ਅਮਲੋਹ, 15 ਜੁਲਾਈ (ਕੇਵਲ ਸਿੰਘ)-ਬਲਾਕ ਕਾਂਗਰਸ ਕਮੇਟੀ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ ਦੀ ਅਗਵਾਈ ਵਿਚ ਪਾਰਟੀ ਦਫ਼ਤਰ ਵਿਖੇ ਅਹਿਮ ਮੀਟਿੰਗ ਹੋਈ ਜਿਸ ਵਿਚ ਕੋਆਰਡੀਨੇਟਰ ਸਿਤਾਰ ਮੁਹੰਮਦ ਲਿਬੜਾ ਨੇ ਵੀ ਸ਼ਿਰਕਤ ਕੀਤੀ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਹਿਮ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਪ੍ਰਧਾਨ ਜਗਵੀਰ ਸਿੰਘ ਸਲਾਣਾ ਨੇ ਕਿਹਾ ਕਿ ਹਲਕਾ ਅਮਲੋਹ ਅੰਦਰ ਕਾਂਗਰਸ ਪਾਰਟੀ ਨੂੰ ਆਉਣ ਵਾਲੇ ਦਿਨਾਂ ਵਿਚ ਹੋਰ ਮਜ਼ਬੂਤ ਕਰਨ ਲਈ ਬੂਥ ਪੱਧਰ ਤੱਕ ਕਮੇਟੀਆਂ ਬਣਾਈਆਂ ਜਾਣਗੀਆਂ ਤਾਂ ਕਿ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਹੋਵੇ | ਉਨ੍ਹਾਂ ਕਾਂਗਰਸੀ ਵਰਕਰਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਦੇ ਸਮਰਥਨ ਵਿਚ ਹਰ ਘਰ ਤੱਕ ਪਹੁੰਚ ਕਰਨ ਅਤੇ ਮਿਹਨਤ ਕਰਨ ਵਾਲਿਆਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਜੱਗਾ ਸਿੰਘ ਸਮਸ਼ਪੁਰ, ਗੁਰਬਚਨ ਸਿੰਘ ਕਾਹਨਪੁਰ, ਬਿਕਰ ਸਿੰਘ ਦੀਵਾ, ਐਡਵੋਕੇਟ ਹਰਜਿੰਦਰ ਸਿੰਘ ਟਿੰਕਾ, ਬਲਵੀਰ ਸਿੰਘ ਮਿੰਟੂ, ਗੰਗਾ ਪੁਰੀ, ਗੁਰਪ੍ਰੀਤ ਸਿੰਘ ਗਰੇਵਾਲ, ਪ੍ਰੀਤਮ ਸਿੰਘ ਬੈਣਾ ਬੁਲੰਦ, ਰਾਕੇਸ਼ ਕੁਮਾਰ ਗੋਗੀ, ਸ਼ਿਵ ਕੁਮਾਰ ਗਰਗ, ਕੁਲਵਿੰਦਰ ਸਿੰਘ ਕੌਂਸਲਰ, ਗੌਰਵ ਪ੍ਰਭਾਕਰ, ਸ਼ਸ਼ੀ ਸ਼ਰਮਾ, ਰੁਪਿੰਦਰ ਸਿੰਘ ਸਲਾਣਾ, ਰਣਜੀਤ ਕੌਰ, ਭੂਸ਼ਨ ਸ਼ਰਮਾ, ਪੀ.ਏ.ਮਨਪ੍ਰੀਤ ਸਿੰਘ ਮਿੰਟਾ ਮੌਜੂਦ ਸਨ |