20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸਹਾਇਕ ਕਮਿਸ਼ਨਰ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਅਜੀਤ ਡੈਸਕ 16-07-2025
ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਬਲਜਿੰਦਰ ਸਿੰਘ)-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ ਮਨਰੀਤ ਰਾਣਾ ਵਲੋਂ ਬੱਚਤ ਭਵਨ ਵਿਖੇ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ਅਤੇ ਇਸ ਕੌਮੀ ਦਿਹਾੜੇ ਨੂੰ ਮਨਾਉਣ ਲਈ ਸਮੂਹ ਅਧਿਕਾਰੀ ਪੂਰੀ ਤਨਦੇਹੀ ਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਵਚਨਬੱਧ ਰਹਿਣ | ਮਨਰੀਤ ਰਾਣਾ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਪੰਜਾਬ ਪੁਲਿਸ, ਹੋਮਗਾਰਡਜ਼, ਐਨ.ਸੀ.ਸੀ. ਕੈਡਿਟਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ, ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਆਧਾਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲਿਆਂ ਦਾ ਸਨਮਾਨ ਕੀਤਾ ਜਾਵੇਗਾ | ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਸੁਚੇਤ ਕਰਦੇ ਹੋਏ ਸਮੇਂ ਸਿਰ ਮੁੱਢਲੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ | ਮੀਟਿੰਗ ਦੌਰਾਨ ਐਸ. ਡੀ. ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਕੁਮਾਰ ਗੁਪਤਾ, ਆਰ. ਟੀ. ਓ. ਚੇਤਨ ਬੰਗੜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਪ੍ਰੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਐਸ. ਡੀ. ਐਮ. ਦਫ਼ਤਰ ਬਸੀ ਪਠਾਣਾਂ ਦਾ ਸੇਵਾ ਕੇਂਦਰ ਹੁਣ 12 ਘੰਟੇ ਸੇਵਾਵਾਂ ਪ੍ਰਦਾਨ ਕਰੇਗਾ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਸੜਕਾਂ 'ਤੇ ਸੁੱਟੇ ਗਏ ਫ਼ਾਲਤੂ ਬੂਟੇ ਬਣੇ ਹਾਦਸਿਆਂ ਦਾ ਕਾਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।