20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਖ਼ੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ-ਸਿਵਲ ਸਰਜਨ

ਅਜੀਤ ਡੈਸਕ 16-07-2025
ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਮਨਪ੍ਰੀਤ ਸਿੰਘ)-ਗੁਰਦੁਆਰਾ ਸਾਹਿਬ ਜ਼ੈਲਦਾਰ ਪ੍ਰਬੰਧਕ ਕਮੇਟੀ ਸਰਹਿੰਦ ਵਲੋਂ ਸਵ. ਹਰਬੰਸ ਸਿੰਘ ਦੀ ਯਾਦ ਵਿਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ, ਕਮੇਟੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਨੇ ਪ੍ਰਬੰਧਕ ਕਮੇਟੀ ਅਤੇ ਖ਼ੂਨ ਦਾਨੀਆਂ ਦਾ ਧੰਨਵਾਦ ਕੀਤਾ ਤੇ ਹੌਸਲਾ ਅਫਜਾਈ ਕੀਤੀ | ਇਸ ਮੌਕੇ ਡਾ. ਦਵਿੰਦਰਜੀਤ ਕੌਰ ਨੇ ਆਮ ਲੋਕਾਂ ਨੂੰ ਖ਼ੂਨਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖ਼ੂਨ ਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਖ਼ੂਨਦਾਨ ਕਰਨ ਨਾਲ ਸਾਡੇ ਸਰੀਰ 'ਤੇ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ ਸਗੋਂ ਵਿਅਕਤੀ ਨੂੰ ਮਾਨਸਿਕ ਸੰਤੁਸ਼ਟੀ ਮਿਲਦੀ ਹੈ ਤੇ ਅਜਿਹਾ ਕਰਨ ਨਾਲ ਸਾਡਾ ਦਿਲ ਦੀਆਂ ਕਈ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਹਰ ਤੰਦਰੁਸਤ ਵਿਅਕਤੀ ਨੂੰ ਘੱਟੋ ਘੱਟ ਸਾਲ ਵਿਚ ਦੋ ਵਾਰੀ ਖ਼ੂਨਦਾਨ ਕਰਨਾ ਚਾਹੀਦਾ ਹੈ | ਅਜਿਹਾ ਕਰਨ ਨਾਲ ਸਰੀਰ ਦਾ ਮੈਟਾਬੋਲਿਜਮ ਸਿਸਟਮ ਹੋਰ ਚੁਸਤ ਹੋ ਜਾਂਦਾ ਹੈ | ਇਸ ਮੌਕੇ ਜ਼ਿਲ੍ਹਾ ਹਸਪਤਾਲ ਦੀ ਬਲੱਡ ਬੈਂਕ ਦੇ ਇੰਚਾਰਜ ਬੀ.ਟੀ.ਓ.ਡਾ. ਪ੍ਰਵੀਨ ਕੌਰ, ਗੁਰਦੁਆਰਾ ਸਾਹਿਬ ਜ਼ੈਲਦਾਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਧਾਲੀਵਾਲ, ਸਤਪਾਲ ਸਿੰਘ, ਮਨਜੀਤ ਕੌਰ, ਰਣਧੀਰ ਸਿੰਘ ਧੀਰਾ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ ਮਾਲਵਾ, ਪ੍ਰੋ. ਸਿਮਰਜੋਤ ਕੌਰ, ਜਾਗੋ ਦੇ ਪ੍ਰਧਾਨ ਗੁਰਵਿੰਦਰ ਸਿੰਘ ਸੋਹੀ, ਮਨਵੀਰ ਸਿੰਘ, ਇਕਬਾਲ ਸਿੰਘ, ਧੰਨ ਜੀਤ ਸਿੰਘ, ਸਟਾਫ਼ ਨਰਸ ਜਸਪਾਲ ਕੌਰ, ਸੁਖਵੰਤ ਸਿੰਘ, ਮਨਕਰਨ ਸਿੰਘ ਧਾਲੀਵਾਲ, ਨਿਰਮਲ ਸਿੰਘ ਧਾਲੀਵਾਲ, ਅਵਤਾਰ ਸਿੰਘ ਜੱਸਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਐਲ.ਟੀ.ਕਮਲ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਗਰਾਂਦ ਮੌਕੇ ਲੜੀਵਾਰ 172ਵਾਂ ਖ਼ੂਨਦਾਨ ਕੈਂਪ ਅੱਜ ਅਗਲੀ ਖ਼ਬਰ ਓਮ ਪ੍ਰਕਾਸ਼ ਬਾਂਸਲ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਪੂਰਨਿਮਾ 'ਤੇ ਗੁਰੂਆਂ ਦੀ ਕੀਤੀ ਪੂਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।