27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਅਸ਼ਵਨੀ ਸ਼ਰਮਾ ਦੇ ਕਾਰਜਕਾਰੀ ਪ੍ਰਧਾਨ ਬਣਨ ਨਾਲ ਪੰਜਾਬ ਭਾਜਪਾ ਵਿਚ ਨਵੀਂ ਰੂਹ ਫੂਕੀ : ਹਰਪਾਲਪੁਰ

ਪ੍ਰਨੀਤ ਕੌਰ ਅਤੇ ਹਰਵਿੰਦਰ ਸਿੰਘ ਹਰਪਾਲਪੁਰ ਅਸ਼ਵਨੀ ਸ਼ਰਮਾ ਦੇ ਪ੍ਰਧਾਨ ਬਣਨ ਮੌਕੇ ਕਰਵਾਏ ਸਮਾਗਮ ਵਿਚ ਸ਼ਾਮਲ ਹੁੰਦੇ ਹੋਏ | ਅਜੀਤ ਤਸਵੀਰ <br/> 15-07-2025
ਘਨੌਰ, 14 ਜੁਲਾਈ (ਸਰਦਾਰਾ ਸਿੰਘ ਲਾਛੜੂ)-ਅਕਾਲੀ ਭਾਜਪਾ ਗਠਜੋੜ ਦੇ ਤੋੜ-ਵਿਛੋੜਾ ਤੋਂ ਬਾਅਦ ਪੰਜਾਬ ਵਿਚ ਭਾਜਪਾ ਲਗਾਤਾਰ ਆਪਣੀ ਤਾਕਤ ਵਧਾਉਂਦੀ ਆ ਰਹੀ ਹੈ ਪਿਛਲੇ ਦਿਨੀਂ ਭਾਜਪਾ ਹਾਈਕਮਾਂਡ ਨੇ ਪੰਜਾਬ ਵਿਚ ਅਸ਼ਵਨੀ ਸ਼ਰਮਾ ਨੂੰ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤ ਕਰਕੇ ਪਾਰਟੀ ਨੇ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੂੰ 2027 ਵਿਚ ਸਰਕਾਰ ਬਣਾਉਣ ਲਈ ਨਵੀਂ ਰੂਹ ਫੂਕੀ ਹੈ | ਅਸ਼ਵਨੀ ਸ਼ਰਮਾ ਦੀ ਨਵ ਨਿਯੁਕਤੀ ਨਾਲ ਸਮੁੱਚੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ | ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਪੰਜਾਬ ਭਾਜਪਾ ਦੇ ਹਲਕਾ ਘਨੌਰ ਤੋਂ ਮੈਂਬਰਸ਼ਿਪ ਇੰਚਾਰਜ ਹਰਵਿੰਦਰ ਸਿੰਘ ਹਰਪਾਲਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਕਾਨੂੰਨ ਦੀ ਵਿਵਸਥਾ ਦਿਨੋ ਦਿਨ ਵਿਗੜਦੀ ਜਾ ਰਹੀ ਹੈ ਪੰਜਾਬ ਦੇ ਲੋਕਾਂ ਦਾ ਸਰਕਾਰ ਤੋਂ ਵਿਸ਼ਵਾਸ ਉਠਦਾ ਜਾ ਰਿਹਾ ਹੈ | ਦਿਨ ਦਿਹਾੜੇ ਵਪਾਰੀਆਂ ਤੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਸਰਕਾਰ ਦੇ ਹੱਥਾਂ ਤੋਂ ਕਾਨੂੰਨ ਵਿਵਸਥਾ ਬਾਹਰ ਹੁੰਦੀ ਜਾ ਰਹੀ | ਹਰਪਾਲਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਸਮੇਤ ਜਿਨ੍ਹਾਂ ਸੂਬਿਆਂ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰਾਂ ਹਨ, ਲੋਕ ਅਰਾਮ ਨਾਲ ਆਪਣੀ ਜ਼ਿੰਦਗੀ ਬਤੀਤ ਕਰਦੇ ਹਨ ਤੇ ਆਪਣੇ ਕਾਰੋਬਾਰ ਵੱਲ ਪੂਰਾ ਧਿਆਨ ਦਿੰਦੇ ਹਨ ਤੇ ਭਾਜਪਾ ਸਰਕਾਰ ਵਾਲੇ ਸੂਬੇ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਨਹੀਂ ਹੁੰਦਾ |
ਪਿਛਲੀ ਖ਼ਬਰ ਜਵਾਹਰ ਨਵੋਦਿਆ ਐਲੂਮਨੀ ਨੇ ਡਾ. ਭੀਮ ਇੰਦਰ ਨੂੰ ਨਵੀਂ ਨਿਯੁਕਤੀ 'ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਬੇਲੂਮਾਜਰਾ ਦੇ ਲੋਕ ਕਈ ਦਹਾਕੇ ਬੀਤ ਜਾਣ 'ਤੇ ਵੀ ਬੱਸ ਸਹੂਲਤ ਤੋਂ ਵਾਂਝੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।