20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸਿੱਖੀ ਦੇ ਪ੍ਰਚਾਰ ਹਿਤ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਵਾਏ

ਅਜੀਤ ਡੈਸਕ 16-07-2025
ਮੰਡੀ ਗੋਬਿੰਦਗੜ੍ਹ, 15 ਜੁਲਾਈ (ਇਕਬਾਲਦੀਪ ਸੰਧੂ)-ਸਮਾਜ ਸੇਵਕ ਜਸਵਿੰਦਰ ਸਿੰਘ ਗੋਲਡੀ ਵਲੋਂ ਸਿੱਖੀ ਦੇ ਪ੍ਰਚਾਰ ਹਿਤ ਮੰਡੀ ਗੋਬਿੰਦਗੜ੍ਹ ਦੀਆਂ ਸੰਗਤਾਂ ਨੂੰ ਬੱਸ ਰਾਹੀਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨ ਦੀਦਾਰੇ ਕਰਵਾਏ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਸ. ਗੋਲਡੀ ਨੇ ਦੱਸਿਆ ਕਿ ਧਾਰਮਿਕ ਯਾਤਰਾ ਦੌਰਾਨ ਸੰਗਤਾਂ ਨੂੰ ਗੁਰਦੁਆਰਾ ਅਲੋਅਰਖ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਅੜੀਸਰ ਸਾਹਿਬ, ਗੁਰਦੁਆਰਾ ਮਸਤੂਆਣਾ ਸਾਹਿਬ, ਗੁਰਦੁਆਰਾ ਨਾਨਕ ਇਆਣਾ ਸਾਹਿਬ ਸੰਗਰੂਰ ਆਦਿ ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਵਾ ਕੇ ਉੱਥੋਂ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ ਹੈ | ਇਸ ਮੌਕੇ ਸੰਗਤਾਂ ਵਿਚ ਗੁਰਵਿੰਦਰ ਸਿੰਘ, ਸੁਖਜਿੰਦਰ ਸਿੰਘ, ਅਮਨ ਇਕਬਾਲ ਨਗਰ, ਜਗਰੂਪ ਸਿੰਘ, ਹਰਵਿੰਦਰ ਸਿੰਘ ਰੋਡਾ ਵੀ ਸ਼ਾਮਿਲ ਸਨ |
ਪਿਛਲੀ ਖ਼ਬਰ ਸ੍ਰੀ ਸਾਈਾ ਮੰਦਰ 'ਚ 10ਵੀਂ ਮੂਰਤੀ ਸਥਾਪਨਾ ਦਿਵਸ ਮੌਕੇ 'ਏਕ ਸ਼ਾਮ ਸਾਈਾ ਕੇ ਨਾਮ' ਦਾ ਆਯੋਜਨ ਅਗਲੀ ਖ਼ਬਰ ਮੋਰਿੰਡਾ-ਸਰਹਿੰਦ ਸੜਕ ਤੇ ਬਸੀ ਪਠਾਣਾਂ ਬਾਜ਼ਾਰ 'ਚ ਆਵਾਜਾਈ ਸੰਕਟ ਨਾਲ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।