20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਵਲੋਂ ਲੋੜਵੰਦਾਂ ਨੂੰ ਪੜ੍ਹਾਈ ਅਤੇ ਇਲਾਜ ਲਈ ਵੰਡੇ ਸਹਾਇਤਾ ਰਾਸ਼ੀ ਦੇ ਚੈੱਕ

ਅਜੀਤ ਡੈਸਕ 16-07-2025
ਅਮਲੋਹ, 15 ਜੁਲਾਈ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਅਮਲੋਹ ਵਲੋਂ ਛੇ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਅਰੋੜਾ ਮੋਟਰਜ਼ ਅਮਲੋਹ ਵਿਖੇ ਤਕਸੀਮ ਕੀਤੇ ਗਏ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਨੇ ਕਿਹਾ ਕਿ ਅੱਜ ਪੜ੍ਹਾਈ ਅਤੇ ਇਲਾਜ ਲਈ ਲੋੜਵੰਦਾਂ ਦੀ ਮਦਦ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋੜਵੰਦਾਂ ਦੀ ਮਦਦ ਕਰਦੇ ਰਹਾਂਗੇ | ਉਨ੍ਹਾਂ ਕਿਹਾ ਕਿ ਸੁਸਾਇਟੀ ਦਾ ਮਕਸਦ ਮਾਨਵਤਾ ਦੀ ਭਲਾਈ ਲਈ ਕੰਮ ਕਰਨਾ ਹੈ ਅਤੇ ਅਜਿਹਾ ਕਰਕੇ ਸਾਰੇ ਮੈਂਬਰਾਂ ਦੇ ਮਨ ਨੂੰ ਸਕੂਨ ਮਿਲਦਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੱਖ-ਵੱਖ ਤਰ੍ਹਾਂ ਦੇ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕਰਾਂਗੇ | ਇਸ ਮੌਕੇ ਕੁਲਦੀਪ ਸਿੰਘ ਮਛਰਾਏ, ਅਮਰੀਕ ਸਿੰਘ ਮੇਜੀ, ਹਰਬੰਸ ਸਿੰਘ ਬਡਾਲੀ, ਕੁਲਜੀਤ ਸਿੰਘ ਨਰਾਇਣਗੜ੍ਹ, ਡਾ. ਅਰਜਨ ਸਿੰਘ ਜਨਰਲ ਸਕੱਤਰ, ਹਰਵਿੰਦਰ ਸਿੰਘ ਬਿੰਦਾ, ਰਾਕੇਸ਼ ਕੁਮਾਰ ਸ਼ਾਹੀ, ਹਰਪ੍ਰੀਤ ਸਿੰਘ ਸੋਨੂੰ, ਸਤਵਿੰਦਰ ਸਿੰਘ ਬਰੀਮਾ, ਲਖਬੀਰ ਸਿੰਘ ਲੱਖੀ, ਕੁਲਦੀਪ ਸਿੰਘ ਧੀਮਾਨ, ਰੇਸ਼ਮ ਸਿੰਘ ਵਿਰਕ, ਕੇਸਰ ਸਿੰਘ, ਤਰਸੇਮ ਸਿੰਘ ਸਿੱਧੂ, ਕੈਸ਼ੀਅਰ ਗਗਨ ਗੁਪਤਾ, ਦਿਨੇਸ਼ ਪੁਰੀ ਮੌਜੂਦ ਸਨ |
ਪਿਛਲੀ ਖ਼ਬਰ ਬਲਾਕ ਕਾਂਗਰਸ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਵਲੋਂ ਫੌਜਾ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।