27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਖੇਡਾਂ ਨੌਜਵਾਨ ਵਰਗ ਲਈ ਵਧੇਰੇ ਜ਼ਰੂਰੀ ਹੋ ਚੁੱਕੀਆਂ ਹਨ-ਰਾਜੂ ਖੰਨਾ

ਅਜੀਤ ਡੈਸਕ 15-07-2025
ਅਮਲੋਹ,14 ਜੁਲਾਈ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਪੰਜਾਬ ਵਿਚ ਵਗਦੇ ਨਸ਼ਿਆਂ ਦੇ ਦਰਿਆ ਨੂੰ ਠੱਲ੍ਹ ਪਾਉਣ ਲਈ ਖੇਡਾਂ ਅੱਜ ਨੌਜਵਾਨ ਵਰਗ ਲਈ ਵਧੇਰੇ ਜ਼ਰੂਰੀ ਹੋ ਚੁੱਕੀਆਂ ਹਨ, ਕਿਉਂਕਿ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੰਗ ਬਣ ਚੁੱਕਾ ਹੈ ਅਤੇ ਜੇਕਰ ਹਰ ਖਿਡਾਰੀ ਆਪਣੀ ਖੇਡ ਨੂੰ ਮਨ ਲਗਾ ਕੇ ਖੇਡੇ ਤਾਂ ਬੁਲੰਦੀਆਂ ਛੂਹ ਸਕਦਾ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿ੍ਕਟ ਕਲੱਬ ਵਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਾਡ ਵਿਚ ਕਰਵਾਏ ਗਏ ਵਿਸ਼ਾਲ ਕਿ੍ਕਟ ਟੂਰਨਾਮੈਂਟ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਹਰੇਕ ਯੂਥ ਕਲੱਬ, ਗਰਾਮ ਪੰਚਾਇਤ, ਸਮਾਜ ਸੇਵੀ ਸੰਸਥਾਵਾਂ, ਰਾਜਨੀਤਕ ਪਾਰਟੀਆਂ ਨੂੰ ਨਸ਼ਿਆਂ ਖ਼ਿਲਾਫ਼ ਹੇਠਲੇ ਪੱਧਰ 'ਤੇ ਲੜਾਈ ਲੜਨ ਲਈ ਲਹਿਰ ਖੜ੍ਹੀ ਕਰਦੇ ਹੋਏ ਪਿੰਡ-ਪਿੰਡ ਖੇਡ ਟੂਰਨਾਮੈਂਟ ਕਰਵਾਉਣੇ ਚਾਹੀਦੇ ਹਨ | ਇਸ ਮੌਕੇ ਕਲੱਬ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ, ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ, ਜਨਰਲ ਸਕੱਤਰ ਡਾ. ਅਰਜਨ ਸਿੰਘ ਤੇ ਯੂਥ ਆਗੂ ਮਿੰਟੂ ਅਰੋੜਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ |
ਇਸ ਮੌਕੇ ਪਿੰਡ ਬੜੈਚਾ ਦੀ ਟੀਮ ਨੇ ਪਹਿਲਾ ਅਤੇ ਈਸੜੂ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਜਿਨ੍ਹਾਂ ਨੂੰ ਕਲੱਬ ਵਲੋਂ ਇਨਾਮੀ ਰਾਸ਼ੀ ਅਤੇ ਕੱਪ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼ੈਲੀ ਗੋਇਲ, ਬਾਨੂੰ, ਕਰਨ ਸ਼ਰਮਾ, ਨਖਿਲ ਸ਼ਰਮਾ, ਗੋਰਿਸ ਧੰਮੀ, ਅਭੀ, ਲਵ ਕੁਮਾਰ, ਹਰਚੇਤਨ ਸਿੰਘ, ਮੰਨਾ ਸਿੰਘ, ਭੋਲਾ ਸਿੰਘ, ਅੰਸ਼ੂ ਸ਼ਰਮਾ, ਗੁਰਸੇਵਕ ਸਿੰਘ, ਅੰਗਦ ਗਿਰੀ, ਸਾਹਿਬ ਸਿੰਘ, ਜਸਕਰਨ ਸਿੰਘ, ਅਨਮੋਲ, ਸਨੀ ਕੁਮਾਰ, ਰੰਧਾਵਾ ਪੁਰੀ, ਬਬਲੂ ਸ਼ਰਮਾ, ਮੋਹਿਤ ਕੁਮਾਰ ਆਦਿ ਅਤੇ ਇਲਾਕਾ ਨਿਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਹੋਵੇਗੀ ਉਮਰ ਕੈਦ-ਵਿਧਾਇਕ ਰਾਏ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਭੁੱਟਾ ਨੇ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।