27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਨੂੰ ਸਦਮਾ, ਸਹੁਰੇ ਦਾ ਦਿਹਾਂਤ

ਗੁਰਦੀਪ ਸਿੰਘ ਕਾਹਲੋਂ <br/> 15-07-2025
ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਬਲਜਿੰਦਰ ਸਿੰਘ)-ਨਗਰ ਕੌਂਸਲ ਗੋਬਿੰਦਗੜ੍ਹ ਦੇ ਪ੍ਰਧਾਨ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਪਿ੍ੰਸ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਹੁਰਾ ਸਾਹਬ ਗੁਰਦੀਪ ਸਿੰਘ ਕਾਹਲੋਂ (82) ਦਾ ਬੀਤੇ ਕੱਲ੍ਹ ਸੰਖੇਪ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ, ਅੱਜ ਉਨ੍ਹਾਂ ਨੂੰ ਹਜ਼ਾਰਾਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਅੱਜ ਸ਼ਮਸ਼ਾਨ ਘਾਟ ਮਾਛੀਵਾੜਾ ਵਿਖੇ ਉਨ੍ਹਾਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜਿਸ ਦੌਰਾਨ ਚਿਖਾ ਨੂੰ ਅਗਨੀ ਵਿਖਾਉਣ ਦੀ ਰਸਮ ਸਪੁੱਤਰ ਸੁਰਿੰਦਰ ਸਿੰਘ ਕਾਹਲੋਂ ਨੇ ਅਦਾ ਕੀਤੀ | ਸ. ਕਾਹਲੋਂ ਦੀ ਅੰਤਿਮ ਯਾਤਰਾ ਵਿਚ ਹਰਪ੍ਰੀਤ ਸਿੰਘ ਪਿ੍ੰਸ ਕੌਂਸਲ ਪ੍ਰਧਾਨ, ਸੰਦੀਪ ਸਿੰਘ ਚੀਮਾ, ਜਗਵਿੰਦਰ ਸਿੰਘ ਚੀਮਾ ਕਮਾਡੈਂਟ, ਜੈਦੀਪ ਸਿੰਘ, ਸੁਰਜੀਤ ਸਿੰਘ ਕਾਹਲੋਂ, ਹਰਿੰਦਰ ਕੌਰ ਗੁਰਾਇਆ, ਸੰਦੀਪ ਸਿੰਘ, ਦਲਜੀਤ ਸਿੰਘ ਅਟਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਰਾਜਨੀਤਿਕ ਸ਼ਖ਼ਸੀਅਤਾਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧ ਸ਼ਾਮਿਲ ਸਨ | ਇਸ ਦੁੱਖ ਦੀ ਘੜੀ ਵਿਚ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਸਰਤਾਜ ਸਿੰਘ ਚਾਹਲ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ, ਫ਼ਿਲਮੀ ਅਦਾਕਾਰ ਬੀਨੂ ਢਿੱਲੋਂ, ਦੇਵ ਖਰੌੜ, ਰੁਪਿੰਦਰ ਹਾਂਡਾ, ਅਫ਼ਸਾਨਾ ਖ਼ਾਨ, ਐਮੀ ਵਿਰਕ, ਪਰਮਰਾਜ ਸਿੰਘ ਉਮਰਾਨੰਗਲ ਆਈ. ਜੀ, ਨਰਿੰਦਰ ਭਾਰਗਵ ਡੀ.ਆਈ.ਜੀ, ਦਲਜੀਤ ਸਿੰਘ ਰਾਣਾ ਏ.ਆਈ.ਜੀ, ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ, ਐਡਵੋਕੇਟ ਲਖਬੀਰ ਸਿੰਘ ਰਾਏ ਵਿਧਾਇਕ ਹਲਕਾ ਫ਼ਤਹਿਗੜ੍ਹ ਸਾਹਿਬ, ਰੁਪਿੰਦਰ ਸਿੰਘ ਹੈਪੀ ਵਿਧਾਇਕ ਬਸੀ ਪਠਾਣਾਂ, ਕੌਂਸਲ ਦੇ ਮੀਤ ਪ੍ਰਧਾਨ ਅਸ਼ੋਕ ਸ਼ਰਮਾ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਸੀਨੀਅਰ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਹਰਪ੍ਰੀਤ ਸਿੰਘ ਪਿ੍ੰਸ, ਹਰਿੰਦਰ ਕੌਰ, ਸੁਰਿੰਦਰ ਸਿੰਘ ਕਾਹਲੋਂ ਅਤੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ | ਸਵ. ਗੁਰਦੀਪ ਸਿੰਘ ਕਾਹਲੋਂ ਦੇ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 21 ਜੁਲਾਈ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਵਿਖੇ ਦੁਪਹਿਰ ਸਾਢੇ 11 ਤੋਂ 1 ਵਜੇ ਤੱਕ ਹੋਵੇਗੀ |
ਪਿਛਲੀ ਖ਼ਬਰ ਦਿਵਿਆਂਗਜਨਾਂ ਦੇ ਸਸ਼ਕਤੀਕਰਨ ਤਹਿਤ ਰਾਸ਼ਟਰੀ ਪੁਰਸਕਾਰ ਲਈ ਅਰਜ਼ੀਆਂ ਭੇਜਣ ਦੀ ਅੰਤਿਮ ਤਰੀਕ ਅੱਜ ਅਗਲੀ ਖ਼ਬਰ ਟੀ. ਐਸ. ਯੂ. ਯੂਨੀਅਨ ਪੀ.ਐਸ.ਪੀ.ਸੀ.ਐਲ. ਡਵੀਜ਼ਨ ਮੰਡੀ ਗੋਬਿੰਦਗੜ੍ਹ ਦੀ ਚੋਣ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।