30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 17-07-2025
ਬਸੀ ਪਠਾਣਾਂ, 16 ਜੁਲਾਈ (ਯਤਿੰਦਰ ਮੌਦਗਿਲ)-ਡੇਰਾ ਬਾਬਾ ਬੁੱਧ ਦਾਸ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਡੇਰੇ ਦੇ ਮੁੱਖ ਸੇਵਾਦਾਰ ਮਹੰਤ ਡਾ. ਸਿਕੰਦਰ ਸਿੰਘ ਨੇ ਦਰਬਾਰ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਮਹੰਤ ਸਿਕੰਦਰ ਸਿੰਘ ਨੇ ਕਿਹਾ ਕਿ ਗੁਰੂ ਹੀ ਹੈ ਜਿਸ ਵਲੋਂ ਦਿਖਾਏ ਮਾਰਗ 'ਤੇ ਚੱਲ ਕੇ ਸੰਸਾਰ ਦੇ ਦੁੱਖਾਂ ਨੂੰ ਪਾਰ ਕਰਕੇ ਪ੍ਰਮਾਤਮਾ ਨੂੰ ਪਾਇਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਬਾਬਾ ਬੁੱਧ ਦਾਸ ਨੇ ਵੀ ਆਪਣਾ ਸਾਰਾ ਜੀਵਨ ਮਾਨਵਤਾ ਦੀ ਸੇਵਾ ਲਈ ਲਾਇਆ ਸੀ | ਉਨ੍ਹਾਂ ਨੇ ਸੰਗਤ ਨੂੰ ਸਾਵਣ ਮਹੀਨੇ ਦੌਰਾਨ ਵੱਧ ਤੋਂ ਵੱਧ ਬੂਟੇ ਲਗਾ ਕੇ ਆਲੇ-ਦੁਆਲੇ ਹਰਿਆਵਲ ਵਧਾਉਣ ਲਈ ਪ੍ਰੇਰਿਤ ਵੀ ਕੀਤਾ | ਧਾਰਮਿਕ ਸਮਾਗਮ ਦੌਰਾਨ ਡੇਰੇ ਦੀ ਮੁੱਖ ਸੇਵਕਾ ਰੇਨੂ ਹੈਪੀ ਨੇ ਭਗਵਾਨ ਦੇ ਨਾਮ ਦਾ ਕੀਰਤਨ ਕਰਕੇ ਮਾਹੌਲ ਨੂੰ ਭਗਤੀ ਦੇ ਰੰਗ ਵਿਚ ਰੰਗ ਦਿੱਤਾ | ਡੇਰੇ ਵਲੋਂ ਬਾਅਦ ਦੁਪਹਿਰ ਸੰਗਤ ਲਈ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਸੇਵਾਦਾਰ ਡਾ. ਆਫ਼ਤਾਬ ਸਿੰਘ, ਹਰਚੰਦ ਸਿੰਘ ਤੇ ਕਰਨੈਲ ਸਿੰਘ ਡੂਮਛੇੜੀ, ਦੀਦਾਰ ਸਿੰਘ, ਰਾਮ ਰੱਖਾ, ਸੁਰਿੰਦਰ ਸਿੰਘ, ਗੁਰਸ਼ੇਰ ਸਿੰਘ, ਪੰਕਜ, ਸੁੱਖਾ ਤੇ ਰਿੰਕੂ ਬਾਜਵਾ, ਬਲਵੀਰ ਸਿੰਘ, ਅਮੀ ਚੰਦ, ਅਸ਼ੋਕ ਗੌਤਮ, ਬਲਵਿੰਦਰ ਸਿੰਘ ਚੀਮਾ, ਸਰਬਜੀਤ ਕੌਰ ਚੀਮਾ, ਅਮਿ੍ਤ ਬਾਜਵਾ, ਤਿ੍ਲੋਕ ਬਾਜਵਾ, ਬਲਦੇਵ ਸਿੰਘ, ਪਿਆਰਾ ਸਿੰਘ, ਬਲਜਿੰਦਰ ਸਿੰਘ, ਗੁਰਮੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਹੁੰਚੇ ਹੋਰ ਸ਼ਰਧਾਲੂਆਂ ਨੇ ਵੀ ਹਾਜ਼ਰੀ ਭਰੀ |
ਪਿਛਲੀ ਖ਼ਬਰ ਅਮਲੋਹ ਸ਼ਹਿਰ ਦੇ ਵਾਸੀ ਵਨ ਟਾਈਮ ਸੈਟਲਮੈਂਟ ਸਕੀਮ ਦਾ ਲਾਭ ਜ਼ਰੂਰ ਉਠਾਉਣ-ਪ੍ਰਧਾਨ ਵਿੱਕੀ ਮਿੱਤਲ ਅਗਲੀ ਖ਼ਬਰ ਵਿਸ਼ਵ ਯੁਵਾ ਹੁਨਰ ਦਿਵਸ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।