30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਜ਼ਿਲ੍ਹੇ ਦੇ ਲੋਕ ਉਲਾਸ ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਭ ਉਠਾਉਣ-ਡਾ. ਸੋਨਾ ਥਿੰਦ

ਅਜੀਤ ਡੈਸਕ 17-07-2025
ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਰਾਜਿੰਦਰ ਸਿੰਘ)-ਅੱਜ ਦੇ ਦੌਰ ਵਿਚ ਹਰੇਕ ਵਿਅਕਤੀ ਦਾ ਸਿੱਖਿਅਤ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਜਿਸ ਤਰ੍ਹਾਂ ਸਮਾਜ ਅੰਦਰ ਵੱਖ-ਵੱਖ ਖੇਤਰਾਂ ਵਿਚ ਨਵੀਆਂ ਖੋਜਾਂ ਆ ਰਹੀਆਂ ਹਨ ਜਿਨ੍ਹਾਂ ਤੋਂ ਸਿੱਖਿਅਤ ਹੋ ਕੇ ਲਾਭ ਲਿਆ ਜਾ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਾਪਤ ਕਰਨ ਲਈ ਉਮਰ ਦੀ ਕੋਈ ਹੱਦ ਨਹੀਂ ਹੁੰਦੀ ਅਤੇ ਵਿਅਕਤੀ ਸਾਰੀ ਜ਼ਿੰਦਗੀ ਕੁਝ ਨਾ ਕੁਝ ਸਿੱਖਦਾ ਰਹਿੰਦਾ ਹੈ | ਡੀ. ਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਕੇਂਦਰ ਦੇ ਸਿੱਖਿਆ ਮੰਤਰਾਲੇ ਵਲੋਂ 15 ਸਾਲ ਤੋਂ ਵੱਧ ਉਮਰ ਦੇ ਗੈਰ ਸਾਖਰ ਵਿਅਕਤੀਆਂ ਨੂੰ ਸਾਖਰ ਬਣਾਉਣ ਲਈ ਉਲਾਸ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਇਸ ਪ੍ਰੋਗਰਾਮ ਦੌਰਾਨ ਉਨ੍ਹਾਂ ਵਿਅਕਤੀਆਂ ਜਿਹੜੇ ਕਿ ਕਿਸੇ ਕਾਰਨ ਸਿੱਖਿਆ ਹਾਸਿਲ ਕਰਨ ਤੋਂ ਵਾਂਝੇ ਰਹਿ ਗਏ ਸਨ, ਨੂੰ ਸਿੱਖਿਆ ਪ੍ਰਦਾਨ ਕਰਕੇ ਸਾਖਰ ਬਣਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਉਲਾਸ ਪ੍ਰੋਗਰਾਮ ਅਧੀਨ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਈਟ) ਵਿਖੇ ਕੰਵਲਦੀਪ ਸਿੰਘ ਸੋਹੀ ਦੀ ਅਗਵਾਈ ਵਿਚ ਟੀਮ ਦਾ ਗਠਨ ਕੀਤਾ ਗਿਆ ਹੈ | ਇਹ ਟੀਮ ਜ਼ਿਲ੍ਹੇ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ/ਹਾਈ ਤੇ ਮਿਡਲ ਸਕੂਲਾਂ ਦੇ ਮੁਖੀਆਂ/ਇੰਚਾਰਜਾਂ ਨਾਲ ਮੀਟਿੰਗਾਂ ਕਰਕੇ ਗੈਰ ਸਾਖਰ ਵਿਅਕਤੀਆਂ ਦੀ ਸ਼ਨਾਖ਼ਤ ਕਰ ਰਹੀ ਹੈ | ਡਾ. ਥਿੰਦ ਨੇ ਦੱਸਿਆ ਕਿ ਉਲਾਸ ਪ੍ਰੋਗਰਾਮ ਅਧੀਨ ਹੁਣ ਤੱਕ ਜ਼ਿਲ੍ਹੇ ਦੇ 8677 ਗੈਰ ਸਾਖਰ ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਸਾਖਰ ਕੀਤਾ ਗਿਆ ਹੈ | ਉਨ੍ਹਾਂ ਜ਼ਿਲ੍ਹੇ ਦੇ ਗੈਰ ਸਾਖਰ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਲਾਸ ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਤਾਂ ਜੋ ਉਹ ਅਨਪੜ੍ਹਤਾ ਦਾ ਖ਼ਾਤਮਾ ਕਰਕੇ ਸਿੱਖਿਅਤ ਨਾਗਰਿਕ ਵਜੋਂ ਜੀਵਨ ਬਤੀਤ ਕਰ ਸਕਣ | ਉਨ੍ਹਾਂ ਦੱਸਿਆ ਕਿ ਉਲਾਸ ਪ੍ਰੋਗਰਾਮ ਅਧੀਨ ਸ਼ਨਾਖ਼ਤ ਕੀਤੇ ਜਾਣ ਵਾਲੇ ਗੈਰ ਸਾਖਰ ਵਿਅਕਤੀਆਂ ਨੂੰ ਸਾਖਰ ਕਰਕੇ ਸਾਲ ਵਿਚ ਦੋ ਵਾਰ ਇਮਤਿਹਾਨ ਲਿਆ ਜਾਂਦਾ ਹੈ ਅਤੇ ਪਾਸ ਕਰਨ ਵਾਲੇ ਵਿਅਕਤੀਆਂ ਨੂੰ ਸਿੱਖਿਆ ਮੰਤਰਾਲੇ ਵਲੋਂ ਸਰਟੀਫਿਕੇਟ ਵੀ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਪ੍ਰਧਾਨਗੀ 'ਚ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਸੜਕ ਹਾਦਸਿਆਂ ਤੋਂ ਪ੍ਰਭਾਵਿਤ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਫ਼ਰਿਸ਼ਤੇ ਸਕੀਮ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।