20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਬਲਾਕ ਕਾਂਗਰਸ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਹੋਈ

ਅਜੀਤ ਡੈਸਕ 16-07-2025
ਖਮਾਣੋਂ, 15 ਜੁਲਾਈ (ਜੋਗਿੰਦਰ ਪਾਲ)-ਬਲਾਕ ਕਾਂਗਰਸ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ ਦੀ ਪ੍ਰਧਾਨਗੀ ਹੇਠ ਸ੍ਰੀ ਸ਼ਕਤੀ ਧਰਮਸ਼ਾਲਾ ਖਮਾਣੋਂ ਵਿਖੇ ਹੋਈ | ਇਸ ਮੀਟਿੰਗ ਵਿਚ ਪਾਰਟੀ ਦੇ ਨਵੇਂ ਕੁਆਰਡੀਨੇਟਰ ਸਵਰਨਜੀਤ ਕੌਰ, ਗੁਰਦੀਪ ਸਿੰਘ ਆਬਜ਼ਰਵਰ ਅਤੇ ਜ਼ਿਲ੍ਹਾ ਪ੍ਰਧਾਨ ਡਾ. ਸਿਕੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ ਜਿਨ੍ਹਾਂ ਦਾ ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ ਅਤੇ ਹੋਰਨਾਂ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਮੀਟਿੰਗ ਨੂੰ ਡਾ. ਸਿਕੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਡਾ. ਮਨੋਹਰ ਸਿੰਘ, ਡਾ. ਨਰੇਸ਼ ਚੌਹਾਨ, ਡਾ. ਅਮਨਦੀਪ ਕੌਰ ਢੋਲੇਵਾਲ ਅਤੇ ਸਰਬਜੀਤ ਸਿੰਘ ਜੀਤੀ ਨੇ ਸੰਬੋਧਨ ਕੀਤਾ ਅਤੇ ਕਾਂਗਰਸ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਅਪੀਲ ਕੀਤੀ | ਉਕਤ ਆਗੂਆਂ ਨੇ ਕਿਹਾ ਕਿ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਾਰਟੀ ਹਾਈਕਮਾਂਡ ਦੇ ਹੁਕਮਾਂ ਅਨੁਸਾਰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ 'ਤੇ ਕਮੇਟੀਆਂ ਬਣਾਈਆਂ ਜਾਣਗੀਆਂ | ਸਟੇਜ ਦੀ ਕਾਰਵਾਈ ਸੁਰਿੰਦਰ ਸਿੰਘ ਰਾਮਗੜ੍ਹ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ ਨੇ ਚਲਾਈ | ਇਸ ਮੌਕੇ ਲਾਲ ਸਿੰਘ ਲਾਲੀ ਜ਼ਿਲ੍ਹਾ ਪ੍ਰਧਾਨ ਕਾਂਗਰਸ ਸੇਵਾ ਦਲ, ਅਮੀ ਚੰਦ ਭਟੇੜੀ ਬਲਾਕ ਪ੍ਰਧਾਨ ਬਸੀ ਪਠਾਣਾਂ, ਪਰਵੀਨ ਰਾਣਾ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ, ਡਾ. ਅਮਰਜੀਤ ਸੋਹਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਖਮਾਣੋਂ, ਨਿਰਮਲ ਸਿੰਘ ਨੇਤਾ, ਪੂਨਮ ਖਮਾਣੋਂ ਸੂਬਾ ਸਕੱਤਰ ਮਹਿਲਾ ਕਾਂਗਰਸ, ਵਰਿੰਦਰਪਾਲ ਸਿੰਘ ਵਿੰਕੀ, ਰਣਜੀਤ ਸਿੰਘ ਤਰਖਾਣ ਮਾਜਰਾ, ਪ੍ਰੇਮ ਸਿੰਘ ਖਾਬੜਾ, ਡਾ. ਨਰਿੰਦਰ ਕੁਮਾਰ ਬਡਲਾ, ਗੁਰਮੇਲ ਸਿੰਘ ਮੁੱਲਾਂਪੁਰ, ਨੰਬਰਦਾਰ ਨੱਥੂ ਰਾਮ ਨੰਗਲਾਂ, ਤੇਜਿੰਦਰ ਸਿੰਘ ਢਿੱਲੋਂ, ਨਾਜਰ ਸਿੰਘ ਭਾਂਬਰੀ, ਜਗਜੀਤ ਸਿੰਘ ਜੱਗੀ ਰਾਏਪੁਰ, ਮੇਵਾ ਸਿੰਘ ਧਨੌਲਾ, ਬਲਬੀਰ ਸਿੰਘ ਪ੍ਰਧਾਨ ਐਸ.ਸੀ.ਸੈੱਲ, ਕੈਪਟਨ ਰਾਜਿੰਦਰ ਸਿੰਘ, ਸਸ਼ੀ ਰਾਜ ਸੰਘੋਲ, ਮਨਪ੍ਰੀਤ ਸਿੰਘ ਸਰਪੰਚ ਰਾਮਗੜ੍ਹ, ਨੀਲਮ ਰਾਣੀ, ਨਾਜਰ ਸਿੰਘ ਰੱਤੋਂ ਪ੍ਰਧਾਨ ਬਲਾਕ, ਪਰਮਿੰਦਰ ਕੌਰ ਕੰਗ, ਮਨੋਜ ਭਾਰਦਵਾਜ, ਸੁੱਖੀ ਬਦੇਸ਼ਾਂ, ਗੋਲਡੀ ਬਦੇਸ਼ਾਂ, ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਨਤੇਜ ਸਿੰਘ ਜਟਾਣਾ, ਹਰਚੰਦ ਸਿੰਘ ਭਾਂਬਰੀ, ਜਰਨੈਲ ਸਿੰਘ ਜਟਾਣਾ ਨੀਵਾਂ, ਅਵਤਾਰ ਸਿੰਘ ਬਰਵਾਲੀ ਤੋਂ ਇਲਾਵਾ ਬਲਾਕ ਖਮਾਣੋਂ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਡਿਵਾਈਨ ਲਾਈਟ ਲਿਟਲ ਏਾਜਲਸ ਸਕੂਲ 'ਚ ਬਲੂ ਡੇਅ ਮਨਾਇਆ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਵਲੋਂ ਲੋੜਵੰਦਾਂ ਨੂੰ ਪੜ੍ਹਾਈ ਅਤੇ ਇਲਾਜ ਲਈ ਵੰਡੇ ਸਹਾਇਤਾ ਰਾਸ਼ੀ ਦੇ ਚੈੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।