30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸਾਵਣ ਮਹੀਨੇ ਦੀ ਸੰਗਰਾਂਦ ਮੌਕੇ ਸਮਾਗਮ ਕਰਵਾਇਆ

ਅਜੀਤ ਡੈਸਕ 17-07-2025
ਬਸੀ ਪਠਾਣਾਂ, 16 ਜੁਲਾਈ (ਮੌਦਗਿਲ)-ਲੋਕਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਨੰਦਪੁਰ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਮੌਕੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਭਾਈ ਕਮਲਪ੍ਰੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕਮਲਜੀਤ ਸਿੰਘ ਨੇ ਸਾਵਣ ਮਹੀਨੇ ਦੀ ਸੰਗਰਾਂਦ ਦੀ ਵਧਾਈ ਦਿੰਦਿਆਂ ਸੰਗਤਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਵਣ ਦੇ ਮਹੀਨੇ ਵਿਚ ਚਾਰੋਂ ਪਾਸੇ ਹਰਿਆਲੀ ਦੇਖ ਕੇ ਮਨ ਅਨੰਦ ਮਹਿਸੂਸ ਕਰਦਾ ਹੈ, ਇਸੇ ਤਰ੍ਹਾਂ ਗੁਰੂ ਨਾਲ ਜੁੜ ਕੇ ਨਾਮ ਸਿਮਰਨ ਕਰਨ ਵਾਲਾ ਮਨੁੱਖ ਦੁੱਖ ਵਿਚ ਸੁਖ ਅਨੁਭਵ ਕਰਨ ਲੱਗਦਾ ਹੈ | ਉਪਰੰਤ ਪ੍ਰਧਾਨ ਕਮਲਜੀਤ ਸਿੰਘ ਨੇ ਰਾਗੀ ਜਥੇ ਅਤੇ ਹੋਰ ਮੁਹਤਬਰਾਂ ਦਾ ਸਨਮਾਨ ਵੀ ਕੀਤਾ | ਇਸ ਮੌਕੇ ਮੈਨੇਜਰ ਰਣਬੀਰ ਸਿੰਘ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਮੌਕੇ ਸੰਗਤਾਂ ਲਈ ਖੀਰ, ਪੂੜੇ ਦਾ ਲੰਗਰ ਵੀ ਲਗਾਇਆ ਗਿਆ | ਸਮਾਗਮ ਦੌਰਾਨ ਗੁਰਦੁਆਰਾ ਕਮੇਟੀ ਮੈਂਬਰ ਬਲਵਿੰਦਰ ਕੌਰ, ਕੇਹਰ ਸਿੰਘ ਮੀਤ ਪ੍ਰਧਾਨ, ਨੰਬਰਦਾਰ ਜਸਵੰਤ ਸਿੰਘ, ਨੰਬਰਦਾਰ ਪ੍ਰਭਦਿਆਲ ਸਿੰਘ, ਮੁਨਿੰਦਰ ਸਿੰਘ, ਸਵਰਨ ਸਿੰਘ, ਪਿ੍ਤਪਾਲ ਸਿੰਘ, ਭਿੰਦਰ ਸਿੰਘ, ਸੰਤ ਸਿੰਘ, ਬਲਵੀਰ ਸਿੰਘ ਨਾਲ ਵੱਡੀ ਗਿਣਤੀ ਵਿਚ ਹੋਰ ਸੰਗਤਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਖੇਡੋ ਇੰਡੀਆ ਵੁਸ਼ੂ ਮਹਿਲਾ ਲੀਗ 'ਚ ਸੇਂਟ ਫ਼ਰੀਦ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਬਹਿਰਾਮਪੁਰ ਦੇ ਪਹਿਲਵਾਨ ਜਸਪੂਰਨ ਸਿੰਘ ਨੇ ਅੰਤਰਰਾਸ਼ਟਰੀ ਪੱਧਰ 'ਤੇ ਦੋ ਮੈਡਲ ਜਿੱਤ ਕੇ ਪਿੰਡ ਦਾ ਮਾਣ ਵਧਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।