ਅਮਲੋਹ, 14 ਜੁਲਾਈ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਨਸ਼ਿਆਂ ਦੇ ਖ਼ਾਤਮੇ ਲਈ ਅੱਜ ਮਾਰਕੀਟ ਕਮੇਟੀ ਦਫ਼ਤਰ ਅਮਲੋਹ ਵਿਖੇ ਐਸ. ਡੀ. ਐਮ. ਚੇਤਨ ਬੰਗੜ ਦੀ ਅਗਵਾਈ ਵਿਚ ਮੀਟਿੰਗ ਹੋਈ ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨਸ਼ਿਆਂ ਵਿਰੁੱਧ ਬਣਾਈਆਂ ਕਮੇਟੀਆਂ ਦੇ ਨੁਮਾਇੰਦੇ ਪਹੁੰਚੇ, ਉੱਥੇ ਹੀ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਓਾਕਾਰ ਚੌਹਾਨ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਓਾਕਾਰ ਚੌਹਾਨ ਅਤੇ ਚੇਤਨ ਬੰਗੜ ਨੇ ਕਿਹਾ ਕਿ ਨਸ਼ਿਆਂ ਦੇ ਜੜੋਂ੍ਹ ਖ਼ਾਤਮੇ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 16 ਜੁਲਾਈ ਤੋਂ ਦੁਬਾਰਾ ਸ਼ੁਰੂ ਹੋਣ ਜਾ ਰਹੀ ਹੈ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ | ਉਨ੍ਹਾਂ ਹਲਕਾ ਅਮਲੋਹ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਸਾਥ ਜ਼ਰੂਰ ਦੇਣ, ਕਿਉਂਕਿ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦੇ ਸਹਿਯੋਗ ਦੀ ਬਹੁਤ ਜ਼ਿਆਦਾ ਲੋੜ ਹੈ | ਜਿਹੜੇ ਲੋਕ ਨਸ਼ਿਆਂ ਨਸ਼ਿਆਂ ਦੇ ਆਦੀ ਹੋ ਗਏ ਹਨ ਉਨ੍ਹਾਂ ਨੂੰ ਨਸ਼ੇ ਛੁਡਵਾਉਣ ਲਈ ਮਦਦ ਕੀਤੀ ਜਾਵੇਗੀ, ਜਿਹੜੇ ਹਾਲੇ ਨਸ਼ਾ ਵੇਚਣ ਤੋਂ ਨਹੀਂ ਹੱਟ ਰਹੇ, ਉਨ੍ਹਾਂ ਦੀ ਸੂਚਨਾ ਸਾਨੂੰ ਜ਼ਰੂਰ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ | ਇਸ ਮੌਕੇ ਨਵਨਿਯੁਕਤ ਕੋਆਰਡੀਨੇਟਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੀਟਿੰਗ ਵਿਚ ਡੀ.ਐਸ.ਪੀ. ਗੁਰਦੀਪ ਸਿੰਘ, ਨਗਰ ਕੌਂਸਲ ਅਮਲੋਹ ਦੇ ਸੀਨੀਅਰ ਵਾਇਸ ਪ੍ਰਧਾਨ ਵਿੱਕੀ ਮਿੱਤਲ, ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ, ਥਾਣਾ ਅਮਲੋਹ ਦੇ ਮੁਖੀ ਬਲਜਿੰਦਰ ਸਿੰਘ, ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁਖੀ ਮਨਪ੍ਰੀਤ ਸਿੰਘ ਦਿਓਲ, ਚੇਅਰਮੈਨ ਦੀਪ ਸਿੰਘ, ਐਸ.ਐਮ.ਓ. ਜੈਦੀਪ, ਡਾ. ਅਮਨਦੀਪ ਧੀਮਾਨ, ਵਾਈਸ ਕੋਆਰਡੀਨੇਟਰ ਸੁਖਚੈਨ ਦੀਵਾ ਤੇ ਕਨੂੰ ਸ਼ਰਮਾ, ਸ਼ਨੀ ਮਾਹੀ, ਦਰਸ਼ਨ ਸਿੰਘ ਭੱਦਲਥੂਹਾ, ਕੌਂਸਲਰ ਲਵਪ੍ਰੀਤ ਸਿੰਘ ਲਵੀ ਮੌਜੂਦ ਸਨ |