ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਬਲਜਿੰਦਰ ਸਿੰਘ)-ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਭਾਈ ਤਾਰੂ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਾਉਣ ਦੀ ਸੰਗਰਾਂਦ ਮੌਕੇ 16 ਜੁਲਾਈ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੜੀਵਾਰ 172ਵਾਂ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਸੁਸਾਇਟੀ ਦੇ ਸਕੱਤਰ ਨਿਸ਼ਾਨ ਸਿੰਘ ਚੀਮਾ ਨੇ ਦੱਸਿਆ ਕਿ ਕੈਂਪ ਦੌਰਾਨ ਡਾ. ਸੁਚੇਤ ਸਹਿਦੇਵ ਦੀ ਅਗਵਾਈ ਹੇਠ ਪੀ. ਜੀ. ਆਈ. ਚੰਡੀਗੜ੍ਹ ਤੋਂ ਬਲੱਡ ਬੈਂਕ ਦੀ ਟੀਮ ਦੁਆਰਾ ਸਵੇਰੇ 9 ਤੋਂ ਦੁਪਹਿਰ ਡੇਢ ਵਜੇ ਤੱਕ ਸਵੈ ਇੱਛਿਤ ਖ਼ੂਨਦਾਨੀਆਂ ਪਾਸੋਂ ਖ਼ੂਨ ਦੇ ਯੂਨਿਟ ਇਕੱਤਰ ਕੀਤੇ ਜਾਣਗੇ | ਉਨ੍ਹਾਂ ਨੇ ਨੌਜਵਾਨਾਂ ਨੂੰ ਖ਼ੂਨਦਾਨ ਕਰਕੇ ਅਨਮੋਲ ਜ਼ਿੰਦਗੀਆਂ ਨੂੰ ਬਚਾਉਣ ਲਈ ਅਜਿਹੇ ਪਰਉਪਕਾਰੀ ਕਾਰਜਾਂ ਵਿਚ ਆਪਣਾ ਵਡਮੁੱਲਾ ਯੋਗਦਾਨ ਦੀ ਅਪੀਲ ਵੀ ਕੀਤੀ | ਇਸ ਮੌਕੇ ਸੁਸਾਇਟੀ ਦੇ ਸਕੱਤਰ ਨਿਸ਼ਾਨ ਸਿੰਘ ਚੀਮਾ, ਇੰਜੀ.ਐਸ.ਐਸ ਬਾਠ, ਗੁਰਮੀਤ ਸਿੰਘ ਖੱਟੜਾ, ਕੁਲਦੀਪ ਸਿੰਘ ਸੈਣੀ, ਜਸਵੀਰ ਸਿੰਘ, ਕ੍ਰਿਸ਼ਨ ਸਿੰਘ ਵੀ ਹਾਜ਼ਰ ਸਨ |