27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਖੇੜਾ ਬਲਾਕ 'ਚ ਝੋਨੇ ਦੀ ਫ਼ਸਲ ਸੰਬੰਧੀ ਵਿਭਾਗ ਵਲੋਂ ਜਾਗਰੂਕਤਾ ਮੁਹਿੰਮ ਸ਼ੁਰੂ

ਪਿੰਡ ਇਸਰਹੇਲ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਤੇ ਹੋਰ ਅਧਿਕਾਰੀ ਕਿਸਾਨ ਗੁਰਜੀਤ ਸਿੰਘ ਦੇ ਖੇਤ 'ਚ ਝੋਨੇ ਦੀ ਫ਼ਸਲ ਦੀ ਜਾਂਚ ਕਰਦੇ ਹੋਏ | ਅਜੀਤ ਤਸਵੀਰ <br/> 15-07-2025
ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਰਵਿੰਦਰ ਮੌਦਗਿਲ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਬਲਾਕ ਖੇੜਾ ਦੇ ਪਿੰਡਾਂ ਵਿਚ ਝੋਨੇ ਦੀ ਫ਼ਸਲ 'ਤੇ ਮਧਰੇਪਣ ਤੇ ਪੀਲ਼ੇਪਣ ਦੇ ਲੱਛਣ ਮਿਲਣ ਤੋਂ ਬਾਅਦ ਵਿਭਾਗ ਵਲੋਂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ | ਉਪਰੋਕਤ ਜਾਣਕਾਰੀ ਦੀ ਪੁਸ਼ਟੀ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਗੱਲਬਾਤ ਦੌਰਾਨ ਕੀਤੀ | ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਪਿੰਡ ਪਮੌਰ ਅਤੇ ਇਸਰਹੇਲ ਦੇ ਖੇਤਾਂ ਵਿਚ ਬੀਜੀ ਗਈ ਝੋਨੇ ਦੀ ਫ਼ਸਲ 'ਤੇ ਮਧਰੇਪਣ ਦਾ ਵਿਸ਼ਾਣੂ ਰੋਗ ਅਤੇ ਰੰਗ ਪੀਲਾ ਹੋਣ ਦੇ ਲੱਛਣ ਮਿਲਣ ਸੰਬੰਧੀ ਸ਼ਿਕਾਇਤ ਮਿਲੀ ਸੀ | ਉਨ੍ਹਾਂ ਦੱਸਿਆ ਕਿ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਾ. ਰੀਤ ਵਰਮਾ, ਡਾ. ਗੁਰਪਾਲ ਸਿੰਘ ਅਤੇ ਇਕਬਾਲ ਸਿੰਘ ਪੌਦ ਸੁਰੱਖਿਆ ਅਫ਼ਸਰ ਦੇ ਨਾਲ ਪਿੰਡ ਇਸਰਹੇਲ ਦੇ ਕਿਸਾਨ ਗੁਰਜੀਤ ਸਿੰਘ ਅਤੇ ਨੌਰੰਗ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਗਿਆ, ਜਿੱਥੇ ਫ਼ਸਲ 'ਤੇ ਮਧਰੇਪਣ ਨਾਲ ਸਬੰਧਿਤ ਵਿਸ਼ਾਣੂ ਰੋਗ ਅਤੇ ਰੰਗ ਪੀਲਾ ਹੋਣ ਦੇ ਲੱਛਣ ਪਾਏ ਗਏ ਹਨ | ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਸਥਿਤੀ ਨੂੰ ਦੇਖਦੇ ਹੋਏ ਫ਼ਸਲ ਦਾ ਸੈਂਪਲ ਲੈ ਕੇ ਨਿਰੀਖਣ ਲਈ ਪੀ.ਏ.ਯੂ ਲੁਧਿਆਣਾ ਵਿਖੇ ਭੇਜ ਦਿੱਤਾ ਗਿਆ ਹੈ | ਸੈਂਪਲ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਢੁਕਵੀਂ ਪ੍ਰਕ੍ਰਿਆ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਨੇ ਕਿਸਾਨਾਂ ਨੂੰ ਫ਼ਸਲ 'ਤੇ ਨਜ਼ਰ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਬਲਾਕ ਪੱਧਰੀ ਟੀਮਾਂ ਵਲੋਂ ਜਾਗਰੂਕ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਸਮਾਂ ਰਹਿੰਦੇ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਉਕਤ ਵਾਇਰਸ ਸੰਬੰਧੀ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮੋਹਾਲੀ ਪੰਜਾਬ ਨੂੰ ਪੱਤਰ ਲਿਖ ਸੂਚਿਤ ਕੀਤਾ ਗਿਆ ਹੈ | ਕਿਸਾਨਾਂ ਨੂੰ ਮਾਹਿਰਾਂ ਦੀ ਸਲਾਹ ਨਾਲ ਦਵਾਈਆਂ ਦਾ ਸਪਰੇਅ ਕਰਨ ਦੀ ਹਦਾਇਤ ਵੀ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਵਿਚ ਬੂਟਾ ਵਧਦਾ ਨਹੀਂ ਤੇ ਚਾਵਲ ਵੀ ਨਹੀਂ ਬਣਦਾ, ਜ਼ਿੰਕ ਦੀ ਘਾਟ ਵੀ ਇਸ ਬਿਮਾਰੀ ਦਾ ਕਾਰਨ ਹੋ ਸਕਦੀ ਹੈ |
ਪਿਛਲੀ ਖ਼ਬਰ 'ਆਪ' ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਬਲਾਕ ਆਗੂ ਨਿਤਿਨ ਸੂਦ ਨੇ ਪਿੰਡਾਂ 'ਚ ਕੀਤੀਆਂ ਮੀਟਿੰਗਾਂ ਅਗਲੀ ਖ਼ਬਰ ਦਿਵਿਆਂਗਜਨਾਂ ਦੇ ਸਸ਼ਕਤੀਕਰਨ ਤਹਿਤ ਰਾਸ਼ਟਰੀ ਪੁਰਸਕਾਰ ਲਈ ਅਰਜ਼ੀਆਂ ਭੇਜਣ ਦੀ ਅੰਤਿਮ ਤਰੀਕ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।