27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਦਿਵਿਆਂਗਜਨਾਂ ਦੇ ਸਸ਼ਕਤੀਕਰਨ ਤਹਿਤ ਰਾਸ਼ਟਰੀ ਪੁਰਸਕਾਰ ਲਈ ਅਰਜ਼ੀਆਂ ਭੇਜਣ ਦੀ ਅੰਤਿਮ ਤਰੀਕ ਅੱਜ

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ <br/> 15-07-2025
ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਰਵਿੰਦਰ ਮੌਦਗਿਲ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਸਸ਼ਕਤੀਕਰਨ ਤਹਿਤ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ 3 ਦਸੰਬਰ 2025 ਨੂੰ ਰਾਸ਼ਟਰੀ ਪੁਰਸਕਾਰ ਦਿੱਤੇ ਜਾਣੇ ਹਨ ਜਿਸ ਦੇ ਤਹਿਤ 15 ਜੁਲਾਈ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਇਹ ਪੁਰਸਕਾਰ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਨਵੀਂ ਦਿੱਲੀ ਵਲੋਂ ਦਿਵਿਆਂਗਜਨਾਂ ਨੂੰ ਵੱਖ-ਵੱਖ ਸ਼੍ਰੇਣੀਆਂ ਵਿਚ ਦਿੱਤੇ ਜਾਣਗੇ | ਉਨ੍ਹਾਂ ਦੱਸਿਆ ਕਿ ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ, ਜਿਨ੍ਹਾਂ ਵਲੋਂ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਗਈਆਂ ਹਨ, ਨੂੰ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵਲੋਂ ਰਾਸ਼ਟਰੀ ਪੁਰਸਕਾਰ ਦਿੱਤੇ ਜਾਣਗੇ | ਸ. ਟਿਵਾਣਾ ਨੇ ਦੱਸਿਆ ਕਿ ਯੋਗ ਦਿਵਿਆਂਗਜਨ ਉਮੀਦਵਾਰ ਜਿਨ੍ਹਾਂ ਵਲੋਂ ਭਲਾਈ ਦੇ ਖੇਤਰ ਵਿਚ ਵੱਡੀਆਂ ਮੱਲ੍ਹਾਂ ਮਾਰੀਆਂ ਹਨ, ਲਈ ਆਨਲਾਈਨ ਅਰਜ਼ੀਆਂ ਦੇਣ ਸੰਬੰਧੀ ਗਾਈਡ ਲਾਈਨਜ਼ ਅਤੇ ਪ੍ਰੋਫਾਰਮਾ ਵੈੱਬਸਾਈਟ 'ਤੇ ਉਪਲਬਧ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਸ਼ੇ੍ਰਣੀਆਂ ਅਧੀਨ ਯੋਗ ਉਮੀਦਵਾਰ ਰਾਸ਼ਟਰੀ ਪੁਰਸਕਾਰ ਲਈ 15 ਜੁਲਾਈ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ |
ਪਿਛਲੀ ਖ਼ਬਰ ਖੇੜਾ ਬਲਾਕ 'ਚ ਝੋਨੇ ਦੀ ਫ਼ਸਲ ਸੰਬੰਧੀ ਵਿਭਾਗ ਵਲੋਂ ਜਾਗਰੂਕਤਾ ਮੁਹਿੰਮ ਸ਼ੁਰੂ ਅਗਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਨੂੰ ਸਦਮਾ, ਸਹੁਰੇ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।