30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸੜਕ ਹਾਦਸਿਆਂ ਤੋਂ ਪ੍ਰਭਾਵਿਤ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਫ਼ਰਿਸ਼ਤੇ ਸਕੀਮ-ਡਿਪਟੀ ਕਮਿਸ਼ਨਰ

ਅਜੀਤ ਡੈਸਕ 17-07-2025
ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਮਨਪ੍ਰੀਤ ਸਿੰਘ)-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮਹੱਤਵਪੂਰਨ 'ਫ਼ਰਿਸ਼ਤੇ' ਸਕੀਮ, ਸੜਕ ਹਾਦਸਿਆਂ ਤੋਂ ਪ੍ਰਭਾਵਿਤ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਉਦੇਸ਼ ਸੜਕ ਹਾਦਸਿਆਂ ਵਿਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਮੈਡੀਕਲ ਸਹਾਇਤਾ ਪ੍ਰਦਾਨ ਕਰਕੇ ਕੀਮਤੀ ਜਾਨਾਂ ਬਚਾਉਣਾ ਅਤੇ ਉਨ੍ਹਾਂ ਮਦਦਗਾਰਾਂ ਨੂੰ ਪ੍ਰੋਤਸਾਹਿਤ ਕਰਨਾ ਹੈ, ਜੋ ਅਜਿਹੇ ਹਾਲਾਤਾਂ ਵਿਚ ਅੱਗੇ ਆਉਂਦੇ ਹਨ | ਉਨ੍ਹਾਂ ਕਿਹਾ ਕਿ ਇਹ ਸਕੀਮ ਸੂਬੇ ਵਿਚ ਸਿਹਤ ਸੰਭਾਲ ਅਤੇ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਇਕ ਮਿਸਾਲੀ ਕਦਮ ਹੈ | ਡੀ. ਸੀ ਨੇ ਦੱਸਿਆ ਕਿ ਜੇਕਰ ਕੋਈ ਵੀ ਨਾਗਰਿਕ ਸਵੈ ਇੱਛਾ ਨਾਲ ਦੁਰਘਟਨਾ ਪੀੜਤਾਂ ਦੀ ਜਾਨ ਬਚਾਉਣ ਵਿਚ ਮਦਦ ਕਰਦਾ ਹੈ ਤਾਂ ਉਸ ਨੂੰ 'ਫ਼ਰਿਸ਼ਤਾ' ਮੰਨਦੇ ਹੋਏ 2 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਤੇ ਪ੍ਰਸ਼ੰਸਾ ਪੱਤਰ ਨਾਲ ਨਿਵਾਜਿਆ ਜਾਂਦਾ ਹੈ | ਉਨ੍ਹਾਂ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਾਗਰਿਕਾਂ ਨੂੰ ਦੁਰਘਟਨਾਵਾਂ ਵਿਚ ਜ਼ਖਮੀ ਹੋਣ ਵਾਲੇ ਵਿਅਕਤੀਆਂ ਦੀ ਮਦਦ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਕੀਮਤੀ ਜਾਨਾਂ ਨੂੰ ਬਚਾਉਣ ਲਈ ਇਹ ਮਨੁੱਖਤਾ ਦੀ ਇਕ ਵੱਡੀ ਸੇਵਾ ਸਾਬਿਤ ਹੋਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਕੀਮ 'ਸੁਨਹਿਰੀ ਘੰਟੇ' ਦਾ ਵੱਧ ਤੋਂ ਵੱਧ ਲਾਭ ਉਠਾਉਣ 'ਤੇ ਕੇਂਦਰਿਤ ਹੈ, ਜੋ ਕਿ ਹਾਦਸੇ ਤੋਂ ਬਾਅਦ ਦਾ ਪਹਿਲਾ ਮਹੱਤਵਪੂਰਨ ਘੰਟਾ ਹੁੰਦਾ ਹੈ ਜਿੱਥੇ ਤੁਰੰਤ ਇਲਾਜ ਨਾਲ ਜ਼ਖਮੀ ਵਿਅਕਤੀ ਦੇ ਬਚਣ ਦੀ ਸੰਭਾਵਨਾ ਬਹੁਤ ਵਧ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਨੇ ਨਾ ਸਿਰਫ਼ ਸੜਕ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ਅਤੇ ਸੱਟਾਂ ਦੀ ਦਰ ਨੂੰ ਘਟਾਉਣ ਵਿਚ ਮਦਦ ਕੀਤੀ ਹੈ, ਬਲਕਿ ਲੋਕਾਂ ਨੂੰ ਬਿਨਾਂ ਕਿਸੇ ਡਰ ਦੇ ਜ਼ਖਮੀ ਲੋਕਾਂ ਦੀ ਮਦਦ ਕਰਨ ਲਈ ਵੀ ਉਤਸ਼ਾਹਿਤ ਕੀਤਾ ਹੈ |
ਪਿਛਲੀ ਖ਼ਬਰ ਜ਼ਿਲ੍ਹੇ ਦੇ ਲੋਕ ਉਲਾਸ ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਭ ਉਠਾਉਣ-ਡਾ. ਸੋਨਾ ਥਿੰਦ ਅਗਲੀ ਖ਼ਬਰ ਸਾਉਣ ਮਹੀਨੇ ਦੀ ਸੰਗਰਾਂਦ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਗਤਾਂ ਨੂੰ ਹਰੇ ਪ੍ਰਸ਼ਾਦ ਦੇ ਰੂਪ 'ਚ ਵੰਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।