ਮੰਡੀ ਗੋਬਿੰਦਗੜ੍ਹ, 15 ਜੁਲਾਈ (ਰਾਜੇਸ਼ ਸ਼ਰਮਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੰਡੀ ਗੋਬਿੰਦਗੜ੍ਹ ਦੀ ਮੀਟਿੰਗ ਬਲਾਕ ਪ੍ਰਧਾਨ ਬਲਵਿੰਦਰ ਸਿੰਘ (ਹੈਪੀ) ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਡਾ. ਰਣਜੀਤ ਖੰਨਾ ਤੇ ਖੰਨਾ ਨਰਸਿੰਗ ਹੋਮ ਦੇ ਡਾਕਟਰਾਂ ਦੀ ਟੀਮ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਡਾ. ਪਲਵਿੰਦਰ ਸਿੰਘ (ਪੀ.ਜੀ.) ਨੇ ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੇ ਦਸਤ ਵਰਗੀਆਂ ਮੌਸਮੀ ਬਿਮਾਰੀਆਂ ਦੇ ਲੱਛਣਾਂ, ਇਲਾਜ ਅਤੇ ਬਚਾਅ ਬਾਰੇ ਜਾਗਰੂਕ ਕੀਤਾ | ਖੰਨਾ ਨਰਸਿੰਗ ਹੋਮ ਦੇ ਕਾਰਡੀਓਲੋਜਿਸਟ ਡਾ. ਮਿੰਨਲ ਖੰਨਾ ਨੇ ਦਿਲ ਦੀਆਂ ਬਿਮਾਰੀਆਂ ਅਤੇ ਇਸ ਦੀ ਰੋਕਥਾਮ ਬਾਰੇ ਚਰਚਾ ਕੀਤੀ | ਮੀਟਿੰਗ ਦੌਰਾਨ ਸਰਕਾਰ ਵਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਪ੍ਰਤੀ ਅਪਣਾਏ ਰਵੱਈਏ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਸੂਬਾ ਉਪ ਪ੍ਰਧਾਨ ਡਾ. ਰਿੰਕੂ ਕੁਮਾਰ ਨੇ ਕਿਹਾ ਕਿ ਕਈ ਮੀਟਿੰਗਾਂ ਤੋਂ ਬਾਅਦ ਵੀ ਸਰਕਾਰ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ | ਉਨ੍ਹਾਂ ਸਾਰੇ ਪ੍ਰੈਕਟੀਸ਼ਨਰਾਂ ਨੂੰ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਲਈ ਅਪੀਲ ਵੀ ਕੀਤੀ | ਬਲਾਕ ਪੈੱ੍ਰਸ ਸਕੱਤਰ ਡਾ. ਅਸ਼ੋਕ ਕੁਮਾਰ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਬਲਾਕ ਪ੍ਰਧਾਨ ਡਾ.ਬਲਵਿੰਦਰ ਸਿੰਘ ਹੈਪੀ ਨੇ ਵਿਸ਼ੇਸ਼ ਤੌਰ 'ਤੇ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ | ਮੀਟਿੰਗ ਵਿਚ ਬਲਾਕ ਉਪ ਪ੍ਰਧਾਨ ਡਾ. ਜੁਝਾਰ ਸਿੰਘ, ਖ਼ਜ਼ਾਨਚੀ ਡਾ. ਆਰ.ਕੇ, ਸਕੱਤਰ ਜਸਵੀਰ ਸਿੰਘ ਧੀਮਾਨ, ਸਰਬਜੀਤ ਸਿੰਘ, ਪਵਨ ਕੁਮਾਰ, ਅਨਿਲ ਕੁਮਾਰ, ਭਰਤ, ਜਸਵਿੰਦਰ ਸਿੰਘ, ਵਿਨੋਦ ਭਾਸਕਰ, ਸ਼ਸ਼ੀ ਭੂਸ਼ਣ ਅਤੇ ਹੋਰ ਸਾਥੀ ਵੀ ਸ਼ਾਮਿਲ ਸਨ |