20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਨੌਜਵਾਨਾਂ ਦੀ ਭਲਾਈ ਲਈ ਹਮੇਸ਼ਾ ਹਾਜ਼ਰ ਹਾਂ- ਸੰਘੇੜਾ

ਅਜੀਤ ਡੈਸਕ 16-07-2025
ਪਟਿਆਲਾ, 15 ਜੁਲਾਈ (ਗੁਰਵਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਵਲੋਂ ਅਮਰਦੀਪ ਸਿੰਘ ਸੰਘੇੜਾ ਨੂੰ ਪਟਿਆਲਾ ਸ਼ਹਿਰੀ ਤੋ ਯੂਥ ਪ੍ਰਧਾਨ ਲਗਾਉਣ ਤੇ ਸ. ਸੰਘੇੜਾ ਨੇ ਖ਼ੁਸ਼ੀ ਜ਼ਹਿਰ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਇਸ ਅਹਿਮ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਹਮੇਸ਼ਾ ਹੀ ਆਮ ਵਰਕਰਾਂ ਨੂੰ ਅਹਿਮ ਅਹੁਦੇ ਦੇ ਕਿ ਮਾਣ ਦਿੱਤਾ ਜਾ ਰਿਹਾ ਹੈ ਜਿਸ ਨਾਲ ਅੱਜ ਪੂਰੇ ਪੰਜਾਬ ਦੀ ਨੌਜਵਾਨ ਪੀੜ੍ਹੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੀ ਹੈ | ਸ. ਸੰਘੇੜਾ ਨੇ ਕਿਹਾ ਕਿ ਉਨ੍ਹਾਂ ਵਲੋਂ ਪਟਿਆਲਾ ਸ਼ਹਿਰ ਤੋਂ ਨੌਜਵਾਨ ਪੀੜੀ ਨੂੰ ਲਾਮਬੰਦ ਕਰਨ ਲਈ ਵਿਉਂਤਬੰਦੀ ਕੀਤੀ ਹੋਈ ਹੈ ਅਤੇ ਜਲਦ ਹੀ ਬੈਠਕਾਂ ਕਰਕੇ ਪਾਰਟੀ ਦੀਆਂ ਸਮਾਜ ਭਲਾਈ ਸਕੀਮਾਂ ਤੋਂ ਨੌਜਵਾਨਾਂ ਨੂੰ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਇਨ੍ਹਾਂ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਲਿਜਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਨੌਜਵਾਨ ਆਪਣੇ ਬਿਹਤਰ ਭਵਿੱਖ ਲਈ ਯਤਨ ਕਰਨ ਕਿਉਂਕਿ ਸਰਕਾਰ ਵਲੋਂ ਉਨ੍ਹਾਂ ਨੂੰ ਵੱਡੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ ਅਤੇ ਅੱਜ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਹੋ ਕਿ ਅੱਗੇ ਵੱਧ ਸਕਦੀ ਹੈ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਨਾਲ ਸੰਬੰਧਿਤ ਨੌਜਵਾਨ ਆਪਣੀਆਂ ਸਮੱਸਿਆਵਾਂ ਨੂੰ ਲੈ ਕਿ ਕਦੇ ਵੀ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ |
ਪਿਛਲੀ ਖ਼ਬਰ ਟੁੱਟੀ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਦੁਕਾਨਦਾਰਾਂ ਨੇ ਲਗਾਇਆ ਧਰਨਾ ਅਗਲੀ ਖ਼ਬਰ ਸ੍ਰੀ ਸਾਈਾ ਮੰਦਰ 'ਚ 10ਵੀਂ ਮੂਰਤੀ ਸਥਾਪਨਾ ਦਿਵਸ ਮੌਕੇ 'ਏਕ ਸ਼ਾਮ ਸਾਈਾ ਕੇ ਨਾਮ' ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।