30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

5178 ਅਧਿਆਪਕਾਂ ਨੂੰ ਪਰਖ ਸਮੇਂ ਦੀ ਪੂਰੀ ਤਨਖ਼ਾਹ ਅਨੁਸਾਰ ਬਣਦੇ ਬਕਾਏ ਜਾਰੀ ਕਰੇ ਸਰਕਾਰ-ਡੀ. ਟੀ. ਐੱਫ.

ਅਜੀਤ ਡੈਸਕ 17-07-2025
ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਬਲਜਿੰਦਰ ਸਿੰਘ)-ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਇਕਾਈ ਫ਼ਤਹਿਗੜ੍ਹ ਸਾਹਿਬ ਵਲੋਂ ਸੂਬਾ ਪੱਧਰੀ ਫ਼ੈਸਲੇ ਅਨੁਸਾਰ ਅੱਜ 5178 ਭਰਤੀ ਅਧੀਨ ਅਧਿਆਪਕਾਂ (ਨਾਨ-ਪਟੀਸ਼ਨਰਜ਼) ਨੂੰ ਪਰਖ ਸਮੇਂ ਦੌਰਾਨ ਪੂਰੀ ਤਨਖ਼ਾਹ ਸਕੇਲ ਅਨੁਸਾਰ ਬਕਾਏ ਜਾਰੀ ਕਰਨ 'ਚ ਹੋ ਰਹੀ ਬੇਲੋੜੀ ਦੇਰੀ ਖ਼ਿਲਾਫ਼ ਰੋਸ ਵਜੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਦੇ ਨਾਂਅ ਰੋਸ ਪੱਤਰ ਭੇਜਿਆ ਗਿਆ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ, ਜਨਰਲ ਸਕੱਤਰ ਜੋਸ਼ੀਲ ਤਿਵਾੜੀ ਨੇ ਦੱਸਿਆ ਕਿ ਡਾਇਰੈਕਟਰ ਸਕੂਲ ਸਿੱਖਿਆ (ਸ) ਵਲੋਂ 26 ਫਰਵਰੀ ਨੂੰ ਜ਼ੁਬਾਨੀ ਹੁਕਮਾਂ ਰਾਹੀਂ ਸਮੂਹ 5178 ਅਧਿਆਪਕਾਂ ਨੂੰ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਸਕੇਲ ਅਨੁਸਾਰ ਬਣਦੇ ਬਕਾਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਬਿਨਾਂ ਕਿਸੇ ਕਾਰਨ ਬਕਾਏ ਜਾਰੀ ਕਰਨ ਵਿਚ ਦੇਰੀ ਕੀਤੀ ਜਾ ਰਹੀ ਹੈ | ਇਸ ਮੌਕੇ ਸੁਖਜਿੰਦਰ ਸਿੰਘ, ਹਰਿੰਦਰਜੀਤ ਸਿੰਘ ਅਤੇ ਰਾਜਵਿੰਦਰ ਸਿੰਘ ਧਨੋਆ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਵੀ ਸਿੱਖਿਆ ਵਿਭਾਗ ਵਲੋਂ ਇਸ ਫ਼ੈਸਲੇ ਨੂੰ ਜਨਰਲਾਈਜ਼ ਕਰਨਾ ਅੰਕਿਤ ਕੀਤਾ ਗਿਆ ਸੀ, ਪ੍ਰੰਤੂ ਹਾਲੇ ਤੱਕ 5178 ਵਿਚਲੇ ਨਾਨ-ਪਟੀਸ਼ਨਰ ਅਧਿਆਪਕਾਂ ਨੂੰ ਪੂਰੀ ਤਨਖ਼ਾਹ ਸਕੇਲ ਅਨੁਸਾਰ ਬਣਦੇ ਬਕਾਏ ਜਾਰੀ ਨਹੀਂ ਕੀਤੇ ਗਏ | ਉਨ੍ਹਾਂ ਮੰਗ ਕੀਤੀ ਕਿ 5178 ਅਧਿਆਪਕਾਂ ਨੂੰ ਪਰਖ ਕਾਲ ਦੌਰਾਨ ਪੂਰੇ ਤਨਖ਼ਾਹ ਸਕੇਲ ਅਨੁਸਾਰ ਬਣਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ ਅਤੇ ਭਰਤੀ ਤਹਿਤ ਹੀ ਨਿਯੁਕਤ ਆਰਟ ਐਂਡ ਕਰਾਫ਼ਟ ਅਧਿਆਪਕਾਂ ਦੀ ਪਰਖ ਕਾਲ ਦੌਰਾਨ ਤਨਖ਼ਾਹ ਫਿਕਸ਼ੇਸ਼ਨ ਨੂੰ ਭਰਤੀ ਦੇ ਨਿਯਮਾਂ ਅਨੁਸਾਰ 4400 ਤਨਖ਼ਾਹ ਗ੍ਰੇਡ ਅਨੁਸਾਰ ਹੀ ਫਿਕਸ ਕਰਨ ਦੇ ਨਿਰਦੇਸ਼ ਜ਼ਿਲ੍ਹਾ ਅਧਿਕਾਰੀਆਂ ਨੂੰ ਦਿੱਤੇ ਜਾਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਲਸ਼ਨ ਕੁਮਾਰ, ਅਮਰਜੀਤ ਵਰਮਾ, ਰਵਿੰਦਰਪਾਲ ਸਿੰਘ, ਬਲਜਿੰਦਰ ਘਈ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਰਾਠੀ, ਨਵਜੋਤ ਸਿੰਘ, ਗਗਨਦੀਪ ਸਿੰਘ, ਹਰਦੀਪ ਸਿੰਘ, ਲਛਮਣ ਸਿੰਘ, ਅਮਨਦੀਪ ਸਿੰਘ, ਧਰਮਿੰਦਰ ਸਿੰਘ, ਦਲਵੀਰ ਸਿੰਘ ਸੰਧੂ, ਨਵਜੋਤ ਸਿੰਘ, ਗੁਰਵਿੰਦਰ ਸਿੰਘ, ਸਤਵੀਰ ਸਿੰਘ ਸਮੇਤ ਹੋਰ ਅਧਿਆਪਕ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਿੱਕੀ ਘਨੌਰ ਨੇ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਕੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਅਗਲੀ ਖ਼ਬਰ ਡਰਾਈਵਿੰਗ ਲਾਇਸੈਂਸ ਅਤੇ ਆਰ.ਸੀ. ਨਾਲ ਸੰਬੰਧਿਤ 30 ਸੇਵਾਵਾਂ ਤੇ ਮਾਲ ਵਿਭਾਗ ਨਾਲ ਸੰਬੰਧਿਤ 5 ਹੋਰ ਸੇਵਾਵਾਂ ਹੁਣ ਸੇਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।