20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਵਿਸ਼ਵ ਯੂਨੀਵਰਸਿਟੀ ਵਲੋਂ 350 ਸਾਲਾ ਸ਼ਹੀਦੀ ਪੁਰਬ ਨੂੰੰ ਸਮਰਪਿਤ ਕੌਮਾਂਤਰੀ ਪੱਧਰ ਦੇ ਸਮਾਗਮ ਕਰਵਾਏ ਜਾਣਗੇ-ਡਾ. ਪਰਿਤਪਾਲ ਸਿੰਘ

ਅਜੀਤ ਡੈਸਕ 16-07-2025
ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਉਲੀਕੇ ਜਾਣ ਵਾਲੇ ਸਮਾਗਮਾਂ ਦੀ ਤਿਆਰੀ ਸਬੰਧੀ ਇਕ ਵਿਸ਼ੇਸ਼ ਇਕੱਤਰਤਾ ਰੱਖੀ ਗਈ | ਜਿਸ ਦੌਰਾਨ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂਅ 'ਤੇ ਚੇਅਰ ਸਥਾਪਤ ਕੀਤੇ ਜਾਣ ਦੇ ਐਲਾਨ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵਿਖੇ ਨੌਵੇਂ ਪਾਤਿਸ਼ਾਹ ਦੀ ਸ਼ਹਾਦਤ ਸਬੰਧੀ ਅੰਤਰਰਾਸ਼ਟਰੀ ਪੱਧਰ 'ਤੇ ਸੈਮੀਨਾਰ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ ਤੇ ਸੰਦੇਸ਼ ਵਿਚਲੀ ਸਰਬ ਸਾਂਝੀਵਾਲਤਾ, ਸੁਤੰਤਰਤਾ ਅਤੇ ਬਰਾਬਰੀ ਦਾ ਸੁਨੇਹਾ ਠੀਕ ਇਤਿਹਾਸਿਕ ਤੱਥਾਂ ਦੀ ਲੋਅ ਵਿਚ ਪੇਸ਼ ਕੀਤੇ ਜਾਣ ਦੀ ਲੋੜ ਹੈ | ਉਪਲਬਧ ਆਨਲਾਈਨ ਜਾਣਕਾਰੀ ਵਿਚ ਲੋੜੀਂਦੀਆਂ ਸੋਧਾਂ ਕਰਨ ਲਈ ਯੂਨੀਵਰਸਿਟੀ ਵਲੋਂ ਇਕ ਵਿਸ਼ੇਸ਼ ਪੈਨਲ ਬਣਾਇਆ ਜਾਵੇਗਾ | ਗੁਰੂ ਤੇਗ਼ ਬਹਾਦਰ ਸਾਹਿਬ ਦੇ ਜੀਵਨ, ਯਾਤਰਾਵਾਂ ਅਤੇ ਬਾਣੀ ਸਬੰਧੀ ਯੂਨੀਵਰਸਿਟੀ ਵਲੋਂ ਇਕ ਪੰਜ ਰੋਜ਼ਾ ਵਰਕਸ਼ਾਪ ਉਲੀਕੀ ਗਈ ਹੈ ਜਿਸ ਵਿਚ ਵੱਖ-ਵੱਖ ਮਾਹਿਰ ਵਿਦਵਾਨਾਂ ਦੇ ਭਾਸ਼ਣ ਤੋਂ ਇਲਾਵਾ ਹੁਣ ਤੱਕ ਹੋ ਚੁੱਕੇ ਅਧਿਐਨ ਅਤੇ ਪ੍ਰਕਾਸ਼ਨ ਕਾਰਜ ਦੇ ਮੁਲਾਂਕਣ ਕੀਤਾ ਜਾਵੇਗਾ | ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਸੁਖਵਿੰਦਰ ਸਿੰਘ ਬਿਲਿੰਗ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਲੋਂ ਇਕ ਕੌਮਾਂਤਰੀ ਪੱਧਰ ਦਾ ਵਿਸ਼ੇਸ਼ ਸੈਮੀਨਾਰ ਨੌਵੇਂ ਪਾਤਿਸ਼ਾਹ ਨੂੰ ਸਮਰਪਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਜੀਵਨ ਬਾਣੀ ਤੇ ਸੰਦੇਸ਼ ਨੂੰ ਪ੍ਰਗਟ ਕਰਨ ਦੀ ਇਕ ਖੋਜ ਪੁਸਤਕ ਪ੍ਰਕਾਸ਼ਿਤ ਕੀਤੀ ਜਾਵੇਗੀ | ਇਸ ਮੌਕੇ ਡਾ. ਹਰਦੇਵ ਸਿੰਘ ਡੀਨ ਫੈਕਲਟੀ ਨੇ ਦੱਸਿਆ ਕਿ ਨੌਵੇਂ ਪਾਤਿਸ਼ਾਹ ਦੀਆਂ ਯਾਤਰਾਵਾਂ ਅਤੇ ਸਿੱਖਿਆ ਸਬੰਧੀ ਇਕ ਐਪ ਤਿਆਰ ਕਰਵਾਈ ਜਾਵੇਗੀ | ਗੁਰਮਤਿ ਸਿਧਾਂਤ ਦੇ ਪ੍ਰਚਾਰ-ਪ੍ਰਸਾਰ ਲਈ ਵਿਦਿਆਰਥੀਆਂ ਦੇ ਲੇਖ ਅਤੇ ਭਾਸ਼ਣ ਆਦਿ ਮੁਕਾਬਲੇ ਕਰਵਾਏ ਜਾਣਗੇ | ਇਸ ਇਕੱਤਰਤਾ ਵਿਚ ਡੀਨ ਰਿਸਰਚ ਪ੍ਰੋ. ਨਵਦੀਪ ਕੌਰ, ਡੀਨ ਵਿਦਿਆਰਥੀ ਭਲਾਈ ਡਾ.ਸਿਕੰਦਰ ਸਿੰਘ, ਡਾ. ਅੰਕਦੀਪ ਕੌਰ ਮੁਖੀ ਅੰਗਰੇਜ਼ੀ ਵਿਭਾਗ, ਡਾ. ਹਰਨੀਤ ਬਿਲਿੰਗ ਮੁਖੀ ਸਿੱਖਿਆ ਵਿਭਾਗ, ਡਾ. ਨਵ ਸ਼ਗਨ ਦੀਪ ਕੌਰ ਮੁਖੀ ਸਮਾਜ-ਸ਼ਾਸਤਰ ਵਿਭਾਗ, ਰਮਨਦੀਪ ਕੌਰ ਇੰਚਾਰਜ ਰਾਜਨੀਤੀ-ਸ਼ਾਸਤਰ ਵਿਭਾਗ, ਡਾ.ਜਸਪ੍ਰੀਤ ਕੌਰ ਇੰਚਾਰਜ ਇਤਿਹਾਸ ਵਿਭਾਗ, ਡਾ.ਗੁਰਪ੍ਰੀਤ ਸਿੰਘ ਇੰਚਾਰਜ ਅਰਥ ਸ਼ਾਸਤਰ ਵਿਭਾਗ ਸ਼ਾਮਿਲ ਹੋਏ |
ਪਿਛਲੀ ਖ਼ਬਰ ਲਾਪ੍ਰਵਾਹੀ ਨਾਲ ਬੱਸ ਚਲਾਉਣ ਦੇ ਦੋਸ਼ ਹੇਠ ਬੱਸ ਚਾਲਕ ਮੁਕੱਦਮੇ 'ਚ ਨਾਮਜ਼ਦ ਅਗਲੀ ਖ਼ਬਰ ਪਿੰਡ ਅਬਰਾਵਾਂ ਵਿਖੇ ਘਰ 'ਚੋਂ ਦਿਨ-ਦਿਹਾੜੇ ਲੱਖਾਂ ਦੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।