ਸੜਕਾਂ 'ਤੇ ਸੁੱਟੇ ਗਏ ਫ਼ਾਲਤੂ ਬੂਟੇ ਬਣੇ ਹਾਦਸਿਆਂ ਦਾ ਕਾਰਨ
ਅਜੀਤ ਡੈਸਕ
16-07-2025
ਸਬੰਧਿਤ ਲੋਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਕਾਰਵਾਈ ਦੀ ਅਪੀਲ-ਇਲਾਕਾ ਵਾਸੀਆਂ ਤੇ ਸਮਾਜ ਸੇਵੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕਰੇ ਕਿ ਉਹ ਖੇਤਾਂ 'ਚੋਂ ਕੱਢੇ ਗਏ ਫ਼ਾਲਤੂ ਬੂਟਿਆਂ ਦਾ ਸਹੀ ਨਿਪਟਾਰਾ ਕਰਨ | ਜੇਕਰ ਇਸ ਸਮੱਸਿਆ 'ਤੇ ਜਲਦ ਕਾਬੂ ਨਾ ਪਾਇਆ ਗਿਆ ਤਾਂ ਇਹ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਡੇ ਹਾਦਸਿਆਂ ਦਾ ਕਾਰਨ ਬਣ ਸਕਦੀ ਹੈ | ਇਲਾਕਾ ਵਾਸੀਆਂ ਨੇ ਉਮੀਦ ਪ੍ਰਗਟਾਈ ਕਿ ਸਬੰਧਿਤ ਅਧਿਕਾਰੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਗੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਗੇ |