27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਵਿਸ਼ਾਲ ਸ਼ਰਮਾ ਆਮ ਆਦਮੀ ਪਾਰਟੀ ਫ਼ਤਹਿਗੜ੍ਹ ਸਾਹਿਬ ਯੂਥ ਵਿੰਗ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ

ਅਜੀਤ ਡੈਸਕ 15-07-2025
ਮੰਡੀ ਗੋਬਿੰਦਗੜ੍ਹ, 14 ਜੁਲਾਈ (ਰਾਜੇਸ਼ ਸ਼ਰਮਾ)-ਆਮ ਆਦਮੀ ਪਾਰਟੀ ਵਲੋਂ ਆਪਣੇ ਸੰਗਠਨਾਤਿਮਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਲਗਾਤਾਰ ਨਵੀਆਂ ਨਿਯੱੁਕਤੀਆਂ ਕੀਤੀਆਂ ਜਾ ਰਹੀਆਂ ਹਨ | ਇਸੇ ਕੜੀ ਤਹਿਤ ਮੰਡੀ ਗੋਬਿੰਦਗੜ੍ਹ ਨਿਵਾਸੀ ਵਿਸ਼ਾਲ ਕੁਮਾਰ ਸ਼ਰਮਾ ਨੂੰ 'ਆਪ' ਯੂਥ ਵਿੰਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਆਪਣੀ ਇਸ ਨਿਯੁਕਤੀ 'ਤੇ ਵਿਸ਼ਾਲ ਸ਼ਰਮਾ ਨੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਐਡਵੋਕੇਟ ਲਖਵੀਰ ਸਿੰਘ ਰਾਏ ਵਿਧਾਇਕ ਹਲਕਾ ਫ਼ਤਹਿਗੜ੍ਹ ਸਾਹਿਬ, ਵਿਧਾਇਕ ਰੁਪਿੰਦਰ ਸਿੰਘ ਹੈਪੀ ਹਲਕਾ ਬਸੀ ਪਠਾਣਾਂ ਸਮੇਤ ਜ਼ਿਲ੍ਹਾ ਸੰਯੋਜਕ ਓਾਕਾਰ ਸਿੰਘ ਚੌਹਾਨ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੇ ਸਿੰਘ ਲਿਬੜਾ ਸਮੇਤ ਸਮੁੱਚੀ ਤਿੰਨੋਂ ਹਲਕਿਆਂ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਯੂਥ ਵਿੰਗ ਜ਼ਿਲ੍ਹੇ ਦੀਆਂ ਤਿੰਨੋਂ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ 'ਚ ਪਾਵੇਗਾ |
ਪਿਛਲੀ ਖ਼ਬਰ ਡੇਰਾ ਬਾਬਾ ਸ੍ਰੀ ਚੰਦ ਦੇ ਅਸਥਾਨ ਵਿਖੇ ਲੰਗਰ ਹਾਲ 'ਤੇ ਸ਼ੈੱਡ ਪਾਉਣ ਦੀ ਕਾਰ ਸੇਵਾ ਹੋਈ ਸ਼ੁਰੂ ਅਗਲੀ ਖ਼ਬਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਹੋਵੇਗੀ ਉਮਰ ਕੈਦ-ਵਿਧਾਇਕ ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।