20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਭਾਸ਼ਾ ਵਿਭਾਗ ਵਲੋਂ ਉਰਦੂ ਅਧਿਆਪਕ ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ

ਅਜੀਤ ਡੈਸਕ 16-07-2025
ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਰਾਜਿੰਦਰ ਸਿੰਘ)-ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦਾ ਅਦਾਰਾ ਭਾਸ਼ਾ ਵਿਭਾਗ, ਪੰਜਾਬ ਜਿੱਥੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕ ਤਰ੍ਹਾਂ ਦੇ ਉਪਰਾਲੇ ਕਰਦਾ ਹੈ, ਉੱਥੇ ਹੀ ਹੋਰ ਭਾਸ਼ਾਵਾਂ ਦੇ ਕਲਾਸਕੀ ਸਾਹਿਤ ਦੇ ਪੰਜਾਬੀ ਅਨੁਵਾਦ ਰਾਹੀਂ ਪਾਠਕਾਂ ਦੀ ਸਾਂਝ ਵਿਸ਼ਵ ਸਾਹਿਤ ਨਾਲ ਵੀ ਪਵਾਉਂਦਾ ਹੈ | ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਵਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਤਹਿਗੜ੍ਹ ਸਾਹਿਬ ਲਈ ਉਰਦੂ ਆਮੋਜ਼ ਕੋਰਸ ਦਾ ਪ੍ਰਬੰਧ ਕੀਤਾ ਜਾਣਾ ਹੈ ਜਿਸ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਨੂੰ ਉਰਦੂ ਅਧਿਆਪਕ ਦੀ ਜ਼ਰੂਰਤ ਹੈ | ਉਨ੍ਹਾਂ ਦੱਸਿਆ ਕਿ ਉਰਦੂ ਅਧਿਆਪਕ ਲਈ ਵਿੱਦਿਅਕ ਯੋਗਤਾ ਐੱਮ.ਏ. ਉਰਦੂ ਹੈ ਅਤੇ ਉਰਦੂ ਅਧਿਆਪਕ ਨੂੰ ਪ੍ਰਤੀ ਮਹੀਨਾ ਅੱਠ ਹਜ਼ਾਰ ਰੁਪਏ ਸੇਵਾ ਫਲ ਮਿਲੇਗਾ | ਉਨ੍ਹਾਂ ਕਿਹਾ ਕਿ ਕਲਾਸ ਦਾ ਸਮਾਂ ਸ਼ਾਮ 5 ਵਜੇ ਤੋਂ ਸ਼ਾਮ 6 ਵਜੇ ਤੱਕ ਦਾ ਹੋਵੇਗਾ ਤੇ ਉਰਦੂ ਅਧਿਆਪਕ ਦੀ ਨਿਯੁਕਤੀ ਕੇਵਲ ਇਕ ਘੰਟੇ ਦੀ ਉਰਦੂ ਕਲਾਸ ਲਈ ਕੀਤੀ ਜਾਣੀ ਹੈ ਜਦਕਿ ਬਾਕੀ ਦਫ਼ਤਰੀ ਸਮੇਂ ਵਿਚ ਹਾਜ਼ਰ ਰਹਿਣ ਲਈ ਉਰਦੂ ਅਧਿਆਪਕ ਨੂੰ ਕੋਈ ਪਾਬੰਦੀ ਨਹੀਂ ਹੋਵੇਗੀ | ਉਰਦੂ ਆਮੋਜ਼ ਕੋਰਸ, ਵਿਭਾਗ ਵਲੋਂ ਹਰ ਸਾਲ ਜਨਵਰੀ ਅਤੇ ਜੁਲਾਈ ਵਿਚ ਕਰਵਾਇਆ ਜਾਂਦਾ ਹੈ ਅਤੇ ਉਰਦੂ ਅਧਿਆਪਕ ਲਈ ਅਰਜ਼ੀ 30-07-2025 ਤੱਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਤਹਿਗੜ੍ਹ ਸਾਹਿਬ ਵਿਖੇ ਦਿੱਤੀ ਜਾ ਸਕਦੀ ਹੈ |
ਪਿਛਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਵਲੋਂ ਫੌਜਾ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਤਖ਼ਤ ਸਾਹਿਬਾਨ ਵਿਚਲਾ ਵਿਵਾਦ ਦੂਰ ਹੋਣ 'ਤੇ ਸੇਵਾ ਸੁਸਾਇਟੀਆਂ ਨੇ ਕੀਤਾ ਖ਼ੁਸ਼ੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।