ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਜੈ ਸਿੰਘ ਲਿਬੜਾ, ਵਿਧਾਇਕ ਲਖਵੀਰ ਸਿੰਘ ਰਾਏ ਦੀਆਂ ਹਦਾਇਤਾਂ ਤਹਿਤ ਸੰਗਠਨ ਇੰਚਾਰਜ ਐਡਵੋਕੇਟ ਗੁਰਮੀਤ ਸਿੰਘ ਬਾਜਵਾ ਤੇ ਬਲਾਕ ਪ੍ਰਧਾਨ ਦਿਲਬਾਗ ਸਿੰਘ ਨੰਬਰਦਾਰ ਦੀ ਅਗਵਾਈ ਵਿਚ 'ਆਪ' ਆਗੂ ਨਿਤਿਨ ਸੁਭਾਸ਼ ਸੂਦ ਨੇ ਪਿੰਡ ਭੱਟਮਾਜਰਾ, ਕੋਟਲਾ ਸੁਲੇਮਾਨ, ਆਦਮਪੁਰ, ਸੈਦਪੁਰਾ, ਜਲਵੇੜੀ ਗਹਿਲਾਂ ਵਿਖੇ ਪਾਰਟੀ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਮੀਟਿੰਗਾਂ ਕੀਤੀਆਂ | ਇਸ ਮੀਟਿੰਗ ਵਿਚ ਬਲਾਕ ਲੀਡਰ ਨਿਤਿਨ ਸੁਭਾਸ਼ ਸੂਦ ਨੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਬਣਾਉਣ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਪਾਰਟੀ ਦੇ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰਾ ਕੀਤਾ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਾਉਣਾ, ਔਰਤਾਂ ਨੂੰ ਮੁਫ਼ਤ ਬੱਸ ਸਫ਼ਰ, ਸਿਹਤ ਤੇ ਸਿੱਖਿਆ 'ਚ ਵੱਡੀ ਪੱਧਰ 'ਤੇ ਸੁਧਾਰ ਤੇ ਖੇਤੀ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਾਉਣਾ ਵੱਡੀ ਉਪਲਬਧੀ ਹੈ, ਜੋ ਕਿ ਪਿਛਲੀਆਂ ਸਰਕਾਰਾਂ ਨੇ ਇਸ ਬਾਰੇ ਅੱਜ ਤੱਕ ਸੋਚਿਆ ਵੀ ਨਹੀਂ ਸੀ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਆਪਣੀ ਕਹਿਣੀ ਤੇ ਕਰਨੀ ਦੀ ਪੱਕੀ ਹੈ, ਜਿਸ ਦੁਆਰਾ ਚੋਣਾਂ ਤੋਂ ਪਹਿਲਾ ਕੀਤੇ ਆਪਣੇ ਵਾਅਦਿਆਂ ਨੂੰ ਇਕ-ਇਕ ਕਰ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੱੁਧ' ਨੂੰ ਵੀ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ 'ਆਪ' ਆਗੂ ਰਣਜੋਧ ਸਿੰਘ, ਰਣਜੀਤ ਸਿੰਘ ਨੰਬਰਦਾਰ, ਅਮਨਦੀਪ ਸਿੰਘ, ਬਲਜਿੰਦਰ ਸਿੰਘ, ਅਸ਼ਵਨੀ ਕੁਮਾਰ, ਪਰਵਿੰਦਰ ਸਿੰਘ, ਸ਼ਿਵ ਕੁਮਾਰ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਤਲਵਿੰਦਰ ਸਿੰਘ, ਰੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੀਮਾ ਰਾਣੀ, ਬਲਜੀਤ ਕੌਰ, ਹਰਜੀਤ ਕੁਮਾਰ, ਗੁਰਮੀਤ ਸਿੰਘ, ਅਵਤਾਰ ਸਿੰਘ, ਸਰਬਜੀਤ ਸਿੰਘ, ਜਸਬੀਰ ਸਿੰਘ, ਨਿਰਮਲ ਸਿੰਘ, ਪ੍ਰੀਤਮ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |