ਸਨੌਰ, 15 ਜੁਲਾਈ (ਸੋਖਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਜਿੰਦਰ ਸਿੰਘ ਢਿੱਲੋਂ ਜੋ ਕਿ ਕਾਫੀ ਲੰਬੇ ਸਮੇਂ ਤੋਂ ਇਮਾਨਦਾਰੀ ਨਾਲ ਹਲਕਾ ਸਨੌਰ 'ਚ ਸੇਵਾ ਨਿਭਾਅ ਰਹੇ ਸੀ, ਜਿਸ ਨੂੰ ਦੇਖਦਿਆਂ 'ਆਪ' ਦੀ ਲੀਡਰਸ਼ਿਪ ਵਲੋਂ ਬਲਜਿੰਦਰ ਸਿੰਘ ਢਿੱਲੋਂ ਨੂੰ ਲੋਕ ਸਭਾ ਹਲਕਾ ਪਟਿਆਲਾ ਦਾ ਇੰਚਾਰਜ ਨਿਯੁਕਤ ਕੀਤਾ ਹੈ | ਇਹ ਗੱਲ ਕਰਦਿਆਂ ਸੀਨੀਅਰ 'ਆਪ' ਆਗੂ ਤੇ ਵਾਤਾਵਰਨ ਪ੍ਰੇਮੀ ਗੁਲਾਬ ਸਿੰਘ ਮਾਨ ਨੇ ਕਿਹਾ ਕਿ ਬਲਜਿੰਦਰ ਸਿੰਘ ਢਿੱਲੋਂ ਇਕ ਨਿਡਰ ਤੇ ਸੂਝਵਾਨ ਆਗੂ ਹਨ ਜੋ ਹਰ ਸਮੇਂ ਹਲਕੇ ਦੇ ਲੋਕਾਂ ਦੇ ਵਿਕਾਸ ਲਈ ਸੋਚਦੇ ਰਹਿੰਦੇ ਹਨ | ਉਨ੍ਹਾਂ ਮੁੱਖ ਮੰਤਰੀ ਅਤੇ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ. ਢਿੱਲੋਂ ਨੂੰ ਦਿੱਤੀ ਜ਼ਿੰਮੇਵਾਰੀ ਨੂੰ ਉਹ ਇਮਾਨਦਾਰੀ ਨਾਲ ਲੋਕਾਂ ਦੇ ਕੰਮ ਕਰਕੇ ਨਿਭਾਉਣਗੇ | ਇਸ ਮੌਕੇ ਮੇਘ ਚੰਦ ਸ਼ੇਰਮਾਜਰਾ ਚੇਅਰਮੈਨ ਹਾਜ਼ਰ ਰਹੇ |