100-70 ਦੇ ਲੰਗਰ ਹਾਲ 'ਤੇ ਸ਼ੈੱਡ ਪਾਉਣ ਦੀ ਕਾਰਸੇਵਾ ਸ਼ੁਰੂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡੇਰੇ ਦੇ ਮੁੱਖ ਪ੍ਰਬੰਧਕ ਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸਾਲ 2024 ਦੇ ਸ਼ਹੀਦੀ ਜੋੜ ਮੇਲ ਮੌਕੇ ਹੋਈ ਬਾਰਸ਼ ਕਾਰਨ ਸੰਗਤਾਂ ਨੂੰ ਲੰਗਰ ਛਕਣ ਵੇਲੇ ਦਿੱਕਤ ਦਾ ਸਾਹਮਣਾ ਕਰਨਾ ਪਿਆ ਸੀ | ਜਿਸ ਕਰਕੇ ਪ੍ਰਬੰਧਕਾਂ ਵਲੋਂ ਲੰਗਰ ਹਾਲ 'ਤੇ ਸ਼ੈੱਡ ਪਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਭਵਿੱਖ ਵਿਚ ਸੰਗਤਾਂ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ | ਸ. ਬਾਜਵਾ ਨੇ ਦੱਸਿਆ ਕਿ ਲੰਗਰ ਹਾਲ 'ਤੇ ਸ਼ੈੱਡ ਪਾਉਣ ਦੇ ਕਾਰਜ ਉੱਪਰ ਕਰੀਬ 15 ਲੱਖ ਰੁਪਏ ਦੀ ਲਾਗਤ ਆਉਣ ਦੀ ਉਮੀਦ ਹੈ | ਇਸ ਮੌਕੇ 'ਤੇ ਦਵਿੰਦਰ ਸਿੰਘ ਬਾਜਵਾ, ਬਾਬਾ ਭੁਪਿੰਦਰ ਸਿੰਘ, ਬਾਬਾ ਸੁੱਖਾ ਸਿੰਘ, ਮੇਜਰ ਸਿੰਘ ਘਨੌਰੀ ਕਲਾਂ, ਦਰਸ਼ਨ ਸਿੰਘ, ਜੀਤ ਸਿੰਘ, ਰਾਜ ਸਿੰਘ, ਠੇਕੇਦਾਰ ਜਰਨੈਲ ਸਿੰਘ ਸਮਾਣਾ ਕਲਾਂ, ਪਰਮਜੀਤ ਸਿੰਘ ਤੋਂ ਇਲਾਵਾ ਹੋਰ ਸੰਗਤਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਮਿ੍ਤਕ ਪੈਨਸ਼ਨ ਧਾਰਕਾਂ ਦੇ ਬੈਂਕ ਖਾਤਿਆਂ 'ਚੋਂ ਹੁਣ ਤੱਕ 3.46 ਕਰੋੜ ਰੁਪਏ ਦ... ਅਗਲੀ ਖ਼ਬਰ ਚੌਰਵਾਲਾ ਨੇ ਮੁੱਖ ਮੰਤਰੀ ਮਾਨ ਵਲੋਂ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਟਿੱਪਣੀ ਦੀ ਕੀਤੀ ਨਿੰਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।