30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸਾਉਣ ਮਹੀਨੇ ਦੀ ਸੰਗਰਾਂਦ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਗਤਾਂ ਨੂੰ ਹਰੇ ਪ੍ਰਸ਼ਾਦ ਦੇ ਰੂਪ 'ਚ ਵੰਡੇ ਬੂਟੇ

ਅਜੀਤ ਡੈਸਕ 17-07-2025
ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਦੌਰਾਨ ਅੰਮਿ੍ਤ ਵੇਲੇ ਤੋਂ ਹੀ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਈਆਂ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ | ਜਦੋਂਕਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ ਅਤੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਸੰਗਤਾਂ 'ਚ ਮਾਲ਼੍ਹ ਪੂੜੇ ਅਤੇ ਖੀਰ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਧਾਰਮਿਕ ਸਮਾਜ ਭਲਾਈ ਮੰਚ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਪਾਣੀ ਬਚਾਓ, ਰੁੱਖ ਲਗਾਓ ਤੇ ਵਾਤਾਵਰਨ ਬਚਾਓ ਮੁਹਿੰਮ ਤਹਿਤ ਸੰਗਤਾਂ ਨੂੰ ਹਰੇ ਪ੍ਰਸ਼ਾਦ ਦੇ ਰੂਪ ਵਿਚ ਬੂਟੇ ਵੰਡੇ ਗਏ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ, ਜਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਅਜਿਹੇ ਪਵਿੱਤਰ ਦਿਹਾੜਿਆਂ ਮੌਕੇ ਸਾਨੂੰ ਕੁਦਰਤੀ ਸੋਮਿਆਂ ਤੇ ਵਾਤਾਵਰਨ ਦੀ ਸੰਭਾਲ ਲਈ ਯਤਨ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਸਾਉਣ ਮਹੀਨੇ ਦੌਰਾਨ ਸਾਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੇਵਾ ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ ਤਾਂ ਜੋ ਪੰਜਾਬ ਨੂੰ ਮੁੜ ਤੋਂ ਹਰਿਆ-ਭਰਿਆ ਬਣਾਇਆ ਜਾ ਸਕੇ | ਉਨ੍ਹਾਂ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਸਾਉਣ ਮਹੀਨੇ ਦੌਰਾਨ ਵੱਧ ਤੋਂ ਵੱਧ ਬੂਟੇ ਲਗਾ ਕੇ ਆਲੇ-ਦੁਆਲੇ ਹਰਿਆਵਲ ਵਧਾਉਣ ਲਈ ਪ੍ਰੇਰਿਤ ਵੀ ਕੀਤਾ | ਇਸ ਮੌਕੇ ਧਾਰਮਿਕ ਸਮਾਜਿਕ ਭਲਾਈ ਮੰਚ ਦੇ ਪ੍ਰਧਾਨ ਲਵਦੀਪ ਸਿੰਘ ਮਾਨਵੀ, ਬੇਅੰਤ ਸਿੰਘ ਤੇ ਗੁਰਮੀਤ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਤੇਜ਼ੀ ਨਾਲ ਦਰਖ਼ਤਾਂ ਦੀ ਹੋ ਰਹੀ ਕਟਾਈ ਕਾਰਨ ਸਾਡਾ ਵਾਤਾਵਰਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ | ਇਸ ਮੌਕੇ 'ਤੇ ਗਿਆਨੀ ਨਿਰਮਲ ਸਿੰਘ, ਹਰਮਨਜੀਤ ਸਿੰਘ ਤੇ ਗੁਰਇਕਬਾਲ ਸਿੰਘ ਮਾਨ ਰਿਕਾਰਡ ਕੀਪਰ, ਜ਼ੈਲਦਾਰ ਸੁਖਵਿੰਦਰ ਸਿੰਘ ਘਮੰਡਗੜ੍ਹ, ਨਰਿੰਦਰ ਸਿੰਘ ਰਸੀਦਪੁਰ, ਅਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਜੋਗਾ ਸਿੰਘ ਸੁਪਰਵਾਈਜ਼ਰ ਤੋਂ ਇਲਾਵਾ ਧਾਰਮਿਕ ਸਮਾਜਿਕ ਭਲਾਈ ਮੰਚ ਦੇ ਸਮੂਹ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੜਕ ਹਾਦਸਿਆਂ ਤੋਂ ਪ੍ਰਭਾਵਿਤ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਫ਼ਰਿਸ਼ਤੇ ਸਕੀਮ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਅਧੂਰੇ ਪੇਅ ਸਕੇਲਾਂ 'ਤੇ ਕੰਮ ਕਰਦੇ ਮੁਲਾਜ਼ਮ ਅੱਜ ਮਨਾਉਣਗੇ ਕਾਲਾ ਦਿਵਸ-ਫਰੰਟ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।