30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸ਼ਹੀਦ ਭਾਈ ਤਾਰੂ ਸਿੰਘ ਨੂੰ ਸਮਰਪਿਤ ਅਤੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 17-07-2025
ਖਮਾਣੋਂ, 16 ਜੁਲਾਈ (ਜੋਗਿੰਦਰ ਪਾਲ)-ਗੁਰਦੁਆਰਾ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਚੱਲ ਰਹੀ ਸ੍ਰੀ ਅਖੰਡ ਪਾਠਾਂ ਦੀ 99ਵੀਂ ਲੜੀ ਤਹਿਤ ਸ਼ਹੀਦ ਭਾਈ ਤਾਰੂ ਸਿੰਘ ਨੂੰ ਸਮਰਪਿਤ ਅਤੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਪ੍ਰਬੰਧਕ ਕਮੇਟੀ ਦੇ ਮੁੱਖ ਸਲਾਹਕਾਰ ਦਿਲਬਾਰਾ ਸਿੰਘ ਨੇ ਦੱਸਿਆ ਕਿ ਇਹ ਲੜੀ ਦਾ ਪਾਠ ਗੁਰੂ ਘਰ ਦੇ ਪ੍ਰੇਮੀ ਭਾਈ ਮੇਵਾ ਸਿੰਘ ਨੇ ਸੰਗਤਾਂ ਦੇ ਸਹਿਯੋਗ ਨਾਲ ਸੰਪੂਰਨ ਕੀਤਾ ਅਤੇ ਇਸ ਪਵਿੱਤਰ ਦਿਹਾੜੇ 'ਤੇ ਗਿਆਨੀ ਗੁਰਮੇਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਸੁਰਜੀਤ ਸਿੰਘ ਥਾਬਲਾਂ ਦੇ ਢਾਡੀ ਜਥੇ ਨੇ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਸਾਕਾ ਅਤੇ ਗੁਰੂ ਦੇ ਸਿੰਘਾਂ ਵਲੋਂ ਕੌਮ, ਦੇਸ਼ ਤੇ ਮਾਨਵਤਾ ਲਈ ਦਿੱਤੀਆਂ ਕੁਰਬਾਨੀਆਂ ਦੀ ਗਾਥਾ ਸੁਣਾਈ | ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਇਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਮਦਨ ਸਿੰਘ ਪ੍ਰਧਾਨ, ਸ਼ੇਰ ਸਿੰਘ ਖ਼ਜ਼ਾਨਚੀ, ਕੁਲਦੀਪ ਮਦਾਨ, ਮੇਵਾ ਸਿੰਘ, ਨਰਿੰਦਰ ਸਿੰਘ, ਸੁਰਿੰਦਰ ਸਿੰਘ, ਜਗੀਰ ਸਿੰਘ, ਸੂਬੇਦਾਰ ਗੁਰਮੇਲ ਸਿੰਘ, ਬਲਦੇਵ ਸਿੰਘ, ਦਵਿੰਦਰ ਸਿੰਘ ਖ਼ਾਲਸਾ, ਰਾਮ ਸਿੰਘ, ਰਣਜੀਤ ਸਿੰਘ ਮੈਨੇਜਰ, ਇੰਦਰਜੀਤ ਸਿੰਘ, ਕੈਪਟਨ ਦਲਵਾਰਾ ਸਿੰਘ, ਰਵਿੰਦਰ ਸਿੰਘ, ਹਰਨੇਕ ਸਿੰਘ, ਬਲਜੀਤ ਕੌਰ ਸਾਬਕਾ ਕੌਂਸਲਰ, ਕਮਲਜੀਤ ਕੌਰ ਗੋਸਲਾਂ ਅਤੇ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਮੰਡੀ ਗੋਬਿੰਦਗੜ੍ਹ ਦੀ ਮੀਟਿੰਗ 'ਚ ਲੇਖਕਾਂ ਨੇ ਸੁਣਾਈਆਂ ਰਚਨਾਵਾਂ ਅਗਲੀ ਖ਼ਬਰ ਫਰੀਡਮ ਫਾਈਟਰ ਉੱਤਰਾਧਿਕਾਰੀ ਜਥੇਬੰਦੀ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।