ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਦੇ ਪਿਤਾ ਰਣਜੀਤ ਸਿੰਘ ਲਿਬੜਾ ਦਾ ਬੀਤੇ ਦਿਨੀਂ ਅਚਨਚੇਤ ਦੇਹਾਂਤ ਹੋ ਜਾਣ ਕਾਰਨ ਵੱਖ-ਵੱਖ ਸਮਾਜ ਸੇਵੀ, ਰਾਜਨੀਤਕ ਤੇ ਧਾਰਮਿਕ ਸੰਸਥਾਵਾਂ ਦੇ ਅਹੁਦੇਦਾਰਾਂ ਦੁਆਰਾ ਦੁੱਖ ਸਾਂਝਾ ਕੀਤਾ ਗਿਆ | ਇਸ ਮੌਕੇ ਲਿਬੜਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕੈਬਨਿਟ ਮੰਤਰੀ ਸੰਜੀਵ ਅਰੋੜਾ, ਪਰਮਿੰਦਰ ਸਿੰਘ ਢੀਂਡਸਾ, ਵਿਧਾਇਕ ਲਖਵੀਰ ਸਿੰਘ ਰਾਏ, ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਵਿਧਾਇਕ ਮਨਮਨਿੰਦਰ ਸਿੰਘ ਗਿਆਸਪੁਰਾ, ਚੇਅਰਮੈਨ ਹਰਚੰਦ ਸਿੰਘ ਬਰਸਟ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ, ਮਨੀ ਵੜਿੰਗ, ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਜਥੇ. ਜਗਦੀਪ ਸਿੰਘ ਚੀਮਾ, ਦਰਬਾਰਾ ਸਿੰਘ ਗੁਰੂ, ਹਰਮੇਲ ਸਿੰਘ ਟੌਹੜਾ, ਇੰਦਰ ਇਕਬਾਲ ਸਿੰਘ ਅਟਵਾਲ, 'ਆਪ' ਸੁਭਾਸ਼ ਸੂਦ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਬੀਬੀ ਕੁਲਦੀਪ ਕੌਰ ਟੌਹੜਾ, ਸਾਬਕਾ ਡਾਇਰੈਕਟਰ ਗੁਰਮੋਹਣ ਸਿੰਘ ਵਾਲੀਆ, ਡਾ.ਜਤਿੰਦਰ ਸਿੰਘ, ਈ.ਟੀ.ਓ ਸਰੂਪ ਇੰਦਰ ਸਿੰਘ, ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਸਾਬਕਾ ਆਈ.ਏ.ਐਸ. ਕੰਵਲਦੀਪ ਸਿੰਘ ਸੰਘਾ, ਕੁਲਵਿੰਦਰ ਸਿੰਘ ਡੇਰਾ, ਮਨਦੀਪ ਸਿੰਘ ਪੋਲਾ, ਹਰਵਿੰਦਰ ਸਿੰਘ ਨੱਪੀ, ਪਿ੍ਤਪਾਲ ਸਿੰਘ, ਨਵਦੀਪ ਸਿੰਘ ਨਵੀ, ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ, ਸੁਖਦੇਵ ਸਿੰਘ ਕੈਦੂਪੁਰ, ਮਨਤਾਰ ਸਿੰਘ ਬਰਾੜ, ਮਹੰਤ ਧੂਨੀ ਦਾਸ ਡੇਰਾ ਆਕੜ, ਕਰਨੈਲ ਸਿੰਘ ਪੀਰ ਮੁਹੰਮਦ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਅਨਿਲ ਠਾਕੁਰ , ਰੋਜ਼ਾ ਸ਼ਰੀਫ਼ ਦੇ ਖ਼ਲੀਫ਼ਾ ਸਈਅਦ ਰਜ਼ਾ, ਸਨੀ ਚੋਪੜਾ, ਬਹਾਦਰ ਖ਼ਾਨ, ਐਡਵੋਕੇਟ ਜਸਵਿੰਦਰ ਸਿੰਘ ਗਰੇਵਾਲ, ਐਡ. ਅਮਰਦੀਪ ਸਿੰਘ ਧਾਰਨੀ, ਐਡ. ਨਰਿੰਦਰ ਸਿੰਘ ਟਿਵਾਣਾ, ਅਮਰਿੰਦਰ ਸਿੰਘ ਸੋਨੂੰ ਲਿਬੜਾ, ਗੁਰਪ੍ਰੀਤ ਸਿੰਘ ਭੱਟੀ, ਐਡ. ਅਮਰਿੰਦਰ ਸਿੰਘ ਮੰਡੋਫ਼ਲ, ਐਡ. ਚਮਨ ਕੁਰੈਸ਼ੀ, ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਦਿਲਪ੍ਰੀਤ ਸਿੰਘ ਭੱਟੀ, ਟਰੱਕ ਯੂਨੀਅਨ ਪ੍ਰਧਾਨ ਮਹਿੰਦਰ ਸਿੰਘ, 'ਆਪ' ਆਗੂ ਰਮੇਸ਼ ਕੁਮਾਰ ਸੋਨੂੰ, ਰਾਜਦਵਿੰਦਰ ਸਿੰਘ ਲਾਡੀ ਖਰ੍ਹੇ, ਐਡ. ਰਾਹੁਲ ਸ਼ਰਮਾ, ਕੌਂਸਲਰ ਪਵਨ ਕਾਲੜਾ, ਜਗਜੀਤ ਸਿੰਘ ਕੋਕੀ ਆਦਿ ਸਮੇਤ ਵੱਡੀ ਗਿਣਤੀ 'ਚ ਆਗੂ ਪ੍ਰਮੱਖ ਤੌਰ 'ਤੇ ਸ਼ਾਮਿਲ ਹਨ |