20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪੁਲਿਸ ਵਲੋਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਚਾਰ ਨੌਜਵਾਨ ਗਿ੍ਫ਼ਤਾਰ

ਅਜੀਤ ਡੈਸਕ 16-07-2025
ਫ਼ਤਹਿਗੜ੍ਹ ਸਾਹਿਬ/ਬਸੀ ਪਠਾਣਾਂ, 15 ਜੁਲਾਈ (ਮੌਦਗਿਲ)-ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਟੀਮਾਂ ਵਲੋਂ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਸੂਚਨਾ ਹੈ | ਸਹਾਇਕ ਥਾਣੇਦਾਰ ਰਘਬੀਰ ਸਿੰਘ ਵਲੋਂ ਪੁਲਿਸ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ 22ਬੀ-61-85 ਐਨ.ਡੀ.ਪੀ.ਐਸ.ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਗਸ਼ਤ ਦੌਰਾਨ ਹਰਨਾਮ ਨਗਰ ਨੇੜੇ ਅਰਵਿੰਦਰ ਸਿੰਘ ਉਰਫ਼ ਰਵੀ ਉਰਫ਼ ਕਾਲੂ ਪੁੱਤਰ ਲੇਟ ਜਸਵਿੰਦਰ ਸਿੰਘ ਵਾਸੀ ਪਿੰਡ ਖ਼ਾਨਪੁਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਅਤੇ ਉਸ ਵਲੋਂ ਸੁੱਟੇ ਪੱਤੇ 'ਚੋਂ 60 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ | ਇਸ ਤੋਂ ਇਲਾਵਾ ਸਿਟੀ ਪੁਲਿਸ ਚੌਕੀ ਬਸੀ ਪਠਾਣਾਂ ਦੇ ਇੰਚਾਰਜ ਸਬ ਇੰਸਪੈਕਟਰ ਅਮਰਜੀਤ ਸਿੰਘ ਵਲੋਂ ਜਗਤਾਰ ਸਿੰਘ ਉਰਫ਼ ਲਾਡੀ ਪੁੱਤਰ ਸੁਰਿੰਦਰ ਸਿੰਘ ਦੀ ਸ਼ੱਕ ਦੇ ਆਧਾਰ 'ਤੇ ਲਈ ਤਲਾਸ਼ੀ ਦੌਰਾਨ 60 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਪੁਲਿਸ ਥਾਣਾ ਬਸੀ ਪਠਾਣਾਂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਤੋਂ ਇਲਾਵਾ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਗੋਲਡੀ ਪੁੱਤਰ ਕੁਲਵੰਤ ਸਿੰਘ ਦਾ ਡੋਪ ਟੈੱਸਟ ਕਰਵਾਇਆ ਤਾਂ ਉਹ ਪਾਜ਼ੀਟਿਵ ਆਇਆ | ਇਸ ਮਾਮਲੇ ਵਿਚ ਪੁਲਿਸ ਥਾਣਾ ਬਡਾਲੀ ਆਲਾ ਸਿੰਘ ਵਿਖੇ 27-61-85 ਐਨ.ਡੀ.ਪੀ.ਐਸ. ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਪੁਲਿਸ ਥਾਣਾ ਬਸੀ ਪਠਾਣਾਂ ਵਿਖੇ ਤਾਇਨਾਤ ਮਹਿਲਾ ਸਹਾਇਕ ਥਾਣੇਦਾਰ ਜਸਵੰਤ ਕੌਰ ਨੇ ਗੁਰਸੇਵਕ ਸਿੰਘ ਪੁੱਤਰ ਅਮਰਜੀਤ ਸਿੰਘ ਦਾ ਡੋਪ ਟੈੱਸਟ ਪਾਜ਼ੀਟਿਵ ਆਉਣ 'ਤੇ 27-61-85 ਐਨ.ਡੀ.ਪੀ.ਐਸ. ਅਧੀਨ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਵਲੋਂ ਡੋਪ ਟੈੱਸਟ ਪਾਜ਼ੀਟਿਵ ਆਉਣ ਵਾਲੇ ਮੁਲਜ਼ਮਾਂ ਦਾ ਨਸ਼ਾ ਛੁਡਾਉਣ ਲਈ ਦੋਨਾਂ ਨੂੰ ਨਸ਼ਾ ਛੁਡਾਊ ਕੇਂਦਰ ਭੇਜਣ ਲਈ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਬੂਥ ਪੱਧਰ 'ਤੇ ਕਮੇਟੀਆਂ ਬਣਾਈਆਂ ਜਾਣਗੀਆਂ-ਜਗਵੀਰ ਸਲਾਣਾ ਅਗਲੀ ਖ਼ਬਰ ਐਸ. ਡੀ. ਐਮ. ਦਫ਼ਤਰ ਬਸੀ ਪਠਾਣਾਂ ਦਾ ਸੇਵਾ ਕੇਂਦਰ ਹੁਣ 12 ਘੰਟੇ ਸੇਵਾਵਾਂ ਪ੍ਰਦਾਨ ਕਰੇਗਾ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।