20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਡਿਵਾਈਨ ਲਾਈਟ ਲਿਟਲ ਏਾਜਲਸ ਸਕੂਲ 'ਚ ਬਲੂ ਡੇਅ ਮਨਾਇਆ

ਅਜੀਤ ਡੈਸਕ 16-07-2025
ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਲਿਟਲ ਏਾਜਲਸ ਸਕੂਲ ਦੇ ਵਿਦਿਆਰਥੀਆਂ ਵਲੋਂ ਸਕੂਲ ਵਿਖੇ ਬਲੂ ਡੇਅ ਮਨਾਇਆ ਗਿਆ ਜਿਸ ਵਿਚ ਬੱਚਿਆਂ ਨੇ ਬਲੂ ਰੰਗ ਨਾਲ ਸਬੰਧਿਤ ਵੱਖ-ਵੱਖ ਸਰਗਰਮੀਆਂ ਕੀਤੀਆਂ | ਇਸ ਦੌਰਾਨ ਵਿਦਿਆਰਥੀ ਬਲੂ ਰੰਗ ਦੇ ਕੱਪੜੇ ਪਹਿਨ ਕੇ ਅਤੇ ਬਲੂ ਰੰਗ ਨਾਲ ਸੰਬੰਧਿਤ ਚੀਜ਼ਾਂ ਖਾਣ ਨੂੰ ਲੈ ਕੇ ਆਏ | ਪੂਰੇ ਵਿੰਗ ਨੂੰ ਬਲੂ ਰੰਗ ਦੇ ਜੀਵੰਤ ਰੰਗਾਂ ਨਾਲ ਸਜਾਇਆ ਗਿਆ ਸੀ | ਬੱਚਿਆਂ ਦੇ ਉਤਸ਼ਾਹ ਵਿਚ ਵਾਧਾ ਕਰਨ ਲਈ ਸਕੂਲ ਵਲੋਂ ਸਪੈਸ਼ਲ ਟ੍ਰੀਟ ਦਿੱਤੀ ਗਈ | ਸਕੂਲ ਦੇ ਸੈਕਟਰੀ-ਕਮ-ਖ਼ਜ਼ਾਨਚੀ ਪਿ੍ਆ ਅਰੋੜਾ ਤੇ ਪਿ੍ੰਸੀਪਲ ਡਾ. ਬਬੀਤਾ ਚੋਪੜਾ ਵੀ ਇਸ ਜਸ਼ਨ ਵਿਚ ਸ਼ਾਮਿਲ ਹੋਏ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੇ ਉਸਾਰੂ ਪੋ੍ਰਗਰਾਮਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਸੈਕਟਰੀ-ਕਮ-ਖ਼ਜ਼ਾਨਚੀ ਪਿ੍ਆ ਅਰੋੜਾ ਨੇ ਕਿਹਾ ਕਿ ਬਲੂ ਰੰਗ ਠੰਡਕ ਦਾ ਪ੍ਰਤੀਕ ਹੈ ਤੇ ਗਰਮੀ ਵਿਚ ਇਹ ਰੰਗ ਠੰਡਕ ਦਾ ਅਹਿਸਾਸ ਕਰਵਾਉਂਦਾ ਹੈ | ਪਿ੍ੰਸੀਪਲ ਡਾ. ਬਬੀਤਾ ਚੋਪੜਾ ਨੇ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਇਸ ਤਰ੍ਹਾਂ ਦੀਆਂ ਸਰਗਰਮੀਆਂ ਕਰਵਾਉਣੀਆਂ ਚਾਹੀਦੀਆਂ ਹਨ, ਕਿਉਂਕਿ ਜਿੱਥੇ ਇਨ੍ਹਾਂ ਸਰਗਰਮੀਆਂ ਨਾਲ ਬੱਚਿਆਂ ਦਾ ਮਨੋਬਲ ਵਧਦਾ ਹੈ ਉੱਥੇ ਉਨ੍ਹਾਂ ਦੀ ਯਾਦ ਸ਼ਕਤੀ ਵੀ ਤੇਜ਼ ਹੁੰਦੀ ਹੈ |
ਪਿਛਲੀ ਖ਼ਬਰ ਸ਼ੱਕੀ ਹਾਲਾਤ ਵਿਚ ਲੜਕਾ ਲਾਪਤਾ ਅਗਲੀ ਖ਼ਬਰ ਬਲਾਕ ਕਾਂਗਰਸ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।